ਗੁਰਾਇਆ, 16 ਮਈ (ਬਲਵਿੰਦਰ ਸਿੰਘ)-ਡੇਂਗੂ ਬੁਖ਼ਾਰ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਸੀਨੀਅਰ ਮੈਡੀਕਲ ਅਫ਼ਸਰ ਡਾ ਪਰਮਜੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ | ਸਿਹਤ ਕਰਮਚਾਰੀਆਂ ਨੇ ਪਿੰਡਾਂ ਵਿਚ ਘਰ-ਘਰ ਜਾ ਕੇ ਸਰਵੇ ਕੀਤਾ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ ਅਤੇ ਪਾਣੀ ਵਾਲੇ ਭਾਂਡਿਆਂ ਦੀ ਹਫ਼ਤੇ ਵਿਚ ਇੱਕ ਵਾਰ ਸਫ਼ਾਈ ਕਰਨ ਅਤੇ ਪੂਰੇ ਬਾਂਹਾਂ ਵਾਲੇ ਕੱਪੜੇ ਪਹਿਨਣ ਲਈ ਪ੍ਰੇਰਿਤ ਕੀਤਾ | ਮੈਡੀਕਲ ਅਫ਼ਸਰ ਡਾ ਮਮਤਾ ਗੌਤਮ ਨੇ ਦੱਸਿਆ ਕਿ ਡੇਂਗੂ ਮੱਛਰ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ | ਮੈਡੀਕਲ ਅਫ਼ਸਰ ਡਾ ਮਮਤਾ ਗੌਤਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੁਖ਼ਾਰ, ਸਰੀਰ ਦਰਦ, ਸਿਰ ਦਰਦ ਜਾਂ ਪਲੇਟਲੈਟ ਘਟਣ ਵਰਗੇ ਲੱਛਣ ਨਜ਼ਰ ਆਉਣ 'ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ |