20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਜ਼ਿਲ੍ਹਾ ਪ੍ਰੀਸ਼ਦ ਜਲੰਧਰ ਦੇ ਟਾਹਲੀ ਚੇਅਰਮੈਨ ਤੇ ਐਡਵੋਕੇਟ ਸੈਣੀ ਵਾਈਸ ਚੇਅਰਮੈਨ ਬਣੇ <br/>

ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਬਣੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਤੇ ਵਾਈਸ ਚੇਅਰਮੈਨ ਅਮਰੀਕ ਸਿੰਘ ਸੈਣੀ ਦੇ ਨਾਲ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ, ਵਿਧਾਇਕ ਬਲਕਾਰ ਸਿੰਘ, ਰਾਜਵਿੰਦਰ ਕੌਰ ਥਿਆੜਾ ਤੇ ਹੋਰ ਆਗੂ ਖੁਸ਼ੀ ਸਾਂਝੀ ਕਰਦੇ ਹੋਏ | ਅਜੀਤ ਤਸਵੀਰੇ <br/> 17-05-2026
ਜਲੰਧਰ, 16 ਮਈ (ਜਸਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਜਲੰਧਰ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਡਿਪਟੀ ਕਮਿਸ਼ਨਰ ਜਲੰਧਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਦਰਸ਼ਨ ਸਿੰਘ ਟਾਹਲੀ ਨੂੰ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਤੇ ਐਡਵੋਕੇਟ ਅਮਰੀਕ ਸਿੰਘ ਸੈਣੀ ਨੂੰ ਵਾਈਸ ਚੇਅਰਮੈਨ ਚੁਣਿਆ ਗਿਆ | ਦੱਸਣਯੋਗ ਹੈ ਕਿ ਸ. ਅਮਰੀਕ ਸਿੰਘ ਸੈਣੀ ਨੇ ਪਿਛਲੇ ਸਾਲ ਦਸੰਬਰ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੌਰਾਨ ਚੌਲਾਂਗ ਹਲਕੇ ਤੋਂ ਵੱਡੇ ਫਰਕ ਨਾਲ ਚੋਣ ਜਿੱਤੀ ਸੀ, ਜਦਕਿ ਦਰਸ਼ਨ ਸਿੰਘ ਟਾਹਲੀ ਪਹਿਲਾਂ ਵਿਧਾਨ ਸਭਾ ਹਲਕਾ ਨਕੋਦਰ ਤੋਂ ਜ਼ਿਲ੍ਹਾ ਪਰਿਸ਼ਦ ਮੈਂਬਰ ਚੁਣੇ ਗਏ ਸਨ | ਐਡਵੋਕੇਟ ਅਮਰੀਕ ਸਿੰਘ ਸੈਣੀ ਸਾਲ 2014 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਿੱਚ ਸਰਗਰਮ ਭੂਮਿਕਾ ਨਿਭਾਅ ਰਹੇ ਹਨ | ਇਸ ਮੌਕੇ ਐਡਵੋਕੇਟ ਅਮਰੀਕ ਸਿੰਘ ਸੈਣੀ ਨੇ ਕਿਹਾ ਕਿ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਸਰਕਾਰੀ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣਗੇ ਤੇ ਖਾਸ ਕਰਕੇ ਪਿੰਡਾਂ ਨੂੰ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੇ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਦੇ 21 ਜ਼ੋਨਾਂ ਵਿਚੋਂ 10 'ਤੇ ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਸਨ, ਜਦਕਿ ਕਾਂਗਰਸ ਦੇ 7, ਬੀਐਸਪੀ ਦੇ 3 ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ 1 ਮੈਂਬਰ ਚੋਣ ਜਿੱਤਣ 'ਚ ਸਫਲ ਰਿਹਾ ਸੀ | ਇਸ ਮੌਕੇ ਹਲਕਾ ਨਕੋਦਰ ਦੀ ਵਿਧਾਇਕਾ ਸ੍ਰੀਮਤੀ ਇੰਦਰਜੀਤ ਕੌਰ ਮਾਨ, ਵਿਧਾਇਕ ਬਲਕਾਰ ਸਿੰਘ, ਜਲੰਧਰ ਛਾਉਣੀ ਹਲਕੇ ਦੀ ਇੰਚਾਰਜ ਸ੍ਰੀਮਤੀ ਰਾਜਵਿੰਦਰ ਕੌਰ ਥਿਆੜਾ ਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ |

ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਸੰਬੰਧੀ ਕਰਵਾਏ ਵਿਸ਼ੇਸ਼ ਗੁ... ਅਗਲੀ ਖ਼ਬਰ ਤਹਿਸੀਲਦਾਰ ਨੇ ਡਿਊਟੀ ਨਾ ਕਰਨ ਵਾਲੇ ਸਰਕਾਰੀ ਅਧਿਆਪਕਾਂ ਨੂੰ ਫੜ ਕੇ ਲਿਆਉਣ ਦੇ ਜਾਰੀ ਕੀਤੇ ਹੁਕਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।