ਜਲੰਧਰ, 16 ਮਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਦੌਰਾਨ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰੀ | ਜਨਰਲ ਸਕੱਤਰ ਪਰਮਿੰਦਰ ਸਿੰ ਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ ਸਵੇਰ ਦੇ ਦੀਵਾਨ 'ਚ ਨਿਤਨੇਮ ਦੇ ਪਾਠ ਉਪਰੰਤ ਭਾਈ ਸ਼ਨਬੀਰ ਸਿੰਘ ਦੇ ਜਥੇ ਵਲੋਂ ਆਸਾ ਕੀ ਵਾਰ ਦੇ ਕੀਰਤਨ ਕੀਤੇ ਗਏ ਅਤੇ ਗਿਆਨੀ ਮਨਜੀਤ ਸਿੰਘ 'ਸੇਵਕ' ਨੇ ਸੰਗਤ ਨੂੰ ਜੇਠ ਮਹੀਨੇ ਸਬੰਧੀ ਗੁਰਮਤਿ ਵਿਚਾਰਾਂ ਸਰਵਣ ਕਰਵਾਈਆਂ ¢ ਰਾਤ ਦੇ ਦੀਵਾਨ 'ਚ ਭਾਈ ਬਲਦੇਵ ਸਿੰਘ (ਸ੍ਰੀ ਅੰਮਿ੍ਤਸਰ) ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ¢ ਸਮਾਪਤੀ ਤੇ ਗਿਆਨੀ ਜੁਗਿੰਦਰ ਸਿੰਘ ਤਰਨਤਾਰਨ ਸਾਹਿਬ ਵਲੋਂ ਅਰਦਾਸ ਬੇਨਤੀ ਕੀਤੀ ਅਤੇ ਹੁਕਮਨਾਮਾ ਸਰਵਣ ਕਰਵਾਇਆ ਗਿਆ | ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਪ੍ਰਧਾਨ ਚਰਨਜੀਤ ਸਿੰਘ (ਡੀ. ਸੀ. ਟਾਇਰ) ਨੇ ਆਈ ਸੰਗਤ ਦਾ ਧੰਨਵਾਦ ਕੀਤਾ ¢ ਇਸ ਮੌਕੇ ਖਜ਼ਾਨਚੀ ਜਤਿੰਦਰ ਸਿੰਘ ਖ਼ਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਰਵਿੰਦਰ ਸਿੰਘ ਰੀਹਲ, ਬਲਬੀਰ ਸਿੰਘ, ਸਰਦੂਲ ਸਿੰਘ ਕਾਨਪੁਰੀ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਸਰਬਜੀਤ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ ਕੂੰਦੀ ਐਡਵੋਕੇਟ, ਹਰਵਿੰਦਰ ਸਿੰਘ ਸੱਗੂ ਐਡਵੋਕੇਟ, ਚਰਨਜੀਤ ਸਿੰਘ ਮੱਕੜ ਅਤੇ ਹੋਰ ਹਾਜ਼ਰ ਸਨ ¢