ਜਲੰਧਰ, 16 ਮਈ (ਜਤਿੰਦਰ ਪੰਮੀ)-ਵੈੱਸਟ ਹਲਕੇ ਵਿੱਚ ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਜਗਜੀਵਨ ਰਾਮ ਚÏਕ ਵਿੱਚ ਏਸੀਪੀ ਆਤਿਸ਼ ਭਾਟੀਆ ਦੀ ਅਗਵਾਈ ਹੇਠ ਥਾਣਾ ਨੰਬਰ 5 ਤੇ ਟ੍ਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ¢ ਇਸ ਦÏਰਾਨ ਪੁਲਿਸ ਨੇ ਚÏਕ ਦੇ ਚਾਰਾਂ ਪਾਸਿਆਂ ਉਤੇ ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ¢ ਚੈਕਿੰਗ ਮੁਹਿੰਮ ਦÏਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 25 ਵਾਹਨਾਂ ਦੇ ਚਲਾਨ ਕੱਟੇ ਗਏ ਤੇ ਕਈ ਇੰਪਾਊਾਡ ਵੀ ਕੀਤੇ ਗਏ¢ ਇਨ੍ਹਾਂ ਵਿੱਚ ਬਿਨਾਂ ਹੈਲਮੈਟ ਦੇ ਦੋਪਹੀਆ ਵਾਹਨ ਚਲਾਉਣ ਵਾਲੇ, ਵਾਹਨਾਂ ਦੇ ਕਾਗਜ਼ ਪੂਰੇ ਨਾ ਹੋਣਾ, ਬਿਨਾਂ ਹਾਈ ਸਕਿਉਰਿਟੀ ਨੰਬਰ ਪਲੇਟ ਵਾਲੇ, ਬਿਨਾਂ ਸੀਟ ਬੈਲਟ ਗੱਡੀ ਚਲਾਉਣ ਅਤੇ ਹੋਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਸ਼ਾਮਿਲ ਸਨ¢ਇਸ ਮੌਕੇ ਗੱਲਬਾਤ ਕਰਦਿਆਂ ਏਸੀਪੀ ਆਤਿਸ਼ ਭਾਟੀਆ ਨੇ ਦੱਸਿਆ ਕਿ ਸ਼ਹਿਰ ਵਿੱਚ ਵੱਧ ਰਹੀ ਟ੍ਰੈਫਿਕ ਸਮੱਸਿਆ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਸਮੇਂ-ਸਮੇਂ 'ਤੇ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ¢ ਅੱਜ ਵੀ ਉਸੇ ਮੁਹਿੰਮ ਤਹਿਤ ਨਾਕੇਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਹੈ¢ ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਭਵਿੱਖ ਵਿੱਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ¢ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਹੈਲਮੈਟ ਅਤੇ ਸੀਟ ਬੈਲਟ ਦੀ ਵਰਤੋਂ ਜ਼ਰੂਰ ਕਰਨ, ਆਪਣੇ ਵਾਹਨਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ¢ ਚੈਕਿੰਗ ਦÏਰਾਨ ਥਾਣਾ ਨੰਬਰ 5 ਦੇ ਇੰਚਾਰਜ ਯਾਦਵਿੰਦਰ ਸਿੰਘ ਅਤੇ ਪੁਲਿਸ ਦੇ ਮੁਲਾਜ਼ਮ ਵੀ ਵੱਡੀ ਗਿਣਤੀ ਵਿੱਚ ਮÏਜੂਦ ਰਹੇ ਅਤੇ ਸ਼ੱਕੀ ਵਾਹਨਾਂ ਦੀ ਵੀ ਜਾਂਚ ਕੀਤੀ ਗਈ¢ ਪੁਲਿਸ ਦੀ ਇਸ ਕਾਰਵਾਈ ਕਾਰਨ ਕੁਝ ਸਮੇਂ ਲਈ ਚÏਕ 'ਤੇ ਵਾਹਨਾਂ ਦੀ ਰਫ਼ਤਾਰ ਹÏਲੀ ਰਹੀ, ਪਰ ਆਮ ਲੋਕਾਂ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਕੀਤੀ ਜਾ ਰਹੀ ਕਾਰਵਾਈ ਦਾ ਸਮਰਥਨ ਕੀਤਾ¢ ਇਸ ਦÏਰਾਨ ਕੁਝ ਲੋਕਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਦੀ ਪੇਸ਼ ਨਾ ਜਾਣ ਦਿੱਤੀ ਅਤੇ ਮÏਕੇ ਉਤੇ ਕਾਬੂ ਕਰਕੇ ਚਲਾਨ ਕੱਟੇ¢