20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੋਮਰਸੈਟ ਇੰਟਰਨੈਸ਼ਨਲ ਸਕੂਲ ਨੇ 11ਵਾਂ ਸਥਾਪਨਾ ਦਿਵਸ ਮਨਾਇਆ <br/>

ਸਮਾਗਮ ਦੌਰਾਨ ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਦਾ ਸਨਮਾਨ ਕਰਦੇ ਹੋਏ ਪਿ੍ੰਸੀਪਲ ਵਨੀਤਾ ਚੱਢਾ ਤੇ ਸਟਾਫ਼ ਮੈਂਬਰ ਆਦਿ | ਤਸਵੀਰ-ਜੀ.ਪੀ.ਸਿੰਘ <br/> 17-05-2026
ਜਲੰਧਰ, 16 ਮਈ (ਪਵਨ ਖਰਬੰਦਾ)-ਸੋਮਰਸੈਟ ਇੰਟਰਨੈਸ਼ਨਲ ਸਕੂਲ 'ਚ 11ਵਾਂ ਸਥਾਪਨਾ ਦਿਵਸ ਬੜੇ ਹੀ ਉਤਸ਼ਾਹ, ਸ਼ਾਨੋ-ਸ਼ੌਕਤ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਹੜੇ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਭਾਗ ਲਿਆ | ਸਕੂਲ ਦੇ ਚੇਅਰਮੈਨ ਮਹਿੰਦਰ ਸਿੰਘ ਵੱਲੋਂ ਪਿਛਲੇ 11 ਸਾਲਾਂ ਦੀਆਂ ਉਪਲਬਧੀਆਂ, ਵਿਦਿਆਰਥੀਆਂ ਦੀਆਂ ਸਫਲਤਾਵਾਂ ਅਤੇ ਸਕੂਲ ਦੇ ਵਿਕਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਇਸ ਮੌਕੇ ਸਕੂਲ ਦੇ ਚੇਅਰਪਰਸਨ ਜਗਦੀਪ ਕੌਰ, ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਅਤੇ ਪਿ੍ੰਸੀਪਲ ਵਨੀਤਾ ਚੱਢਾ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਕੂਲ ਨੇ ਹਮੇਸ਼ਾ ਗੁਣਵੱਤਾ ਵਾਲੀ ਸਿੱਖਿਆ, ਮਜ਼ਬੂਤ ਸੰਸਕਾਰਾਂ ਅਤੇ ਹੋਲਿਸਟਿਕ ਵਿਕਾਸ ਨੂੰ ਤਰਜੀਹ ਦਿੱਤੀ ਹੈ | ਸਥਾਪਨਾ ਦਿਵਸ ਮੌਕੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀ ਭਾਗੀਦਾਰੀ, ਕੌਸ਼ਲ ਵਿਕਾਸ ਗਤੀਵਿਧੀਆਂ, ਅਕਾਦਮਿਕ ਮੁਕਾਬਲੇ ਅਤੇ ਸੱਭਿਆਚਾਰਕ ਪ੍ਰੋਗਰਾਮ ਸ਼ਾਮਿਲ ਰਹੇ | ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਭ ਦਾ ਮਨ ਮੋਹ ਲਿਆ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਵਨੀਤਾ ਚੱਢਾ ਨੇ ਕਿਹਾ ਕਿ 11 ਸਾਲਾਂ ਦੀ ਇਹ ਯਾਤਰਾ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋਈ ਹੈ | ਸਕੂਲ ਆਉਣ ਵਾਲੇ ਸਮੇਂ ਵਿੱਚ ਵੀ ਬੱਚਿਆਂ ਨੂੰ ਉੱਚ ਦਰਜੇ ਦੀ ਸਿੱਖਿਆ ਅਤੇ ਚੰਗੇ ਸੰਸਕਾਰ ਪ੍ਰਦਾਨ ਕਰਨ ਲਈ ਵਚਨਬੱਧ ਰਹੇਗਾ | ਅੰਤ ਵਿੱਚ ਸਕੂਲ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |

ਪਿਛਲੀ ਖ਼ਬਰ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ 'ਬੀ.ਐੱਡ. ਬੈਚ 2024-2026' ਲਈ ਵਿਦਾਇਗੀ ਪਾਰਟੀ ਹੋਈ <br/> ਅਗਲੀ ਖ਼ਬਰ ਦਿਹਾਤੀ ਮਜ਼ਦੂਰ ਸਭਾ ਨੇ ਸ਼ਹਿਰ, ਪਿੰਡਾਂ ਤੇ ਕਸਬਿਆਂ 'ਚ ਤਿੱਖੇ ਰੋਸ ਪ੍ਰਗਟਾਵੇ ਕਰਨ ਦਾ ਦਿੱਤਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।