20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪੰਜਾਬ ਸਰਕਾਰ ਡੀਜ਼ਲ 'ਤੇ ਟੈਕਸ ਤੁਰੰਤ ਘਟਾਵੇ-ਢੀਂਡਸਾ

ਅਜੀਤ ਡੈਸਕ 17-05-2026
ਜਲੰਧਰ, 16 ਮਈ (ਜਸਪਾਲ ਸਿੰਘ)-ਪੰਜਾਬ ਵਿੱਚ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਡੀਜ਼ਲ 'ਤੇ ਲੱਗਣ ਵਾਲਾ ਸਟੇਟ ਵੈਟ ਤੁਰੰਤ ਘਟਾਇਆ ਜਾਵੇ ¢ ਇਸ ਸੰਬੰਧੀ ਗੱਲ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਵਧ ਰਹੀਆਂ ਖੇਤੀ ਲਾਗਤਾਂ ਕਾਰਨ ਭਾਰੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦÏਰਾਨ ਕਿਸਾਨਾਂ ਵੱਲੋਂ ਵੱਡੀ ਪੱਧਰ 'ਤੇ ਡੀਜ਼ਲ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਪੰਜਾਬ ਵਿੱਚ ਡੀਜ਼ਲ ਦੀਆਂ ਕੀਮਤਾਂ ਉੱਚੀਆਂ ਹੋਣ ਕਾਰਨ ਕਿਸਾਨਾਂ 'ਤੇ ਵਾਧੂ ਬੋਝ ਪੈ ਰਿਹਾ ਹੈ ¢ ਇੱਕ ਪਾਸੇ ਖੇਤੀਬਾੜੀ ਲਈ ਲੋੜੀਂਦਾ ਸਮਾਨ ਅਤੇ ਘਰੇਲੂ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ ਜਦਕਿ ਦੂਸਰੇ ਪਾਸੇ ਕਿਸਾਨਾਂ ਨੂੰ ਆਪਣੀ ਫਸਲ ਦਾ ਮੁੱਲ ਬਹੁਤ ਘੱਟ ਮਿਲ ਰਿਹਾ ਹੈ ¢ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਦੇ ਕਈ ਇਲਾਕਿਆਂ ਵਿੱਚ ਆਏ ਤੇਜ਼ ਤੂਫ਼ਾਨ, ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ ਤੇ ਅਜਿਹੇ 'ਚ ਪੰਜਾਬ ਸਰਕਾਰ ਨੂੰ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ 50,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ |
ਪਿਛਲੀ ਖ਼ਬਰ ਐਡਵੋਕੇਟ ਸੈਣੀ ਦੇ ਉਪ-ਚੇਅਰਮੈਨ ਬਣਨ ਦਾ ਸਵਾਗਤ ਅਗਲੀ ਖ਼ਬਰ ਅਰਬਨ ਅਸਟੇਟ ਵੈਲਫੇਅਰ ਸੁਸਾਇਟੀ ਵਲੋਂ -7 ਰੇਲਵੇ ਫਾਟਕ 'ਤੇ ਬਣ ਰਹੇ ਅੰਡਰਪਾਸ ਦਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।