22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਦੋ ਵਿਅਕਤੀ ਮੋਟਰਸਾਈਕਲ, ਜਾਅਲੀ ਨੰਬਰ ਪਲੇਟਾਂ ਤੇ ਦਾਤਰ ਸਮੇਤ ਕਾਬੂ

ਅਜੀਤ ਡੈਸਕ 17-05-2026
ਬਿਲਗਾ, 16 ਮਈ (ਤਜਿੰਦਰ ਕੁਮਾਰ)-ਜਲੰਧਰ ਦਿਹਾਤੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਬਿਲਗਾ ਪੁਲਿਸ ਨੇ ਲੁੱਟ-ਖੋਹ ਦੀ ਵਾਰਦਾਤ ਵਿੱਚ ਸ਼ਾਮਲ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇੱਕ ਮੋਟਰਸਾਈਕਲ, ਦੋ ਜਾਲੀ ਨੰਬਰ ਪਲੇਟਾਂ ਅਤੇ ਇੱਕ ਦਾਤਰ ਬਰਾਮਦ ਕੀਤਾ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਫਿਲÏਰ ਭਾਰਤ ਮਸੀਹ ਨੇ ਦੱਸਿਆ ਕਿ ਪਿੰਡ ਰਾਮੇਵਾਲ ਵਿੱਚ ਹੋਈ ਲੁੱਟ-ਖੋਹ ਦੀ ਵਾਰਦਾਤ ਨੂੰ ਟਰੇਸ ਕਰਦਿਆਂ ਪੁਲਿਸ ਨੇ ਤਿੰਨ ਮੁਲਜ਼ਮਾਂ ਵਿੱਚੋਂ ਦੋ ਨੂੰ ਗਿ੍ਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ¢ਉਨ੍ਹਾਂ ਦੱਸਿਆ ਕਿ ਪਿੰਡ ਰਾਮੇਵਾਲ ਦੇ ਰਹਿਣ ਵਾਲੇ ਲਖਬੀਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਆਪਣੀ ਪਤਨੀ ਹਰਵਿੰਦਰ ਕÏਰ ਨਾਲ ਨੂਰਮਹਿਲ ਤੋਂ ਆਪਣੇ ਮੋਟਰਸਾਈਕਲ 'ਤੇ ਵਾਪਸ ਪਿੰਡ ਆ ਰਹੇ ਸਨ¢ ਇਸ ਦÏਰਾਨ ਤਿੰਨ ਵਿਅਕਤੀਆਂ ਨੇ ਉਨ੍ਹਾਂ ਨੂੰ ਦਾਤਰ ਨਾਲ ਡਰਾ ਕੇ 3500 ਰੁਪਏ ਦੀ ਨਗਦੀ ਖੋਹ ਲਈ¢ਪੀੜਤ ਲਖਬੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਬਿਲਗਾ ਵਿੱਚ ਮੁਕੱਦਮਾ ਦਰਜ ਕੀਤਾ ਗਿਆ¢ ਜਾਂਚ ਦÏਰਾਨ ਪੁਲਿਸ ਨੇ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਰੇਸ਼ਮ ਵਾਸੀ ਕੋਟ ਬਾਦਲ ਥਾਣਾ ਨੂਰਮਹਿਲ ਅਤੇ ਗੁਰਵਿੰਦਰ ਸਿੰਘ ਉਰਫ ਜੀਤਾ ਪੁੱਤਰ ਸਤਨਾਮ ਸਿੰਘ ਵਾਸੀ ਸੰਗਤਪੁਰ ਥਾਣਾ ਬਿਲਗਾ ਨੂੰ ਗਿ੍ਫਤਾਰ ਕਰ ਲਿਆ¢ਪੁਲਿਸ ਨੇ ਦੋਸ਼ੀਆਂ ਪਾਸੋਂ ਟੀਵੀਐਸ ਅਪਾਚੀ ਮੋਟਰਸਾਈਕਲ ਨੰਬਰ P2081T8927 ਦੋ ਜਾਲੀ ਨੰਬਰ ਪਲੇਟਾਂ ਅਤੇ ਇੱਕ ਦਾਤਰ ਬਰਾਮਦ ਕੀਤਾ ਹੈ¢ ਪੁੱਛਗਿੱਛ ਦÏਰਾਨ ਸਾਹਮਣੇ ਆਇਆ ਕਿ ਮੁਲਜ਼ਮ ਵਾਰਦਾਤਾਂ ਦÏਰਾਨ ਜਾਲੀ ਨੰਬਰ ਪਲੇਟਾਂ ਦੀ ਵਰਤੋਂ ਕਰਦੇ ਸਨ¢ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਵਾਰਦਾਤਾਂ ਅਤੇ ਉਨ੍ਹਾਂ ਦੇ ਤੀਸਰੇ ਸਾਥੀ ਬਾਰੇ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ¢

ਪਿਛਲੀ ਖ਼ਬਰ ਪਿੰਡ ਖੋਜਕੀਪੁਰ ਵਿਖੇ ਸਾਈਾ ਬਾਬਾ ਫਕੀਰੇ ਸ਼ਾਹ ਦੀ ਯਾਦ ਵਿੱਚ ਸਾਲਾਨਾ ਛਿੰਝ ਜੋੜ ਮੇਲਾ 21 ਅਤੇ 22 ਮਈ ਨੂੰ <br/> ਅਗਲੀ ਖ਼ਬਰ ਐਡਵੋਕੇਟ ਸੈਣੀ ਦੇ ਉਪ-ਚੇਅਰਮੈਨ ਬਣਨ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।