22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸ਼ਾਹਕੋਟ 'ਚ ਸੋਨੂੰ ਕੰਗ ਪੀ.ਏ ਨੇ ਸਫ਼ਾਈ ਸੇਵਕਾਂ ਦੇ ਧਰਨੇ 'ਚ ਪਹੁੰਚ ਕੇ ਦਿੱਤਾ ਸਮਰਥਨ

ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਮੂਹਰੇ ਸਫ਼ਾਈ ਸੇਵਕਾਂ ਦੇ ਧਰਨੇ 'ਚ ਪਹੁੰਚ ਕੇ ਸਮਰਥਨ ਦਿੰਦੇ ਹੋਏ ਵਿਧਾਇਕ ਸ਼ੇਰੋਵਾਲੀਆ ਦੇ ਪੀ.ਏ ਸੁਖਦੀਪ ਸਿੰਘ ਸੋਨੂੰ ਕੰਗ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 17-05-2026
ਸ਼ਾਹਕੋਟ, 16 ਮਈ (ਦਲਜੀਤ ਸਿੰਘ ਸਚਦੇਵਾ)- ਨਗਰ ਪੰਚਾਇਤ ਸ਼ਾਹਕੋਟ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਸੰਘਰਸ਼ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ | ਸਫ਼ਾਈ ਸੇਵਕ ਯੂਨੀਅਨ ਸ਼ਾਹਕੋਟ ਵਲੋਂ ਸ਼ੁਰੂ ਕੀਤੀ ਗਈ ਹੜਤਾਲ ਅਜੇ ਵੀ ਜਾਰੀ ਹੈ | ਆਪਣੀਆਂ ਮੰਗਾਂ ਦੇ ਹੱਕ ਵਿਚ ਸਫ਼ਾਈ ਸੇਵਕਾਂ ਵਲੋਂ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਮੂਹਰੇ ਲਗਾਤਾਰ ਪੱਕਾ ਧਰਨਾ ਦਿੱਤਾ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ | ਅੱਜ ਦੇ ਧਰਨੇ ਪ੍ਰਦਰਸ਼ਨ ਦੌਰਾਨ ਉਸ ਵੇਲੇ ਸੰਘਰਸ਼ ਨੂੰ ਹੋਰ ਬਲ ਮਿਲਿਆ, ਜਦੋਂ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਪੀ.ਏ ਸੁਖਦੀਪ ਸਿੰਘ ਸੋਨੂੰ ਕੰਗ ਨੇ ਵਿਸ਼ੇਸ਼ ਤੌਰ 'ਤੇ ਧਰਨੇ ਵਿਚ ਪਹੰੁਚ ਕੇ ਸਫ਼ਾਈ ਕਰਮਚਾਰੀਆਂ ਨੂੰ ਸਮਰਥਨ ਦਿੱਤਾ ਤੇ ਕਿਹਾ ਕਿ ਮੌਜੂਦਾ ਸਰਕਾਰ ਨੂੰ ਲਾਰੇਬਾਜ਼ੀ ਛੱਡ ਕੇ ਤੁਰੰਤ ਇਨ੍ਹਾਂ ਮਿਹਨਤਕਸ਼ ਕਾਮਿਆਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਹ ਸਫ਼ਾਈ ਸੇਵਕ ਹੀ ਹਨ, ਜੋ ਖੁਦ ਗੰਦਗੀ ਵਿਚ ਰਹਿ ਕੇ ਪੂਰੇ ਸ਼ਹਿਰ ਨੂੰ ਸਾਫ਼-ਸੁਥਰਾ ਤੇ ਬਿਮਾਰੀਆਂ ਤੋਂ ਮੁਕਤ ਰੱਖਣ ਲਈ ਦਿਨ-ਰਾਤ ਕੰਮ ਕਰਦੇ ਹਨ | ਇਹ ਬੜੇ ਦੁੱਖ ਦੀ ਗੱਲ ਹੈ ਕਿ ਕਈ ਦਿਨਾਂ ਤੋਂ ਸ਼ਹਿਰ ਦੀ ਸਫ਼ਾਈ ਵਿਵਸਥਾ ਠੱਪ ਹੈ ਤੇ ਕਰਮਚਾਰੀ ਸੜਕਾਂ 'ਤੇ ਬੈਠੇ ਹਨ, ਪਰ ਸਰਕਾਰ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕ ਰਹੀ | ਇਨ੍ਹਾਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਅਣਗੋਲਿਆ ਕਰਨਾ ਨਿੰਦਣਯੋਗ ਹੈ ਤੇ ਅਸੀਂ ਇਨ੍ਹਾਂ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ | ਸਫ਼ਾਈ ਸੇਵਕ ਯੂਨੀਅਨ ਸ਼ਾਹਕੋਟ ਦੇ ਪ੍ਰਧਾਨ ਸੁਨੀਲ ਕੁਮਾਰ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਪੱਕਾ ਹੱਲ ਨਹੀਂ ਕਰਦੀ, ਉਦੋਂ ਤੱਕ ਇਹ ਪੱਕਾ ਧਰਨਾ ਤੇ ਹੜਤਾਲ ਇਸੇ ਤਰ੍ਹਾਂ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ | ਇਸ ਮੌਕੇ ਦੀਪੂ ਸੈਦਪੁਰੀ, ਗੋਰਾ ਗਿੱਲ, ਬੰਟੀ ਹੰਸ, ਜੀਤ ਪਾਲ, ਜਗਦੀਸ਼ ਕੁਮਾਰ, ਗੌਰਵ, ਅਸ਼ੀਸ਼ ਪਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਾਹਕੋਟ ਵਿਖੇ ਜਥੇਬੰਦੀਆਂ ਨੇ ਪੰਜਾਬ ਦੇ ਰਾਜਪਾਲ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੇ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।