22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੀ.ਐੱਚ.ਸੀ. ਬੜਾ ਪਿੰਡ ਵਲੋਂ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਅਜੀਤ ਡੈਸਕ 17-05-2026
ਗੁਰਾਇਆ, 16 ਮਈ (ਬਲਵਿੰਦਰ ਸਿੰਘ)-ਡੇਂਗੂ ਬੁਖ਼ਾਰ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਸੀਨੀਅਰ ਮੈਡੀਕਲ ਅਫ਼ਸਰ ਡਾ ਪਰਮਜੀਤ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ | ਸਿਹਤ ਕਰਮਚਾਰੀਆਂ ਨੇ ਪਿੰਡਾਂ ਵਿਚ ਘਰ-ਘਰ ਜਾ ਕੇ ਸਰਵੇ ਕੀਤਾ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ ਅਤੇ ਪਾਣੀ ਵਾਲੇ ਭਾਂਡਿਆਂ ਦੀ ਹਫ਼ਤੇ ਵਿਚ ਇੱਕ ਵਾਰ ਸਫ਼ਾਈ ਕਰਨ ਅਤੇ ਪੂਰੇ ਬਾਂਹਾਂ ਵਾਲੇ ਕੱਪੜੇ ਪਹਿਨਣ ਲਈ ਪ੍ਰੇਰਿਤ ਕੀਤਾ | ਮੈਡੀਕਲ ਅਫ਼ਸਰ ਡਾ ਮਮਤਾ ਗੌਤਮ ਨੇ ਦੱਸਿਆ ਕਿ ਡੇਂਗੂ ਮੱਛਰ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ | ਮੈਡੀਕਲ ਅਫ਼ਸਰ ਡਾ ਮਮਤਾ ਗੌਤਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੁਖ਼ਾਰ, ਸਰੀਰ ਦਰਦ, ਸਿਰ ਦਰਦ ਜਾਂ ਪਲੇਟਲੈਟ ਘਟਣ ਵਰਗੇ ਲੱਛਣ ਨਜ਼ਰ ਆਉਣ 'ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ |

ਪਿਛਲੀ ਖ਼ਬਰ ਮਾਂ ਚਿੰਤਪੁਰਨੀ ਲੰਗਰ ਸੇਵਾ ਕਮੇਟੀ ਸ਼ਾਹਕੋਟ ਨੇ ਸੰਗਰਾਂਦ ਦੇ ਦਿਹਾੜੇ ਮੌਕੇ ਲੰਗਰ ਲਗਾਇਆ <br/> ਅਗਲੀ ਖ਼ਬਰ ਤੇਲ ਟੈਂਕਰ ਵਲੋਂ ਟਰਾਲੇ ਨੂੰ ਪਿਛੋਂ ਮਾਰੀ ਟੱਕਰ ਦੋਵੇਂ ਡਰਾਈਵਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।