22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਸਕੂਲ ਮਲਸੀਆਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 17-05-2026
ਮਲਸੀਆਂ, 16 ਮਈ (ਸੁਖਦੀਪ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਸਲਾਨਾ ਨਤੀਜੇ 'ਚ ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਲਸੀਆਂ ਦਾ ਬਾਰ੍ਹਵੀਂ ਜਮਾਤ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਇੰਚਾਰਜ ਰਾਜਵਿੰਦਰ ਕੌਰ ਨੇ ਦੱਸਿਆ ਕਿ ਸਾਇੰਸ ਸਟ੍ਰੀਮ 'ਚ ਗੁਰਲੀਨ ਕੌਰ ਤੇ ਹਿਮਾਂਸ਼ੀ ਸੂਦ (ਦੋਵਾਂ) ਨੇ 444 ਅੰਕ ਪ੍ਰਾਪਤ ਕਰਕੇ ਪਹਿਲਾ, ਜਸਪ੍ਰੀਤ ਕੌਰ ਨੇ 420 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਜਪਜੋਤ ਕੌਰ ਨੇ 419 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਕਾਮਰਸ ਸਟ੍ਰੀਮ 'ਚ ਗੁਰਨੂਰ ਕੌਰ ਨੇ 462 ਅੰਕ, ਅੰਸ਼ਿਕਾ ਨੇ 438 ਅੰਕ ਅਤੇ ਜਸਲੀਨ ਕੌਰ ਤੇ ਪਲਕ (ਦੋਵਾਂ) ਨੇ 420 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ ਹੈ | ਆਰਟਸ ਸਟ੍ਰੀਮ 'ਚ ਤਿ੍ਪਤਦੀਪ ਕੌਰ ਨੇ 401 ਅੰਕ, ਗੁਰਿੰਦਰ ਕੌਰ ਨੇ 386 ਅੰਕ ਅਤੇ ਨਵਦੀਪ ਕੌਰ ਨੇ 382 ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ ਹੈ | ਇਸ ਮੌਕੇ ਪਿ੍ੰਸੀਪਲ ਕਮਲ ਗੁਪਤਾ ਅਤੇ ਇੰਚਾਰਜ ਰਾਜਵਿੰਦਰ ਕੌਰ ਨੇ ਵਿਦਿਆਰਥਣਾ ਨੂੰ ਉਪਲੱਬਧੀ 'ਤੇ ਵਧਾਈ ਦਿੰਦਿਆਂ ਭਵਿੱਖ 'ਚ ਹੋਰ ਮਿਹਨਤ ਕਰਕੇ ਵੱਖ-ਵੱਖ ਖੇਤਰਾਂ 'ਚ ਨਾਂਅ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ ਦੇ 12ਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ <br/> ਅਗਲੀ ਖ਼ਬਰ ਮਾਂ ਚਿੰਤਪੁਰਨੀ ਲੰਗਰ ਸੇਵਾ ਕਮੇਟੀ ਸ਼ਾਹਕੋਟ ਨੇ ਸੰਗਰਾਂਦ ਦੇ ਦਿਹਾੜੇ ਮੌਕੇ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।