22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੰਤ ਬਾਬਾ ਪ੍ਰੀਤਮ ਦਾਸ ਬਾਬੇ ਜੌੜੇ ਵਾਲਿਆਂ ਦੀ 37ਵੀਂ ਬਰਸੀ ਸ਼ਰਧਾਪੂਰਵਕ ਮਨਾਈ <br/>

ਰਾਏਪੁਰ ਰਸੂਲਪੁਰ ਵਿਖੇ ਸੰਤ ਬਾਬਾ ਪ੍ਰੀਤਮ ਦਾਸ ਦੀ 37ਵੀਂ ਬਰਸੀ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਮੰਚ 'ਤੇ ਬਿਰਾਜਮਾਨ ਸੰਤ ਨਿਰਮਲ ਦਾਸ ਤੇ ਹੋਰ ਸੰਤ ਸਮਾਜ ਅਤੇ ਵਿੱਤ ਮੰਤਰੀ ਹਰਪਾਲ ਚੀਮਾ, ਵਿਧਾਇਕ ਬਲਕਾਰ ਸਿੰਘ ਤੇ ਹੋਰ ਆਗੂਆਂ ਨੂੰ ਸਨਮਾਨਿਤ ਕਰਨ ਮੌਕੇ ਸੰਤ ਸਰਵਨ ਦਾਸ ਬੋਹਣ ਪੱਟੀ, ਸੰਤ ਬਾਬਾ ਨਿਰਮਲ ਦਾਸ, ਭੈਣ ਸੰਤੋਸ਼ ਕੁਮਾਰੀ ਤੇ ਹੋਰ | ਤਸਵੀਰਾਂ - ਹੁਸਨ ਲਾਲ <br/> 17-05-2026
ਕਿਸ਼ਨਗੜ੍ਹ, 16 ਮਈ (ਹੁਸਨ ਲਾਲ)-ਬ੍ਰਹਮਲੀਨ ਸੰਤ ਬਾਬਾ ਪ੍ਰੀਤਮ ਦਾਸ ਬਾਬੇ ਜੌੜੇ ਵਾਲਿਆਂ ਦੀ 37ਵੀਂ ਬਰਸੀ ਪਿੰਡ ਰਾਏਪੁਰ ਰਸੂਲਪੁਰ ਵਿਖੇ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਬਾਬੇ ਜੌੜੇ ਦੇ ਗੱਦੀਨਸ਼ੀਨ ਸੰਤ ਬਾਬਾ ਨਿਰਮਲ ਦਾਸ ਬਾਬੇ ਜੌੜੇ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਸਰਪ੍ਰਸਤੀ ਹੇਠ ਸ਼ਰਧਾ ਪੂਰਵਕ ਮਨਾਈ ਗਈ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਵੱਖ-ਵੱਖ ਡੇਰਿਆਂ ਤੋਂ ਆਏ ਸੰਤ ਮਹਾਪੁਰਸ਼ਾਂ, ਰਾਜਨੀਤਿਕ, ਸਮਾਜਿਕ ਆਗੂਆਂ ਅਤੇ ਬੁੱਧੀਜੀਵੀਆਂ ਨੇ ਵੱਡੇ ਪੱਧਰ 'ਤੇ ਹਾਜ਼ਰੀ ਭਰਦੇ ਹੋਏ ਸੰਤਾਂ ਮਹਾਂਪੁਰਸ਼ਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਬੇਗਮਪੁਰਾ ਭਜਨ ਮੰਡਲੀ, ਕੀਰਤਨੀ ਜੱਥਿਆਂ ਆਦਿ ਤੋਂ ਇਲਾਵਾ ਵੱਖ-ਵੱਖ ਰਾਗੀ ਜਥਿਆਂ ਅਤੇ ਕਥਾ ਵਾਚਕਾਂ ਵਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸੰਤ ਬਾਬਾ ਨਿਰਮਲ ਦਾਸ ਅਤੇ ਵੱਖ-ਵੱਖ ਡੇਰਿਆਂ ਤੋਂ ਆਏ ਸੰਤ ਮਹਾਂਪੁਰਸ਼ਾਂ ਤੇ ਰਾਜਨੀਤਿਕ ਆਗੂਆਂ ਵੱਲੋਂ ਸੰਤ ਬਾਬਾ ਪ੍ਰੀਤਮ ਦਾਸ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ, ਦੀਪਕ ਬਾਲੀ ਮੁੱਖ ਸਲਾਹਕਾਰ ਪੰਜਾਬ ਸਰਕਾਰ, ਕੈਬਨਿਟ ਮੰਤਰੀ ਮਹਿੰਦਰ ਭਗਤ, ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਸੰਤ ਬਲਵੀਰ ਸਿੰਘ ਸੀਚੇਵਾਲ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਅਜੈ ਦੱਤ ਦਿੱਲੀ, ਹਲਕਾ ਇੰਚਾਰਜ ਰਜਿੰਦਰ ਕੌਰ ਥਿਆੜਾ, ਸੇਵਾ ਮੁਕਤ ਐਸਐਸਪੀ ਰਜਿੰਦਰ ਸਿੰਘ, ਜਥੇਦਾਰ ਕੁਲਵੰਤ ਸਿੰਘ ਮੰਨਣ ਸਕੱਤਰ ਐਸਜੀਪੀਸੀ, ਸਾਬਕਾ ਚੇਅਰਮੈਨ ਰਜਿੰਦਰ ਪਾਲ ਸਿੰਘ ਰਾਣਾ ਰੰਧਾਵਾ, ਐਡਵੋਕੇਟ ਭਾਨੂੰ ਪ੍ਰਤਾਪ ਸਿੰਘ ਦਿੱਲੀ, ਜੈ ਪ੍ਰਕਾਸ਼ ਬਸਪਾ ਆਗੂ ਆਦਿ ਵੱਲੋਂ ਸੰਤ ਬਾਬਾ ਪ੍ਰੀਤਮ ਦਾਸ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਸੰਤ ਸਰਵਣ ਦਾਸ ਬੋਹਣ ਪੱਟੀ ਹੁਸ਼ਿਆਰਪੁਰ, ਸੰਤ ਪ੍ਰਗਟ ਨਾਥ ਰਹੀਮਪੁਰ, ਸੰਤ ਸਤਵਿੰਦਰ ਹੀਰਾ, ਸਿੱਖ ਵਿਦਵਾਨ ਅਤੇ ਪੰਥਕ ਬੁਲਾਰੇ ਭਾਈ ਭਗਵਾਨ ਸਿੰਘ ਜੌਹਲ, ਸੰਤ ਸਰਵਣ ਦਾਸ ਸਲੇਮ ਟਾਵਰੀ ਲੁਧਿਆਣਾ, ਸੰਤ ਟਹਿਲ ਦਾਸ ਨੰਗਲ ਖੇੜਾ, ਸੰਤ ਮਨਦੀਪ ਦਾਸ, ਸੰਤ ਬੀਬੀ ਕੁਲਦੀਪ ਮਹਿਣਾ, ਸੰਤ ਜਗੀਰ ਸਿੰਘ ਸਰਬੱਤ ਦਾ ਭਲਾ ਆਸ਼ਰਮ, ਵਿਨੈ ਮੁਨੀ ਜੰਮੂ, ਸੰਤ ਬਾਬਾ ਧਰਮਪਾਲ ਹੁਸ਼ਿਆਰਪੁਰ, ਸੰਤ ਸੁਖਵੰਤ ਸਿੰਘ ਨਾਹਲਾਂ, ਸਾਂਈ ਮਧੂ ਸ਼ਾਹ ਜਲੰਧਰ, ਸੰਤ ਬਲਕਾਰ ਸਿੰਘ ਤੱਗੜ ਬਡਾਲਾ, ਸੰਤ ਰਾਮ ਸਿੰਘ, ਨੰਬਰਦਾਰ ਬੀਰ ਚੰਦ ਸੁਰੀਲਾ, ਸਾਬਕਾ ਸਰਪੰਚ ਪ੍ਰਦੀਪ ਕੁਮਾਰ ਦੀਪਾ ਬੱਲਾਂ, ਕੀਮਤੀ ਲਾਲ ਭਗਤ, ਜਥੇਦਾਰ ਗੁਰਦੀਪ ਸਿੰਘ ਬਾਹੀਆ, ਗਾਇਕ ਦਲਵਿੰਦਰ ਦਿਆਲਪੁਰੀ, ਰਵੀ ਦਾਦਰਾ, ਪਿ੍ੰਸੀਪਲ ਚਰਨਾਂ ਰਾਮ, ਕਰਨ ਚੁੰਬਰ ਭੀਮ ਆਰਮੀ, ਰਾਜ ਕੁਮਾਰ ਡੋਗਰ, ਸੇਵਾ ਮੁਕਤ ਮੈਨੇਜਰ ਰੇਸ਼ਮ ਸਿੰਘ ਭੱਟੀ, ਸਰਪੰਚ ਵਿਜੇ ਨੰਗਲ, ਮਹਿੰਦਰ ਪਾਲ ਸੰਤੋਖਪੁਰਾ, ਅਮਰਜੀਤ ਸਿੰਘ ਨਰ, ਸਾਹਬ ਸਿੰਘ ਕਰਾੜੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਇਸ ਮੌਕੇ ਆਏ ਹੋਏ ਸੰਤ ਮਹਾਂਪੁਰਸ਼ਾਂ, ਰਾਜਨੀਤਿਕ ਅਤੇ ਸਮਾਜਿਕ ਆਗੂਆਂ ਨੂੰ ਸੰਤ ਬਾਬਾ ਨਿਰਮਲ ਦਾਸ ਅਤੇ ਭੈਣ ਸੰਤੋਸ਼ ਕੁਮਾਰੀ ਵੱਲੋਂ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ |

ਪਿਛਲੀ ਖ਼ਬਰ ਪੀ.ਏ. ਸੋਨੂੰ ਕੰਗ ਨੇ ਸਫ਼ਾਈ ਸੇਵਕਾਂ ਦੀ ਧਰਨੇ 'ਤੇ ਜਾ ਕੇ ਕੀਤੀ ਹਮਾਇਤ <br/> ਅਗਲੀ ਖ਼ਬਰ ਵਾਰਿਸ ਧੰਮੀ 'ਤੇ ਮਾਣ ਹੈ ਪਿੰਡ ਹੇਰਾਂ ਤੇ ਨਕੋਦਰ ਇਲਾਕੇ ਨੂੰ... <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।