15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਰਾਣਾ ਹਰਦੀਪ ਸਿੰਘ ਨੇ ਧਰਨੇ 'ਚ ਪਹੁੰਚ ਕੇ ਸਫ਼ਾਈ ਸੇਵਕਾਂ ਦੀਆਂ ਸੁਣੀਆਂ ਮੁਸ਼ਕਿਲਾਂ <br/>

ਸ਼ਾਹਕੋਟ ਵਿਖੇ ਸਫ਼ਾਈ ਸੇਵਕਾਂ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਦੇ ਸੀਨੀਅਰ ਆਗੂ ਰਾਣਾ ਹਰਦੀਪ ਸਿੰਘ | ਨਾਲ ਹਰਦੇਵ ਸਿੰਘ ਪੀਟਾ ਸਾਬਕਾ ਐੱਮ.ਸੀ, ਰਵੀਸ਼ ਗੋਇਲ ਭਾਜਪਾ ਆਗੂ, ਸੰਜੀਵ ਸੋਬਤੀ ਸਾਬਕਾ ਮੰਡਲ ਪ੍ਰਧਾਨ ਤੇ ਹੋਰ | ਤਸਵੀਰ : ਦਲਜੀਤ ਸਿੰਘ ਸਚਦੇਵਾ <br/> 21-05-2026
ਸ਼ਾਹਕੋਟ, 20 ਮਈ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਵਿਖੇ ਭਾਜਪਾ ਦੇ ਸੀਨੀਅਰ ਆਗੂ ਰਾਣਾ ਹਰਦੀਪ ਸਿੰਘ ਆਪਣੇ ਸਾਥੀਆਂ ਸਮੇਤ ਸਫ਼ਾਈ ਸੇਵਕਾਂ ਨੂੰ ਸਮਰਥਨ ਦੇਣ ਉਨ੍ਹਾਂ ਦੇ ਧਰਨੇ ਵਿਚ ਪਹੁੰਚੇ | ਇਸ ਦੌਰਾਨ ਉਨ੍ਹਾਂ ਨੇ ਸਫ਼ਾਈ ਸੇਵਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਭਾਜਪਾ ਵਲੋਂ ਉਨ੍ਹਾਂ ਦੇ ਸੰਘਰਸ਼ ਨੂੰ ਪੂਰਨ ਹਮਾਇਤ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਸਫ਼ਾਈ ਸੇਵਕ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ | ਇਨ੍ਹਾਂ ਦੀ ਮਿਹਨਤ ਸਦਕਾ ਹੀ ਸਾਡਾ ਸ਼ਹਿਰ ਸਾਫ਼-ਸੁਥਰਾ ਰਹਿੰਦਾ ਹੈ ਤੇ ਆਮ ਨਾਗਰਿਕ ਬਿਮਾਰੀਆਂ ਤੋਂ ਬਚੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਅੱਜ ਵੀ ਨਿਗੂਣੀਆਂ ਤਨਖਾਹਾਂ 'ਤੇ ਆਪਣਾ ਤੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਕਿਸੇ ਵੀ ਸੂਰਤ ਵਿਚ ਨਜ਼ਰ-ਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ | ਇਸ ਮੌਕੇ ਹਰਦੇਵ ਸਿੰਘ ਪੀਟਾ ਸਾਬਕਾ ਐੱਮ.ਸੀ, ਅਨਿਲ ਗੋਇਲ ਭਾਜਪਾ ਆਗੂ, ਰਵੀਸ਼ ਗੋਇਲ ਭਾਜਪਾ ਆਗੂ, ਅਰਜਨ ਸਿੰਘ ਖਹਿਰਾ, ਰਮਨ ਘਾਰੂ, ਸ਼ੈਰਫ ਘਈ, ਰਾਜਾ ਅਰੋੜਾ, ਸੰਜੀਵ ਸੋਬਤੀ ਸਾਬਕਾ ਮੰਡਲ ਪ੍ਰਧਾਨ, ਅੰਮਿ੍ਤਪਾਲ ਸਿੰਘ ਜੋਨਾ, ਨੈਣਦੀਪ ਸਿੰਘ, ਅਕਾਸ਼ਦੀਪ ਉੱਪਲ, ਅੰਮਿ੍ਤ ਲਾਲ ਕਾਕਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਾਮਰੇਡ ਰੂੜਾ ਰਾਮ ਹਮੇਸ਼ਾ ਗ਼ਰੀਬ ਲੋਕਾਂ ਦੇ ਹੱਕਾਂ ਲਈ ਲੜਦੇ ਰਹੇ- ਪ੍ਰੋ. ਸਚਦੇਵਾ ਅਗਲੀ ਖ਼ਬਰ ਮੀਟਰ ਰੀਡਰਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਦਿੱਤਾ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।