15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਲੋਹੀਆਂ ਦੇ ਪਿੰਡ ਮੁਰਾਜਵਾਲਾ 'ਚੋਂ ਦਰਜਨਾਂ ਪਰਿਵਾਰ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਹੋਏ ਸ਼ਾਮਿਲ

ਅਜੀਤ ਡੈਸਕ 21-05-2026
ਲੋਹੀਆਂ ਖਾਸ, 20 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਨੂੰ ਹਲਕਾ ਸ਼ਾਹਕੋਟ ਅੰਦਰ ਉਸ ਵੇਲੇ ਵੱਡਾ ਬੱਲ ਮਿਲਿਆ ਜਦੋਂ ਪਿੰਡ ਮੁਰਾਜਵਾਲਾ ਦੇ ਦਰਜਨਾਂ ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਦੇ ਚਲਦੇ ਇਸ ਵਿੱਚ ਸ਼ਾਮਲ ਹੋਣ ਦਾ ਅੇਲਾਨ ਕਰ ਦਿੱਤਾ | ਇਨ੍ਹਾਂ ਪਰਿਵਾਰਾਂ ਨੂੰ 'ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਸ਼ਾਹਕੋਟ ਦੇ ਮੁੱਖ ਸੇਵਾਦਾਰ ਸ: ਸੁਖਵਿੰਦਰ ਸਿੰਘ ਸਾਬੂਵਾਲ ਵੱਲੋਂ ਸਿਰੋਪਾਓ ਦੇ ਕੇ ਪਾਰਟੀ ਅੰਦਰ ਸ਼ਾਮਲ ਕੀਤਾ ਗਿਆ | ਇਨ੍ਹਾਂ ਆਗੂਆਂ ਵਿੱਚ ਅਕਾਸ਼ਦੀਪ ਸਿੰਘ, ਸੁੱਖਵਿੰਦਰ ਸਿੰਘ, ਰੋਮੀ, ਨਿਰਮਲ ਸਿੰਘ, ਲਵਪ੍ਰੀਤ ਸਿੰਘ, ਜਸਕਰਨ ਸਿੰਘ, ਗੁਰਪਾਲ ਸਿੰਘ, ਸਮੇਤ ਹੋਰ ਦਰਜਨਾਂ ਪਰਿਵਾਰ ਸ਼ਾਮਲ ਸਨ | ਆਪਣੇ ਸੰਬੋਧਨ ਵਿੱਚ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਸਾਬੂਵਾਲ ਨੇ ਕਿਹਾ ਕਿ ਪੰਜਾਬ ਦੇ ਮਜੌਦਾ ਹਾਲਾਤਾਂ ਨੂੰ ਸੁਧਾਰਨ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਸੂਬੇ ਵਿਚ ਇਕ ਮਜਬੂਤ ਪੰਥਕ ਸਰਕਾਰ ਦਾ ਹੋਣਾ ਬਹੁਤ ਜਰੂਰੀ ਹੈ, ਇਸ ਮÏਕੇ ਵੱਡੀ ਗਿਣਤੀ, 'ਚ ਪਿੰਡ ਦੇ ਲੋਕ ਹਾਜਰ ਸਨ |
ਪਿਛਲੀ ਖ਼ਬਰ ਨਗਰ ਪੰਚਾਇਤ ਲੋਹੀਆਂ ਲਈ ਹੁਣ 47 ਉਮੀਦਵਾਰ ਰਹਿ ਗਏ ਨੇ ਮੈਦਾਨ 'ਚ : ਮੁੱਖ ਚੋਣ ਅਫ਼ਸਰ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੋਗਿੰਦਰ ਪਾਲ ਦੇ ਚੋਣ ਦਫ਼ਤਰ ਦਾ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।