15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

'ਆਪ' ਬਲਾਕ ਪ੍ਰਧਾਨ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵੱਡੀ ਗਿਣਤੀ 'ਚ ਲਾਭਪਾਤਰੀ ਮਹਿਲਾਵਾਂ ਦੇ ਭਰਵਾਏ ਫਾਰਮ <br/>

ਮਲਸੀਆਂ ਦੀ ਲਕਸੀਆਂ ਪੱਤੀ 'ਚ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵੱਡੀ ਗਿਣਤੀ ਵਿਚ ਲਾਭਪਾਤਰੀ ਮਹਿਲਾਵਾਂ ਦੇ ਫਾਰਮ ਭਰਵਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ ਗੋਰਾ ਤੇ ਹੋਰ | ਤਸਵੀਰਾਂ : ਦਲਜੀਤ ਸਿੰਘ ਸਚਦੇਵਾ <br/> 21-05-2026
ਮਲਸੀਆਂ, 20 ਮਈ (ਦਲਜੀਤ ਸਿੰਘ ਸਚਦੇਵਾ)- ਮਲਸੀਆਂ ਦੀ ਲਕਸੀਆਂ ਪੱਤੀ ਵਿਖੇ ਬਾਬਾ ਬਾਲਕ ਨਾਥ ਦੇ ਦਰਬਾਰ 'ਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਬਾਬਾ ਗੋਰਾ ਦੀ ਅਗਵਾਈ ਹੇਠ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵੱਡੀ ਗਿਣਤੀ ਵਿਚ ਲਾਭਪਾਤਰੀ ਮਹਿਲਾਵਾਂ ਦੇ ਫਾਰਮ ਭਰੇ ਗਏ | ਬਾਬਾ ਗੋਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ, ਖਾਸ ਕਰਕੇ ਮਾਵਾਂ ਤੇ ਧੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ | ਉਨ੍ਹਾਂ ਕਿਹਾ ਕਿ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਇਕ ਅਜਿਹਾ ਕਦਮ ਹੈ, ਜੋ ਮਹਿਲਾ ਸਸ਼ਕਤੀਕਰਨ ਵੱਲ ਇਕ ਮਜ਼ਬੂਤ ਕਦਮ ਸਾਬਤ ਹੋਵੇਗਾ | ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਪਾਰਟੀ ਵਰਕਰ ਘਰ-ਘਰ ਜਾ ਕੇ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਤੋਂ ਵਾਂਝਾ ਨਾ ਰਹੇ | ਇਸ ਮੌਕੇ ਪੰਚਾਇਤ ਮੈਂਬਰ ਸੰਤੋਖ ਸਿੰਘ, ਪਿੰਡ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਕਰਮਜੀਤ ਲਾਲਕਾ, ਸਵਰਨ ਲਾਲਕਾ, ਚਰਨਜੀਤ ਸਿੰਘ ਲਾਲਕਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਰਾਮਾ ਨੰਦ ਜੀ ਦਾ 17ਵਾਂ ਬਰਸੀ ਸਮਾਗਮ 25 ਨੂੰ <br/> ਅਗਲੀ ਖ਼ਬਰ ਆਪ ਦੇ ਉਮੀਦਵਾਰ ਪਵਿੱਤਰ ਸਿੰਘ ਨੇ ਘਰ-ਘਰ ਜਾ ਕੇ ਮੰਗਿਆ ਵੋਟਰਾਂ ਦਾ ਸਮਰਥਨ ਵਾਰਡ ਦੇ ਵਿਕਾਸ ਦਾ ਕੀਤਾ ਵਾਅਦਾ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।