15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕੇਂਦਰ ਸਰਕਾਰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ-ਕੈਰੋਂ <br/>

ਅਜੀਤ ਡੈਸਕ 21-05-2026
ਚੁਗਿੱਟੀ/ਜੰਡੂਸਿੰਘਾ, 20 ਮਈ (ਨਰਿੰਦਰ ਲਾਗੂ)-ਕੇਂਦਰ ਸਰਕਾਰ ਵਲੋਂ ਆਏ ਦਿਨ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ 'ਚ ਵਾਧਾ ਕਰਕੇ ਦੇਸ਼ ਦੀ ਜਨਤਾ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਜਿਸ ਨੂੰ ਲੈ ਕੇ ਹਰ ਵਰਗ ਦੇ ਲੋਕਾਂ ਦੇ ਮਨਾਂ 'ਚ ਭਾਜਪਾ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਅੱਜ ਗੱਲਬਾਤ ਕਰਦੇ ਹੋਏ ਐਂਟੀ ਕ੍ਰਾਈਮ ਐਂਟੀ ਕਰੱਪਸ਼ਨ ਐਸੋਸੀਏਸ਼ਨ ਨੀਤੀ ਆਯੋਗ ਦੇ ਰਾਸ਼ਟਰੀ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਕਤ ਵਸਤਾਂ ਦੇ ਭਾਅ ਵਧਣ ਕਾਰਨ ਰੋਜ਼ਾਨਾ ਵਰਤੋਂ ਜਾਣ ਵਾਲੀਆਂ ਘਰੇਲੂ ਵਸਤੂਆਂ ਦੀਆਂ ਕੀਮਤਾਂ 'ਚ ਵੀ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਦੇ ਬਜ਼ਟ ਹਿੱਲ ਗਏ | ਕੈਰੋਂ ਨੇ ਸਮੇਂ ਦੀਆਂ ਸਰਕਾਰਾਂ ਪ੍ਰਤੀ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਹਰੇਕ ਰਾਜਨੀਤਿਕ ਪਾਰਟੀ ਦੇ ਆਗੂਆਂ ਵਲੋਂ ਚੋਣਾਂ ਸਮੇਂ ਲੋਕਾਂ ਨੂੰ ਵੱਧ ਤੋਂ ਵੱਧ ਮੁਢਲੀਆਂ ਸਹੂਲਤਾਂ ਦੇਣ ਦੇ ਵਾਅਦੇ ਕੀਤੇ ਜਾਂਦੇ ਹਨ ਪਰ ਜਿਉਂ ਹੀ ਪਾਰਟੀ ਸੱਤਾ ਸੰਭਾਲਦੀ ਹੈ ਤਾਂ ਉਸ ਦੇ ਪ੍ਰਬੰਧਕ ਲਾਪ੍ਰਵਾਹੀ ਵਰਤਣ ਲੱਗਦੇ ਹਨ | ਉਨ੍ਹਾਂ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਲੋਕਾਂ ਦੀ ਇਸ ਪ੍ਰੇਸ਼ਾਨੀ ਦੇ ਹੱਲ ਲਈ ਗੰਭੀਰਤਾ ਵਰਤੀ ਜਾਣੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਨਾਲ ਦਲਜੀਤ ਸਿੰਘ ਅਰੋੜਾ, ਨਵਦੀਪ ਸਿੰਘ ਕਾਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਟਰਾਂਸਪੋਰਟ ਵਿਭਾਗ ਦਾ ਸਰਵਰ ਵਾਰ-ਵਾਰ ਬੰਦ ਹੋਣ ਕਰਕੇ ਪੇ੍ਰਸ਼ਾਨ ਰਹੇ ਲੋਕ ਅਗਲੀ ਖ਼ਬਰ ਮਹਿਤਪੁਰ ਦੇ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਦੇ ਹੱਕ 'ਚ ਕੀਤੀ ਚੋਣ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।