15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਫੈਡਰੇਸ਼ਨ ਆਫ ਇੰਡਸਟਰੀ ਐਂਡ ਟਰੇਡ ਵਲੋਂ ਹੋਣਹਾਰ ਸਕੂਲੀ ਵਿਦਿਆਰਥੀਆਂ ਦਾ ਸਨਮਾਨ <br/>

ਫੈਡਰੇਸ਼ਨ ਆਫ਼ ਇੰਡਸਟਰੀ ਐਂਡ ਟਰੇਡ ਦੇ ਪ੍ਰਧਾਨ ਸੁਨੀਲ ਸ਼ਰਮਾ ਤੇ ਹੋਰ ਉਦਯੋਗਪਤੀ ਸਰਕਾਰੀ ਸਕੂਲ ਰੰਧਾਵਾ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਮੌਕੇ | ਨਾਲ ਹਨ ਪਿ੍ੰਸੀਪਲ ਦਲਬੀਰ ਕੌਰ ਤੇ ਹੋਰ ਸਟਾਫ਼ ਮੈਂਬਰ | ਅਜੀਤ ਤਸਵੀਰ <br/> 21-05-2026
ਜਲੰਧਰ, 20 ਮਈ (ਜਤਿੰਦਰ ਪੰਮੀ)- ਫੈਡਰੇਸ਼ਨ ਆਫ਼ ਇੰਡਸਟਰੀ ਐਂਡ ਟਰੇਡ ਵੱਲੋਂ ਪ੍ਰਧਾਨ ਸੁਨੀਲ ਸ਼ਰਮਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾ ਦੇ 8ਵੀਂ, 9ਵੀਂ ਅਤੇ 10ਵੀਂ ਜਮਾਤ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਸੁਨੀਲ ਸਰਮਾ ਨੇ ਕਿਹਾ ਕਿ ਅੱਜ ਦੇ ਨੌਜਵਾਨ ਹੀ ਦੇਸ਼ ਤੇ ਸਮਾਜ ਦਾ ਭਵਿੱਖ ਹਨ | ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ ਅਤੇ ਸਕਾਰਾਤਮਿਕ ਸੋਚ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਜੋ ਉਹ ਜੀਵਨ 'ਚ ਕਾਮਯਾਬੀ ਹਾਸਲ ਕਰ ਸਕਣ | ਉਨ੍ਹਾਂ ਨੇ ਸਕੂਲ ਦੀ ਪਿ੍ੰਸੀਪਲ ਦਿਲਬੀਰ ਕੌਰ, ਸੁਖਵਿੰਦਰ ਕੌਰ, ਦੀਪਕ ਜਿੰਦਲ, ਰਾਜਵਿੰਦਰ ਸਿੰਘ ਮਾਨ, ਸਤਪਾਲ ਸਿੰਘ ਵੱਲੋਂ ਸਿੱਖਿਆ ਖੇਤਰ ਵਿਚ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ | ਫੈਡਰੇਸ਼ਨ ਦੇ ਹੋਰ ਆਗੂਆਂ ਨੇ ਵੀ ਵਿਦਿਆਰਥੀਆਂ ਨੂੰ ਅੱਗੇ ਵਧਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਮਾਤਾ-ਪਿਤਾ ਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਨੇ ਉਦਯੋਗਪਤੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦਾ ਮਨੋਬਲ ਵਧਾਉਣ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਚੇਅਰਮੈਨ ਮਨਿੰਦਰ ਸ਼ਰਮਾ, ਜਨਰਲ ਸਕੱਤਰ ਨਵਨੀਤ ਕੁਮਾਰ, ਕੈਸ਼ੀਅਰ ਸੰਦੀਪ ਸ਼ਾਰਦਾ, ਵਾਈਸ ਪ੍ਰੈਜ਼ੀਡੈਂਟ ਰਾਜੀਵ ਜੈਰਥ, ਵਾਈਸ ਪ੍ਰੈਜ਼ੀਡੈਂਟ ਮੰਗਲ ਸਿੰਘ ਸ਼ੇਖਾਵਤ, ਰੂਪ ਸਿੰਘ ਸ਼ੇਖਾਵਤ, ਸੁਮਿਤ ਦੁੱਗਲ, ਅਮਿਤ ਦੁੱਗਲ, ਵਿਸ਼ਾਲ ਸ਼ਰਮਾ, ਰਮਨ ਕਾਲੜਾ, ਜਤਿਨ ਵਾਧਵਾ, ਅਰਜੁਨ ਭਾਟਰਾ, ਰਣਜੀਤ ਸਿੰਘ, ਨਵਦੀਪ ਕੁਮਾਰ, ਜੁਗਲ ਕਿਸ਼ੋਰ ਨੰਬਰਦਾਰ, ਅਰੁਣ ਕੋਹਲੀ, ਅਰੁਣ ਸਰਮਾ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਕੇ.ਐਮ.ਵੀ. ਵਿਖੇ ਹੁਨਰ ਵਿਕਾਸ ਸੰਬੰਧੀ ਮੁਫਤ 'ਸਮਰ' ਕਲਾਸਾਂ ਸ਼ੁਰੂ <br/> ਅਗਲੀ ਖ਼ਬਰ ਦਿਨੇਸ਼ ਢੱਲ ਨੇ ਉਦਯੋਗਪਤੀਆਂ ਨਾਲ ਮੀਟਿੰਗ ਕਰ ਕੇ ਪੈਂਡਿੰਗ ਕੰਮਾਂ 'ਤੇ ਕੀਤੀ ਚਰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।