28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਜਲੰਧਰ ਛਾਉਣੀ ਹਲਕੇ ਦੇ ਲੋਕਾਂ ਵਲੋਂ ਲੋਕ ਨਿਰਮਾਣ ਵਿਭਾਗ ਦੇ ਦਫ਼ਤਰ ਦਾ ਘਿਰਾਓ

ਅਜੀਤ ਡੈਸਕ 22-05-2026
ਜਲੰਧਰ, 21 ਮਈ (ਜਸਪਾਲ ਸਿੰਘ)-ਜਲੰਧਰ ਛਾਉਣੀ ਹਲਕੇ ਦੀਆਂ ਟੁੱਟੀਆਂ ਸੜਕਾਂ ਨੂੰ ਲੈ ਕੇ ਅੱਜ ਲੋਕਾਂ ਦਾ ਗੁੱਸਾ ਇਸ ਕਦਰ ਫੁੱਟਿਆ ਕਿ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਜਲੰਧਰ ਛਾਉਣੀ ਸਥਿਤ ਦਫਤਰ ਦਾ ਕਈ ਘੰਟੇ ਘਿਰਾਓ ਕਰਦਿਆਂ ਵਿਭਾਗ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ | ਤਪਦੀ ਗਰਮੀ ਦੇ ਮੌਸਮ 'ਚ ਵੱਡੀ ਗਿਣਤੀ 'ਚ ਇਕੱਤਰ ਹੋਏ ਲੋਕਾਂ ਨੇ ਦਫਤਰ ਦੇ ਬਾਹਰ ਧਰਨਾ ਦਿੰਦੇ ਹੋਏ ਮਹਿਕਮੇ ਦੇ ਅਧਿਕਾਰੀਆਂ ਦੇ ਗੈਰ ਜ਼ਿੰਮੇਵਾਰਾਨਾ ਰਵੱਈਏ ਦੀ ਸਖਤ ਸ਼ਬਦਾਂ 'ਚ ਆਲੋਚਨਾ ਕੀਤੀ | ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਕੈਂਟ ਬਲਾਕ ਦੇ ਪ੍ਰਧਾਨ ਸੁਖਬੀਰ ਸਿੰਘ ਬੀਰ (ਕੁੱਕੜ ਪਿੰਡ) ਦੀ ਅਗਵਾਈ ਹੇਠ ਦਿੱਤੇ ਗਏ ਇਸ ਧਰਨੇ 'ਚ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਹੋਰਨਾਂ ਮੋਹਤਬਰ ਵਿਅਕਤੀਆਂ ਤੋਂ ਇਲਾਵਾ ਹਲਕਾ ਵਿਧਾਇਕ ਪਰਗਟ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਸ. ਹਰਜਾਪ ਸਿੰਘ ਸੰਘਾ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਮਹਿਕਮੇ ਦੀ ਕਾਰਗੁਜ਼ਾਰੀ ਦੀ ਜ਼ੋਰਦਾਰ ਸ਼ਬਦਾਂ 'ਚ ਆਲੋਚਨਾ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਸ. ਸੁਖਬੀਰ ਸਿੰਘ ਬੀਰ ਨੇ ਕਿਹਾ ਕਿ ਛਾਉਣੀ ਹਲਕੇ ਦੇ ਲਗਭਗ ਸਾਰੇ ਹੀ ਪਿੰਡਾਂ ਦੀਆਂ ਸੜਕਾਂ ਨੂੰ ਪੁੱਟ ਕੇ ਸੁੱਟਿਆਂ ਅੱਜ ਕਰੀਬ 9 ਮਹੀਨਿਆਂ ਤੋਂ ਵਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਇਨ੍ਹਾਂ ਨੂੰ ਬਣਾਇਆ ਨਹੀਂ ਗਿਆ | ਉਨ੍ਹਾਂ ਕਿਹਾ ਕਿ ਸੜਕਾਂ ਪੁੱਟ ਕੇ ਇਨ੍ਹਾਂ ਉੱਪਰ ਪਾਏ ਗਏ ਪੱਥਰਾਂ ਉੱਪਰਾਂ ਦੀ ਲੰਘਣਾ ਬਹੁਤ ਹੀ ਮੁਸ਼ਕਿਲ ਹੋਇਆ ਹੈ ਤੇ ਲੋਕਾਂ ਦੀਆਂ ਗੱਡੀਆਂ ਦੇ ਟਾਇਰ ਫੱਟ ਰਹੇ ਹਨ ਤੇ ਗੱਡੀਆਂ ਬੁਰੀ ਤਰ੍ਹਾਂ ਨਾਲ ਖੜਕ ਗਈਆਂ ਹਨ | ਇਨ੍ਹਾਂ ਪੱਥਰਾਂ ਉੱਪਰੋਂ ਦੀ ਪੈਦਲ ਤਾਂ ਕੀ ਸਾਇਕਲ ਸਵਾਰਾਂ ਦਾ ਵੀ ਲੰਘਣਾ ਔਖਾ ਹੋਇਆ ਪਿਆ ਹੈ ਪਰ ਮਹਿਕਮੇ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਸੁਖਬੀਰ ਸਿੰਘ ਕੁੱਕੜ ਪਿੰਡ ਨੇ ਕਿਹਾ ਕਿ ਕੁੰਭਕਰਨੀ ਨੀਂਦ 'ਚ ਸੁੱਤੇ ਪਏ ਵਿਭਾਗ ਨੂੰ ਜਗਾਉਣ ਲਈ ਅੱਜ ਮਜ਼ਬੂਰਨ ਉਨ੍ਹਾਂ ਵਲੋਂ ਇਲਾਕੇ ਦੇ ਲੋਕਾਂ ਨੂੰ ਨਾਲ ਲੈ ਕੇ ਇਹ ਧਰਨਾ ਲਗਾਉਣਾ ਪਿਆ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸੜਕਾਂ ਜਲਦ ਨਾ ਬਣਾਈਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸੇ ਤਰ੍ਹਾਂ ਹੋਰਨਾਂ ਆਗੂਆਂ ਤੇ ਮੋਹਤਬਰਾਂ ਨੇ ਵੀ ਧਰਨੇ ਨੂੰ ਸੰਬੋਧਨ ਕਰਦਿਆਂ ਸੜਕਾਂ ਜਲਦ ਬਣਾਏ ਜਾਣ ਦੀ ਮੰਗ ਕੀਤੀ | ਇਸ ਮੌਕੇ ਧਰਨੇ 'ਚ ਡਾ. ਸੁਖਬੀਰ ਸਲਾਰਪੁਰ, ਅਮਰਦੀਪ ਸਿੰਘ ਬਾਹੀਆ ਨੰਗਲ ਕਰਾਰ ਖਾਂ, ਹਰਭਜਨ ਸਿੰਘ ਬਾਜਵਾ, ਤਰਸੇਮ ਸਿੰਘ ਢਿੱਲੋਂ,
• (ਬਾਕੀ ਸਫਾ 8 'ਤੇ)
ਪਿਛਲੀ ਖ਼ਬਰ ਭੰਡਾਰੀ ਦੀ ਅਗਵਾਈ ਵਿਚ ਘਟੀਆ ਸੜਕ ਬਾਰੇ ਵਿਜੀਲੈਂਸ ਨੂੰ ਸ਼ਿਕਾਇਤ ਅਗਲੀ ਖ਼ਬਰ ਟਿਊਬਵੈੱਲ ਬਿੱਲਾਂ ਦਾ ਪਾਵਰਕਾਮ ਨੇ ਨਗਰ ਨਿਗਮ ਤੋਂ ਮੰਗਿਆ 36 ਕਰੋੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।