27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

1,08,067 ਵੋਟਰ ਕਰਨਗੇ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲੜ ਰਹੇ 99 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵਰਜੀਤ ਵਾਲੀਆ | ਤਸਵੀਰ-ਜੀਪੀ ਸਿੰਘ <br/> 24-05-2026
ਜਲੰਧਰ, 23 ਮਈ (ਜਤਿੰਦਰ ਪੰਮੀ)-ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਚੋਣਾਂ ਲੜ ਰਹੇ 99 ਉਮੀਦਵਾਰਾਂ ਵਲੋਂ ਆਪੋ-ਆਪਣੇ ਵਾਰਡਾਂ 'ਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ | ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਇਨ੍ਹਾਂ ਵਾਰਡਾਂ ਦੇ 1,08,067 ਵੋਟਰ ਕਰਨਗੇ | ਇਨ੍ਹਾਂ ਵਿੱਚ 54,943 ਪੁਰਸ਼ ਅਤੇ 53,116 ਮਹਿਲਾ ਅਤੇ 8 ਥਰਡ ਜੈਂਡਰ ਵੋਟਰ ਸ਼ਾਮਿਲ ਹਨ | 26 ਮਈ ਨੂੰ ਪੈ ਰਹੀਆਂ ਵੋਟਾਂ ਦੀ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 133 ਪੋਲਿੰਗ ਬੂਥ ਬਣਾਏ ਗਏ ਹਨ ਅਤੇ 800 ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ | ਡੀਸੀ ਨੇ ਦੱਸਿਆ ਕਿ ਇਨ੍ਹਾਂ ਨਗਰ ਕੌਂਸਲ ਚੋਣਾਂ 'ਚ ਕੁੱਲ 1,08,067 ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ | ਇਨ੍ਹਾਂ ਵਿਚ ਨਗਰ ਕੌਂਸਲ ਨਕੋਦਰ ਦੀਆਂ ਚੋਣਾਂ ਵਿੱਚ 27,964, ਆਦਮਪੁਰ ਵਿੱਚ 12,610, ਕਰਤਾਰਪੁਰ ਵਿੱਚ 19,736, ਨੂਰਮਹਿਲ ਵਿੱਚ 11,105 ਤੇ ਨਗਰ ਕੌਂਸਲ ਫਿਲੌਰ ਵਿੱਚ 19,179 ਅਤੇ ਨਗਰ ਪੰਚਾਇਤ ਲੋਹੀਆਂ ਵਿੱਚ 7,958 ਤੇ ਨਗਰ ਪੰਚਾਇਤ ਮਹਿਤਪੁਰ ਵਿੱਚ 9,515 ਵੋਟਰ ਆਪਣੇ ਵੋਟ ਦੇ ਹੱਕ ਦਾ ਵਰਤੋਂ ਕਰਨਗੇ | ਉਨ੍ਹਾਂ ਦੱਸਿਆ ਕਿ ਵੋਟ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ , ਜਿਸ ਨੂੰ ਲੋੜੀਂਦੀ ਸਿਖਲਾਈ ਪ੍ਰਦਾਨ ਕੀਤੀ ਜਾ ਚੁੱਕੀ ਹੈ | ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 5 ਨਗਰ ਕੌਂਸਲਾਂ ਅਤੇ 2 ਨਗਰ ਪੰਚਾਇਤਾਂ ਦੇ ਕੁੱਲ 99 ਵਾਰਡਾਂ ਲਈ ਕੁੱਲ 342 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਨਗਰ ਕੌਂਸਲ ਆਦਮਪੁਰ ਤੋਂ 44, ਕਰਤਾਰਪੁਰ ਤੋਂ 50, ਨਕੋਦਰ ਤੋਂ 55, ਨੂਰਮਹਿਲ ਤੋਂ 41, ਨਗਰ ਕੌਂਸਲ ਫਿਲੌਰ ਤੋਂ 58 ਅਤੇ ਨਗਰ ਪੰਚਾਇਤ ਮਹਿਤਪੁਰ ਤੇ ਲੋਹੀਆਂ ਖਾਸ ਤੋਂ 47-47 ਉਮੀਦਵਾਰ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਗਰ ਕੌਂਸਲ ਆਦਮਪੁਰ ਦੇ 13, ਕਰਤਾਰਪੁਰ ਦੇ 15, ਨਕੋਦਰ ਦੇ 17, ਨੂਰਮਹਿਲ ਦੇ 13, ਨਗਰ ਕੌਂਸਲ ਫਿਲੌਰ ਦੇ 15 ਅਤੇ ਨਗਰ ਪੰਚਾਇਤ ਮਹਿਤਪੁਰ ਤੇ ਲੋਹੀਆਂ ਖਾਸ ਦੇ 13-13 ਵਾਰਡਾਂ ਲਈ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ | ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ | ਉਨ੍ਹਾਂ ਸਾਰੇ ਵੋਟਰਾਂ ਨੂੰ ਬਿਨ੍ਹਾਂ ਕਿਸੇ
ਡਰ, ਭੈਅ ਅਤੇ ਲਾਲਚ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ | ਜ਼ਿਲ੍ਹਾ ਚੋਣ ਅਫਸਰ ਵਰਜੀਤ ਵਾਲੀਆ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟ ਪ੍ਰਕਿਰਿਆ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ | ਇਸ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਚੋਣਾਂ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚਾੜ੍ਹੀਆਂ ਜਾ ਸਕਣ |
ਪਿਛਲੀ ਖ਼ਬਰ ਬਾਲਿਆਂ ਵਾਲੀ ਛੱਤ ਡਿਗਣ ਨਾਲ ਜੀਜੇ ਦੀ ਮੌਤ, ਸਾਲਾ ਗੰਭੀਰ <br/> ਅਗਲੀ ਖ਼ਬਰ ਨਗਰ ਨਿਗਮ ਪਾਰਕਿੰਗ ਦੀ ਫੀਸ ਵਸੂਲੀ ਘੋਟਾਲੇ ਦੀ ਅਜੇ ਨਹੀਂ ਹੋਈ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।