27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਬਾਲਿਆਂ ਵਾਲੀ ਛੱਤ ਡਿਗਣ ਨਾਲ ਜੀਜੇ ਦੀ ਮੌਤ, ਸਾਲਾ ਗੰਭੀਰ <br/>

ਅਜੀਤ ਡੈਸਕ 24-05-2026
ਜਲੰਧਰ, 23 ਮਈ (ਜਤਿੰਦਰ ਪੰਮੀ)-ਬਸਤੀ ਸ਼ੇਖ ਇਲਾਕੇ ਦੇ ਮੁਹੱਲਾ ਚਾਏਆਮ 'ਚ ਇਕ ਪੁਰਾਣੇ ਘਰ ਦੀ ਬਾਲਿਆਂ ਵਾਲੀ ਛੱਤ ਡਿੱਗਣ ਨਾਲ ਕਮਰੇ 'ਚ ਸੁੱਤੇ ਪਏ ਪਰਿਵਾਰ 'ਚੋਂ ਇਕ ਦੀ ਮੌਤ ਹੋ ਗਈ ਜਦੋਂਕਿ ਬਾਕੀ ਜ਼ਖ਼ਮੀ ਹੋ ਗਏ | ਜ਼ਖ਼ਮੀਆਂ 'ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜੋ ਕਿ ਮਿ੍ਤਕ ਦਾ ਸਾਲਾ ਦੱਸਿਆ ਜਾ ਰਿਹਾ ਹੈ, ਜਿਸ ਨੂੰ ਇਲਾਜ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ੁੱਕਰਵਾਰ ਤੇ ਸ਼ਨਿਚਰਵਾਰ ਦੀ ਦਰਮਿਆਨੀ ਰਾਤ ਨੂੰ ਵਾਪਰਿਆ ਜਦੋਂ ਉਹ ਕਮਰੇ ਵਿਚ ਸੌਂ ਰਹੇ ਸਨ | ਮਿ੍ਤਕ ਦੀ ਪਛਾਣ ਹੀਰਾਬਾਨ ਰਾਮ ਪੁੱਤਰ ਨਗੀਨਾ ਰਾਮ ਵਾਸੀ ਬਿਹਾਰ, ਹਾਲ ਵਾਸੀ ਮੁਹੱਲਾ ਚਾਇਆਮ ਬਸਤੀ ਸ਼ੇਖ ਵਜੋਂ ਹੋਈ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਪੰਜ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤੀ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਮਕਾਨ ਕਈ ਸਾਲ ਪੁਰਾਣਾ ਦੱਸਿਆ ਜਾ ਰਿਹਾ ਹੈ, ਜਿਸ ਨੂੰ ਛੱਤ ਬਾਲਿਆਂ ਵਾਲੀ ਸੀ | ਬਾਲਿਆਂ ਦੀ ਹਾਲਤ ਜ਼ਰਜ਼ਰ ਹੋਣ ਕਰਕੇ ਅਚਾਨਕ ਟੁੱਟ ਗਏ, ਜਿਸ ਨਾਲ ਹੇਠਾਂ ਸੁੱਤੇ ਪਰਿਵਾਰਕ ਮੈਂਬਰਾਂ 'ਚੋਂ ਇਕ ਦੀ ਮੌਤ ਹੋ ਗਈ ਤੇ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਪੰਜ ਦੇ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵੀ ਦਿੱਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | ਦੱਸਿਆ ਜਾ ਰਿਹਾ ਹੈ ਮਿ੍ਤਕ ਹੀਰਾਬਾਨ ਕਾਫੀ ਸਮੇਂ ਤੋਂ ਇਸ ਮਕਾਨ 'ਚ ਪਰਿਵਾਰ ਸਮੇਤ ਰਹਿ ਰਿਹਾ ਸੀ ਅਤੇ ਤਿੰਨ ਮਹੀਨੇ ਪਹਿਲਾਂ ਹੀ ਉਹ ਆਪਣੇ ਪਿੰਡੋਂ ਪਰਤਿਆ ਸੀ |

ਪਿਛਲੀ ਖ਼ਬਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) 2026 ਬਿੱਲ ਰੱਦ ਕਰਵਾਉਣ ਸੰਬੰਧੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ... ਅਗਲੀ ਖ਼ਬਰ 1,08,067 ਵੋਟਰ ਕਰਨਗੇ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲੜ ਰਹੇ 99 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।