28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜੱਟ ਸਿੱਖ ਕੌਂਸਲ ਵਲੋਂ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ <br/>

ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਭੇਟ ਕਰਨ ਮੌਕੇ ਜੱਟ ਸਿੱਖ ਕੌਂਸਲ ਦੇ ਪ੍ਰਧਾਨ ਕੁਲਜੀਤ ਸਿੰਘ ਹੇਅਰ, ਜਸਪਾਲ ਸਿੰਘ ਵੜੈਚ, ਸੁਖਬਹਾਰ ਸਿੰਘ ਵੜੈਚ ਤੇ ਡਾ. ਨਵਜੋਤ | ਤਸਵੀਰ ਜੀ. ਪੀ. ਸਿੰਘ <br/> 24-05-2026
ਜਲੰਧਰ, 23 ਮਈ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ਵਿਖੇ ਅੱਜ ਜੱਟ ਸਿੱਖ ਕੌਂਸਲ ਵੱਲੋਂ ਪੰਜ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ | ਇਸ ਮੌਕੇ ਜੱਟ ਸਿੱਖ ਕੌਂਸਲ ਦੇ ਪ੍ਰਧਾਨ ਕੁਲਜੀਤ ਸਿੰਘ ਹੇਅਰ, ਲਾਇਲਪੁਰ ਖ਼ਾਲਸਾ ਕਾਲਜ ਦੇ ਆਨਰੇਰੀ ਸਕੱਤਰ ਜਸਪਾਲ ਸਿੰਘ ਵੜੈਚ ਅਤੇ ਕੌਂਸਲ ਦੇ ਫ਼ਾਇਨਾਂਸ ਸਕੱਤਰ ਸੁਖਬਹਾਰ ਸਿੰਘ ਵੜੈਚ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਸਮਾਗਮ ਦੌਰਾਨ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਸਮਾਜ ਲਈ ਚੰਗੇ ਉਦਾਹਰਨ ਬਣਨ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਓ.ਐੱਸ.ਡੀ. ਡਾ. ਨਵਜੋਤ ਵੱਲੋਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿੱਖਿਆ ਸਿਰਫ਼ ਡਿਗਰੀ ਹਾਸਿਲ ਕਰਨ ਦਾ ਸਾਧਨ ਨਹੀਂ ਰਹੀ, ਸਗੋਂ ਇਹ ਸਮਾਜਿਕ ਅਤੇ ਆਰਥਿਕ ਤਰੱਕੀ ਦੀ ਸਭ ਤੋਂ ਵੱਡੀ ਕੁੰਜੀ ਬਣ ਚੁੱਕੀ ਹੈ ਪਰ ਕਈ ਹੋਣਹਾਰ ਵਿਦਿਆਰਥੀ ਕੇਵਲ ਆਰਥਿਕ ਮੁਸ਼ਕਿਲਾਂ ਕਾਰਨ ਆਪਣੇ ਸੁਪਨੇ ਪੂਰੇ ਨਹੀਂ ਕਰ ਸਕਦੇ ਅਤੇ ਅਜਿਹੇ ਵਿੱਚ ਕੌਂਸਲ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ | ਇਸ ਮੌਕੇ ਜਿਨ੍ਹਾਂ ਪੰਜ ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ ਉਨ੍ਹਾਂ 'ਚ ਪ੍ਰਭਸਿਮਰਨ ਕੌਰ, ਮਨਬੀਰ ਕੌਰ, ਮਹਿਕਪ੍ਰੀਤ ਕੌਰ, ਕਰਣਦੀਪ ਸਿੰਘ (ਬੀਕਾਮ) ਅਤੇ ਪਰਜਿੰਦਰ ਕੌਰ (ਐਮ.ਏ. ਪੰਜਾਬੀ) ਸ਼ਾਮਿਲ ਹਨ | ਕੁਲਜੀਤ ਸਿੰਘ ਹੇਅਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੱਟ ਸਿੱਖ ਕੌਂਸਲ ਹਮੇਸ਼ਾਂ ਸਿੱਖਿਆ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਲਈ ਵਚਨਬੱਧ ਰਹੀ ਹੈ ਤੇ ਹੋਣਹਾਰ ਵਿਦਿਆਰਥੀਆਂ ਦੀ ਮਦਦ ਕਰਨਾ ਸਮਾਜ ਦੇ ਭਵਿੱਖ ਵਿੱਚ ਨਿਵੇਸ਼ ਕਰਨ ਦੇ ਬਰਾਬਰ ਹੈ | ਜਸਪਾਲ ਸਿੰਘ ਵੜੈਚ ਤੇ ਸੁਖਬਹਾਰ ਸਿੰਘ ਵੜੈਚ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਦੀ ਪ੍ਰੇਰਣਾ ਦਿੱਤੀ |

ਪਿਛਲੀ ਖ਼ਬਰ 'ਸ਼ਾਈਨਿੰਗ ਸਟਾਰਜ਼ 2026'-ਸੀ. ਟੀ. ਗਰੁੱਪ ਨਾਰਥ ਕੈਂਪਸ ਵਲੋਂ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਮੇਹਰ ਚੰਦ ਪੋਲਟੈਕਨਿਕ ਕਾਲਜ ਵਿਖੇ ਬਣੇਗਾ ਮਾਨਸਿਕ ਤੰਦਰੁਸਤੀ ਕੇਂਦਰ-ਡਾ. ਜਗਰੂਪ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।