28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਐੱਸ.ਸੀ. ਭਾਈਚਾਰੇ ਨੂੰ ਮਾਣ ਦਿੱਤਾ-ਢੀਂਡਸਾ <br/>

ਅਜੀਤ ਡੈਸਕ 24-05-2026
ਜਲੰਧਰ, 23 ਮਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਵੱਲੋਂ ਅੱਜ ਮੁਹੱਲਾ ਸੰਤੋਖਪੁਰਾ ਵਿਖੇ ਐੱਸ.ਸੀ. ਵਿੰਗ ਉੱਤਰੀ ਦੀ ਇਕ ਅਹਿਮ ਮੀਟਿੰਗ ਐੱਸ. ਸੀ. ਵਿੰਗ ਉੱਤਰੀ ਦੇ ਪ੍ਰਧਾਨ ਬਾਲ ਕਿਸ਼ਨ ਬਾਲਾ ਦੇ ਗ੍ਰਹਿ ਵਿਖੇ ਕੀਤੀ ਗਈ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ ਇਕ ਅਜਿਹੀ ਪਾਰਟੀ ਹੈ, ਜੋ ਐੱਸ.ਸੀ. ਭਾਈਚਾਰੇ ਨੂੰ ਹਮੇਸ਼ਾ ਬਣਦਾ ਮਾਣ ਸਨਮਾਨ ਦਿੰਦੀ ਹੈ | ਉਨ੍ਹਾਂ ਕਿਹਾ ਕਿ ਹਰ ਵਰਗ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਤੇ ਖਾਸ ਕਰਕੇ ਐੱਸ.ਸੀ. ਭਾਈਚਾਰੇ ਨੂੰ ਪਾਰਟੀ ਨਾਲ ਤੋਰਨ ਲਈ ਪਾਰਟੀ ਵਲੋਂ ਵਿਆਪਕ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਕਿਹਾ ਕਿ ਬੂਥ ਕਮੇਟੀਆਂ ਦੇ ਨਾਲ-ਨਾਲ ਬੂਥ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸਰਕਲ ਪ੍ਰਧਾਨ ਐੱਸ. ਸੀ. ਭਾਈਚਾਰੇ ਨੂੰ ਨਾਲ ਲੈ ਕੇ ਕੰਮ ਕਰਨਗੇ | ਇਸੇ ਤਰ੍ਹਾਂ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ ਨੇ ਪੰਜਾਬ ਦੇ ਵੋਟਰਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਐੱਸ ਆਈ ਆਰ ਤਹਿਤ ਜੋ ਵੋਟਾਂ ਪੰਜਾਬ ਦੇ ਵਿੱਚ ਬਣਨ ਜਾ ਰਹੀਆਂ ਹਨ ਉਸ ਦੇ ਵਿੱਚ ਬਹੁਤ ਵੱਡੇ ਪੱਧਰ ਤੇ ਲੋਕਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ ਤੇ ਜਿਹੜੇ ਲੋਕ ਪਿਛਲੇ 20-20 ਸਾਲ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਆ ਰਹੇ ਹਨ ਉਨ੍ਹਾਂ ਦੀਆਂ ਵੋਟਾਂ ਵੀ ਕਈ ਮਹੱਲਿਆਂ ਵਿੱਚ ਕੱਟੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਵੋਟਾਂ ਕੱਟਣ ਖਿਲਾਫ ਸ਼੍ਰੋਮਣੀ ਅਕਾਲੀ ਦਲ ਸੰਘਰਸ਼ ਕਰਨ ਤੋਂ ਵੀ ਗੁਰੇਜ ਨਹੀਂ ਕਰੇਗਾ | ਇਸ ਮੌਕੇ ਐੱਸੀ ਵਿੰਗ ਦੇ ਪ੍ਰਧਾਨ ਬਾਲ ਕਿਸ਼ਨ ਬਾਲਾ, ਸਰਕਲ ਪ੍ਰਧਾਨ ਜਗਜੀਤ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਲੰਮਾ ਪਿੰਡ, ਕਰਮ ਚੰਦ ਬਿਰਦੀ, ਪ੍ਰੇਮ ਕੁਮਾਰ ਕਲਸੀ, ਬਲਵੰਤ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ, ਰਾਜ ਸੰਜੀਵ ਕੁਮਾਰ, ਭੋਲਾ, ਰੋਹਿਤ, ਲਾਲ ਚੰਦ, ਪਰਦੀਪ ਸਿੰਘ ਤੇ ਜਸਪਾਲ ਲੰਮਾ ਪਿੰਡ ਹਾਜ਼ਰ ਸਨ |

ਪਿਛਲੀ ਖ਼ਬਰ ਚੰਡੀਗੜ੍ਹ 'ਚ ਪੰਜਾਬੀ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਰੋਸ ਮੁਜ਼ਾਹਰਾ ਤੇ ਵਿਸ਼ਾਲ ਧਰਨਾ ਮਾਤ ਭਾਸ਼ਾ ਦੇ ਹੱਕ 'ਚ ਸਾਂਝੇ ਤ... ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਮਾਰਗ ਦੇ ਨਿਰਮਾਣ ਦਾ ਹਲਕਾ ਇੰਚਾਰਜ ਨਿਤਿਨ ਕੋਹਲੀ ਵਲੋਂ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।