01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਮਨਾਇਆ ਛੇਵੇਂ ਪਾਤਿਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

ਅਜੀਤ ਡੈਸਕ 01-07-2026
ਜਲੰਧਰ, 30 ਜੂਨ (ਐੱਮ. ਐੱਸ. ਲੋਹੀਆ) - ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਸਦਕਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ। ਇਨ੍ਹਾਂ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ’ਤੇ ਪ੍ਰਸਿੱਧ ਵਿਦਵਾਨ ਭਗਵਾਨ ਸਿੰਘ ਜੌਹਲ ਨੇ ਹਾਜ਼ਰੀ ਭਰੀ, ਜਿਨ੍ਹਾਂ ਸੰਗਤ ਨੂੰ ਗੁਰਇਤਿਹਾਸ ਨਾਲ ਜੋੜਿਆ ਅਤੇ ਅੱਜ ਦੇ ਦਿਨ ਦੀ ਮਹੱਤਤਾ ਬਾਰੇ ਦੱਸਿਆ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਬਖਸ਼ ਸਿੰਘ ਜੁਨੇਜਾ ਨੇ ਸੰਗਤ ਨੂੰ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸੁਖਦੇਵ ਸਿੰਘ ਗਾਂਧੀ, ਚਰਨਜੀਵ ਸਿੰਘ ਲਾਲੀ, ਦਵਿੰਦਰ ਪਾਲ ਸਿੰਘ ਸੈਣੀ, ਅਮਰਜੀਤ ਸਿੰਘ ਬਜਾਜ, ਰਾਜਿੰਦਰ ਪਾਲ ਸਿੰਘ, ਪਰਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਸੰਦੀਪ ਸਿੰਘ ਚਾਵਲਾ ਅਤੇ ਹੋਰ ਹਜ਼ਰ ਸਨ।
ਪਿਛਲੀ ਖ਼ਬਰ ਡਿਪਟੀ ਮੇਅਰ ਨੇ ਜਮਸ਼ੇਰ ਸੜਕ ’ਤੇ ਗਾਰ ਸੁੱਟਦੀ ਸੁਪਰ ਸੱਕਸ਼ਨ ਵਾਲੀ ਗੱਡੀ ਕੀਤੀ ਕਾਬੂ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਪਾਵਰਕਾਮ ਦੇ ਚੀਫ ਇੰਜੀਨੀਅਰ ਦਫ਼ਤਰ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।