02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗੰਨੇ ਦੀ ਬਕਾਇਆ ਅਦਾਇਗੀ ਸੰਬੰਧੀ ਕਿਸਾਨ ਅੱਜ ਤੋਂ ਅਣਮਿੱਥੇ ਸਮੇਂ ਲਈ ਰੋਕਣਗੇ ਜਲੰਧਰ-ਜੰਮੂ ਹਾਈਵੇ

ਅਜੀਤ ਡੈਸਕ 01-07-2026
ਜਲੰਧਰ, 30 ਜੂਨ (ਜਸਪਾਲ ਸਿੰਘ)-ਗੰਨੇ ਦੀ ਬਕਾਇਆ ਰਾਸ਼ੀ ਅਤੇ ਬਿਜਲੀ ਕੱਟਾਂ ਨੂੰ ਲੈ ਕੇ ਕਿਸਾਨਾਂ ਵਲੋਂ ਪਹਿਲੀ ਜੁਲਾਈ ਨੂੰ ਜਲੰਧਰ-ਜੰਮੂ ਹਾਈਵੇ ਨੂੰ ਟਾਂਡਾ ਵਿਖੇ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ । ਇਸ ਸੰਬੰਧੀ ਫੈਸਲਾ ਦੁਆਬਾ ਕਿਸਾਨ ਕਮੇਟੀ ਪੰਜਾਬ ਦੀ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਗੁਰਾਇਆ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ’ਚ ਲਿਆ । ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਗੰਨੇ ਦੀ ਬਕਾਇਆ ਰਾਸ਼ੀ 68 ਰੁਪਏ 50 ਪੈਸੇ ਦੇ ਹਿਸਾਬ ਨਾਲ ਜੋ ਸਰਕਾਰ ਨੇ ਦੇਣੇ ਹਨ ਪਰ ਨਹੀਂ ਦਿੱਤੇ ਜਾ ਰਹੇ ਤੇ ਪੰਜਾਬ ਸਰਕਾਰ ਤੇ ‘ਕੇਨ ਡਿਪਾਰਟਮੈਂਟ’ ਦੇ ਅਧਿਕਾਰੀ ਪਿਛਲੇ ਦੋ ਮਹੀਨਿਆਂ ਤੋਂ ਲਾਰੇ ’ਤੇ ਲਾਰੇ ਲਾ ਰਹੇ ਹਨ । ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪਿਛਲੇ ਦਿਨੀ ਦੁਆਬਾ ਕਿਸਾਨ ਕਮੇਟੀ ਪੰਜਾਬ ਨੇ ਜਲੰਧਰ ਵਿਖੇ ਕੇਨ ਅਫਸਰ ਪ੍ਰਾਜੈਕਟ ਦੇ ਦਫਤਰ ਅੱਗੇ ਧਰਨਾ ਵੀ ਲਗਾਇਆ ਸੀ ਤੇ ਉਸ ਦਿਨ ਕੇਨ ਡਿਪਾਰਟਮੈਂਟ ਦੇ ਸਾਰੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਵਲੋਂ 142 ਕਰੋੜ ਰੁਪਏ ਖਾਤਿਆਂ ਵਿਚ ਪਾਉਣ ਵਾਸਤੇ ਭੇਜ ਦਿੱਤਾ ਗਿਆ ਹੈ ਪਰ ਇੱਕ ਮਹੀਨਾ ਬੀਤ ਜਾਣ ਦੇ ਬਾਅਦ ਵੀ ਕਿਸੇ ਵੀ ਜਿਮੀਂਦਾਰ ਦੇ ਖਾਤੇ ਵਿਚ ਕੋਈ ਵੀ ਰੁਪਇਆ ਨਹੀਂ ਆਇਆ। ਇਸ ਮੌਕੇ ਰਣਜੀਤ ਸਿੰਘ ਬਾਜਵਾ ਮੀਤ ਪ੍ਰਧਾਨ ਅਮਰਜੀਤ ਸਿੰਘ ਕੁਰਾਲਾ, ਸਕੱਤਰ ਸਤਪਾਲ ਸਿੰਘ ਮਿਰਜ਼ਾਪੁਰ, ਸੂਬਾ ਕਮੇਟੀ ਮੈਂਬਰ ਮਹਿਤਾਬ ਸਿੰਘ ਹੁੰਦਲ, ਬਲਬੀਰ ਸਿੰਘ ਸੋਹੀਆਂ, ਗੁਰਪ੍ਰੀਤ ਸਿੰਘ ਸੰਧੂ ਆਦਿ ਵੀ ਮੌਜੂਦ ਸਨ ।
ਪਿਛਲੀ ਖ਼ਬਰ ਸਿਆਟਲ ਦੇ ਪ੍ਰਸਿੱਧ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ ਦੇ ਪਿਤਾ ਮਹਿੰਦਰ ਸਿੰਘ ਉਸਮਾਨਪੁਰ ਦੀ ਪਹਿਲੀ ਬਰਸੀ ਮਨਾਈ ਅਗਲੀ ਖ਼ਬਰ ਦੋਆਬਾ ਕਾਲਜ ਵਿਖੇ ਪ੍ਰਗਿਆ-ਡੀਸੀਜੇ ਸੈਂਟਰ ਆਫ ਏਆਈ ਐਪਲੀਕੇਸ਼ਨਸ ਐਂਡ ਫਿਊਚਰ ਟੈਕਨਾਲੋਜੀਜ ਦੀ ਸਥਾਪਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।