08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੱਤਿਅਮ ਇੰਸਟੀਟਿਊਟ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ

ਨਕੋਦਰ, 7 ਅਗਸਤ (ਤਿਲਕ ਰਾਜ ਸ਼ਰਮਾ)-ਸਥਾਨਕ ਸੱਤਿਅਮ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ, ਨਕੋਦਰ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਮੰਗਲਮਈ ਸ਼ੁਰੂਆਤ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਸ਼ਰਧਾ ਅਤੇ ਸਤਿਕਾਰ ਨਾਲ ਆਯੋਜਨ ਕੀਤਾ ਗਿਆ। ਇਸ ਪਾਵਨ ਸਮਾਗਮ ਵਿੱਚ ਕਾਲਜ ਦੇ ਚੇਅਰਮੈਨ ਸ਼੍ਰੀ ਵਿਪਨ ਸ਼ਰਮਾ, ਚੇਅਰਪਰਸਨ ਮੈਡਮ ਜਯੋਤੀ ਸ਼ਰਮਾ, ਐਮ.

ਅਜੀਤ ਡੈਸਕ 08-08-2026
ਨਕੋਦਰ, 7 ਅਗਸਤ (ਤਿਲਕ ਰਾਜ ਸ਼ਰਮਾ)-ਸਥਾਨਕ ਸੱਤਿਅਮ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ, ਨਕੋਦਰ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਮੰਗਲਮਈ ਸ਼ੁਰੂਆਤ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਸ਼ਰਧਾ ਅਤੇ ਸਤਿਕਾਰ ਨਾਲ ਆਯੋਜਨ ਕੀਤਾ ਗਿਆ। ਇਸ ਪਾਵਨ ਸਮਾਗਮ ਵਿੱਚ ਕਾਲਜ ਦੇ ਚੇਅਰਮੈਨ ਸ਼੍ਰੀ ਵਿਪਨ ਸ਼ਰਮਾ, ਚੇਅਰਪਰਸਨ ਮੈਡਮ ਜਯੋਤੀ ਸ਼ਰਮਾ, ਐਮ.ਡੀ. ਸ਼੍ਰੀ ਸ਼ਿਵਮ ਸ਼ਰਮਾ, ਪ੍ਰਿੰਸੀਪਲ ਰਾਸ਼ਿਦ ਹਾਮਿਦ, ਸੱਤਿਅਮ ਪੌਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਪਾਰਸ ਚੱਢਾ, ਇੰਡੋ ਸਵਿਸ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਪੰਕਜ ਸ਼ਰਮਾ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕਰਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ। ਸਮਾਗਮ ਦੌਰਾਨ ਰਾਗੀ ਜਥੇ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਾਮ ਸਿਮਰਨ ਨਾਲ ਜੋੜਿਆ ਗਿਆ। ਇਸ ਉਪਰੰਤ ਸੰਸਥਾ ਦੀ ਤਰੱਕੀ, ਵਿਦਿਆਰਥੀਆਂ ਦੀ ਚੜ੍ਹਦੀ ਕਲਾ, ਸਟਾਫ਼ ਦੀ ਖੁਸ਼ਹਾਲੀ ਅਤੇ ਸਮੁੱਚੀ ਮਨੁੱਖਤਾ ਦੇ ਭਲੇ ਲਈ ਅਰਦਾਸ ਕੀਤੀ ਗਈ। ਹਾਜ਼ਰ ਸੰਗਤ ਨੇ ਗੁਰੂ ਮਹਾਰਾਜ ਦੀ ਬਾਣੀ ਦਾ ਰਸਭਿੰਨਾ ਆਨੰਦ ਮਾਣਿਆ ਅਤੇ ਆਤਮਿਕ ਸ਼ਾਂਤੀ ਦਾ ਅਨੁਭਵ ਕੀਤਾ। ਇਸ ਮੌਕੇ ਕਾਲਜ ਦੇ ਚੇਅਰਮੈਨ ਸ਼੍ਰੀ ਵਿਪਨ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਨੈਤਿਕ ਅਤੇ ਆਧਿਆਤਮਿਕ ਕਦਰਾਂ-ਕੀਮਤਾਂ ਦਾ ਵਿਕਾਸ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਵਿੱਚ ਸੇਵਾ ਭਾਵਨਾ, ਅਨੁਸ਼ਾਸਨ, ਸਦਾਚਾਰ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਇਮਾਨਦਾਰੀ, ਅਨੁਸ਼ਾਸਨ ਅਤੇ ਸੇਵਾ ਦੀ ਭਾਵਨਾ ਨਾਲ ਆਪਣੇ ਜੀਵਨ ਨੂੰ ਸਫ਼ਲ ਬਣਾਉਣ ਲਈ ਪ੍ਰੇਰਿਤ ਕੀਤਾ। ਸੱਤਿਅਮ ਇੰਸਟੀਟਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ-ਨਾਲ ਧਾਰਮਿਕ, ਨੈਤਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਵੀ ਉਤਸ਼ਾਹਿਤ ਕਰਦਾ ਆ ਰਿਹਾ ਹੈ। ਸੰਸਥਾ ਦਾ ਉਦੇਸ਼ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਸੰਸਕਾਰਾਂ ਅਤੇ ਮਨੁੱਖੀ ਕਦਰਾਂ-ਕੀਮਤਾਂ ਨਾਲ ਜੋੜ ਕੇ ਇੱਕ ਜ਼ਿੰਮੇਵਾਰ ਅਤੇ ਆਦਰਸ਼ ਨਾਗਰਿਕ ਬਣਾਉਣਾ ਹੈ।
ਪਿਛਲੀ ਖ਼ਬਰ ਅਕਾਲੀ ਦਲ ਦੇ ਗੁਰਜਪਾਲ ਸਿੰਘ ਬਣੇ ਕੋਆਪ੍ਰੇਟਿਵ ਸੁਸਾਇਟੀ ਬਿੱਲੀ ਬੜੈਚ ਦੇ ਪ੍ਰਧਾਨ ਅਗਲੀ ਖ਼ਬਰ ਮਨਰੇਗਾ ਯੂਨੀਅਨ ਦਾ ਵਫ਼ਦ ਵਧੀਕ ਡਿਪਟੀ ਕਮਿਸ਼ਨਰ ( ਪੇਂਡੂ ਵਿਕਾਸ ) ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।