09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਮੇਅਰ ਵਨੀਤ ਧੀਰ ਤੇ ਸੀਨੀ . ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ ਦਾ ਸਨਮਾਨ

ਜਲੰਧਰ, 8 ਅਗਸਤ (ਜਸਪਾਲ ਸਿੰਘ)-ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁੱਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਪੁੱਜੇ ਨਗਰ ਨਿਗਮ ਦੇ ਮੇਅਰ ਵਨੀਤ ਧੀਰ ਅਤੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ ਦਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਕੰਵਲਜੀਤ ਸਿੰਘ, ਮਨਜੀਤ ਸਿੰਘ ਠੁਕਰਾਲ ਤੇ ਜਸਵਿੰਦਰ ਸਿੰਘ ਮੱਕੜ ਦੀ ਅਗਵਾਈ ਹੇਠ ਸਮੂਹ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।

ਅਜੀਤ ਡੈਸਕ 09-08-2026
ਜਲੰਧਰ, 8 ਅਗਸਤ (ਜਸਪਾਲ ਸਿੰਘ)-ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁੱਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਪੁੱਜੇ ਨਗਰ ਨਿਗਮ ਦੇ ਮੇਅਰ ਵਨੀਤ ਧੀਰ ਅਤੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਢਿੱਲੋਂ ਦਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਕੰਵਲਜੀਤ ਸਿੰਘ, ਮਨਜੀਤ ਸਿੰਘ ਠੁਕਰਾਲ ਤੇ ਜਸਵਿੰਦਰ ਸਿੰਘ ਮੱਕੜ ਦੀ ਅਗਵਾਈ ਹੇਠ ਸਮੂਹ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਮੇਅਰ ਵਨੀਤ ਧੀਰ ਤੇ ਬਲਬੀਰ ਸਿੰਘ ਢਿੱਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਪ੍ਰਮਾਤਮਾ ਦਾ ਆਸ਼ੀਰਵਾਦ ਲਿਆ। ਬਾਅਦ ’ਚ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਦਫਤਰ ਵਿਖੇ ਦੋਵਾਂ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਕਮੇਟੀ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਇਕ ਮੰਗ ਵੀ ਸੌਂਪਿਆ ਗਿਆ। ਜਿਸ ਵਿਚ ਡੇਅਰੀਆਂ ਵਾਲੇ ਚੌਂਕ ਦਾ ਨਾਂ ਮਾਤਾ ਗੁਜਰ ਕੌਰ ਦੇ ਨਾਂ ’ਤੇ ਰੱਖਣ, ਗੁਰੂ ਤੇਗ ਬਹਾਦਰ ਚੌਂਕ ਦੇ ਸੁੰਦਰੀਕਰਨ ਤੇ ਗੁਰੂ ਤੇਗ ਬਹਾਦਰ ਸਾਹਿਬ ਯਾਦਗਾਰੀ ਗੇਟ ਦੀ ਉਸਾਰੀ ਕੀਤੇ ਜਾਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਜਿੱਥੇ ਗੁਰੂ ਰਵਿਦਾਸ ਚੌਂਕ ਤੋਂ ਲੈ ਕੇ ਮਾਤਾ ਗੁਜਰ ਕੌਰ ਚੌਂਕ ਤੱਕ ਸੜਕ ਦਾ ਨਾਂ ਗੁਰੂ ਤੇਗ ਬਹਾਦਰ ਰੱਖੇ ਜਾਣ ਦੀ ਮੰਗ ਵੀ ਕੀਤੀ ਗਈ ਹੈ, ਉੱਥੇ ਮਾਡਲ ਟਾਊਨ ਤੋਂ ਲੈ ਕੇ ਗੁਰੂ ਤੇਗ ਬਹਾਦਰ ਨਗਰ ਸੜਕਾਂ ਬਣਾਏ ਜਾਣ ਅਤੇ ਸਟਰੀਟ ਲਾਈਟਾਂ ਲਗਾਏ ਜਾਣ ਦੀ ਮੰਗ ਵੀ ਉਠਾਈ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਖਾਲਸਾ ਨੌਜਵਾਨ ਸਭਾ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਠਾਈਆਂ ਗਈਆਂ ਇਨ੍ਹਾਂ ਮੰਗਾਂ ’ਤੇ ਮੇਅਰ ਵਨੀਤ ਧੀਰ ਤੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਨੇ ਹਾਂ ਪੱਖੀ ਹੁੰਗਾਰਾ ਭਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਹਰਜਿੰਦਰ ਸਿੰਘ ਲੈਂਡਲੋਰਡ, ਹਰਜੀਤ ਸਿੰਘ ਕਾਹਲੋਂ, ਪਰਮਜੀਤ ਸਿੰਘ ਕਾਨ੍ਹਪੁਰੀ, ਪਰਮਜੀਤ ਸਿੰਘ ਪਹਿਲਵਾਨ, ਜੋਗਿੰਦਰ ਸਿੰਘ ਕਾਲਾ, ਪਰਵਿੰਦਰ ਸਿੰਘ ਮੰਗਾ ਤੇ ਹੋਰ ਪ੍ਰਮੁੱਖ ਸ਼ਖੀਸਅਤਾਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਜ਼ੋਨਲ ਖੇਡਾਂ ਵਿਚ ਸੇਂਟ ਸੋਲਜਰ ਗਰੁੱਪ ਦੇ ਵਿਦਿਆਰਥੀਆਂ ਨੇ ਚਮਕਾਇਆ ਨਾਂਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।