09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਏਕਮ ਪਬਲਿਕ ਸਕੂਲ ਮਹਿਤਪੁਰ ਦੇ ਖਿਡਾਰੀਆਂ ਨੇ ਜੋਨਲ ਟੂਰਨਾਮੈਂਟ ਅੰਡਰ -17 ਵਿਚ ਜਿੱਤਿਆ ਗੋਲਡ ਮੈਡਲ

ਮਹਿਤਪੁਰ, 8 ਅਗਸਤ (ਲਖਵਿੰਦਰ ਸਿੰਘ)- ਏਕਮ ਪਬਲਿਕ ਸਕੂਲ ਮਹਿਤਪੁਰ ਦੇ ਖਿਡਾਰੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜੋਨਲ ਟੂਰਨਾਮੈਂਟ ਵਿਚ ਕ੍ਰਿਕਟ ਟੀਮ ਨੇ ਅੰਡਰ 17 ਸਾਰੇ ਟੂਰਨਾਮੈਂਟ ਵਿਚ ਆਪਣਾ ਸ਼ਾਨਦਾਨ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਹਾਸਿਲ ਕਰਕੇ ਜ਼ਿਲਾ ਪੱਧਰੀ ਟੂਰਨਾਮੈਂਟ ਵਿਚ ਪ੍ਰਵੇਸ਼ ਕੀਤਾ ਹੈ। ਇਹ ਜਾਣਕਾਰੀ ਸਕੂਲ ਡਾਇਰੈਕਟਰ ਡਾਕਟਰ ਨਿਰਮਲ ਸਿੰਘ ਥਿੰਦ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਸਾਂਝੇ ਤੌਰ ਤੇ ਦਿੱਤੀ ਗਈ ।

ਅਜੀਤ ਡੈਸਕ 09-08-2026
ਮਹਿਤਪੁਰ, 8 ਅਗਸਤ (ਲਖਵਿੰਦਰ ਸਿੰਘ)- ਏਕਮ ਪਬਲਿਕ ਸਕੂਲ ਮਹਿਤਪੁਰ ਦੇ ਖਿਡਾਰੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜੋਨਲ ਟੂਰਨਾਮੈਂਟ ਵਿਚ ਕ੍ਰਿਕਟ ਟੀਮ ਨੇ ਅੰਡਰ 17 ਸਾਰੇ ਟੂਰਨਾਮੈਂਟ ਵਿਚ ਆਪਣਾ ਸ਼ਾਨਦਾਨ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਹਾਸਿਲ ਕਰਕੇ ਜ਼ਿਲਾ ਪੱਧਰੀ ਟੂਰਨਾਮੈਂਟ ਵਿਚ ਪ੍ਰਵੇਸ਼ ਕੀਤਾ ਹੈ। ਇਹ ਜਾਣਕਾਰੀ ਸਕੂਲ ਡਾਇਰੈਕਟਰ ਡਾਕਟਰ ਨਿਰਮਲ ਸਿੰਘ ਥਿੰਦ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਸਾਂਝੇ ਤੌਰ ਤੇ ਦਿੱਤੀ ਗਈ । ਉਹਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਸਾਹਿਬਵੀਰ ਸਿੰਘ , ਕਰਮਨ ਸਿੰਘ, ਸੁਖਦੇਵ ਪਾਲ, ਸਾਹਿਬਦੀਪ ਸਿੰਘ, ਨਵਦੀਪ ਸਿੰਘ, ਸਰਤਾਜ ਸਿੰਘ , ਗੁਰਵਿੰਦਰ ਸਿੰਘ, ਗੁਰਸ਼ਾਨ ਸਿੰਘ,ਰਾਜਵੀਰ ਸਿੰਘ, ਦਿਲਸ਼ਾਨਪ੍ਰੀਤ ਸਿੰਘ , ਤਨਵੀਰ ਸਿੰਘ, ਵਿਕਰਮ ਘਾਰੂ , ਸਿਮਰਤ ਸਿੰਘ , ਜਸਦੀਪ ਸਿੰਘ ਅਤੇ ਨਮਨਜੋਤ ਸਿੰਘ ਨੇ ਭਾਗ ਲਿਆ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਤੋਂ ਡਾਕਟਰ ਨਿਰਮਲ ਸਿੰਘ ਥਿੰਦ, ਪ੍ਰਧਾਨ ਸਰਦਾਰ ਦਲਜੀਤ ਸਿੰਘ, ਸੀਨੀਅਰ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਦਲਜੀਤ ਕੌਰ, ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸਵਪਨਦੀਪ ਕੌਰ, ਸਕੂਲ ਕੋਆਰਡੀਨੇਟਰਜ਼ ਅਤੇ ਸਮੂਹ ਸਟਾਫ਼ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਟੀਮ ਦੇ ਕੋਚ ਸਰਦਾਰ ਪਰਮਿੰਦਰ ਸਿੰਘ ਨੂੰ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਸਰਕਾਰੀ ਹਸਪਤਾਲ ਕਾਲਾ ਬੱਕਰਾ ਵਿਖੇ ਜਗੀਰਦਾਰ ਬਖਸ਼ੀਸ਼ ਸਿੰਘ ਵੜੈਚ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਪਿੰਡ ਰਹੀਮਪੁਰ ਵਿਖੇ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਤਹਿਤ ਕਿਸਾਨ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।