10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

5 ਵੀਂ ਨੈਸ਼ਨਲ ਜੈਵਲਿਨ ਡੇ ਸੈਲੀਬ੍ਰੇਸ਼ਨ ਚੈਂਪੀਅਨਸ਼ਿਪ -2026 ਜਲੰਧਰ ਵਿਖੇ ਕਰਵਾਈ

ਜਲੰਧਰ, 9 ਅਗਸਤ (ਡਾ ਜਤਿੰਦਰ ਸਾਬੀ)-ਪੰਜਾਬ ਅਥਲੈਟਿਕਸ ਐਸੋਸੀਏਸ਼ਨ ਵਲੋਂ ਜਲੰਧਰ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਸਹਿਯੋਗ ਨਾਲ 5ਵੀਂ ਨੈਸ਼ਨਲ ਜੈਵਲਿਨ ਡੇ ਸੈਲੀਬਰੇਸ਼ਨ ਚੈਂਪੀਅਨਸ਼ਿਪ-2026 ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਕਰਵਾਈ ਗਈ। ਇਹ ਸਮਾਗਮ ਭਾਰਤ ਦੇ ਮਹਾਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰ ਸਮਰਪਿਤ ਕੀਤਾ ਗਿਆ।

ਅਜੀਤ ਡੈਸਕ 10-08-2026
ਜਲੰਧਰ, 9 ਅਗਸਤ (ਡਾ ਜਤਿੰਦਰ ਸਾਬੀ)-ਪੰਜਾਬ ਅਥਲੈਟਿਕਸ ਐਸੋਸੀਏਸ਼ਨ ਵਲੋਂ ਜਲੰਧਰ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਸਹਿਯੋਗ ਨਾਲ 5ਵੀਂ ਨੈਸ਼ਨਲ ਜੈਵਲਿਨ ਡੇ ਸੈਲੀਬਰੇਸ਼ਨ ਚੈਂਪੀਅਨਸ਼ਿਪ-2026 ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਕਰਵਾਈ ਗਈ। ਇਹ ਸਮਾਗਮ ਭਾਰਤ ਦੇ ਮਹਾਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੂੰ ਸਮਰਪਿਤ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਜੈਵਲਿਨ ਥ੍ਰੋਅ ਪ੍ਰਤੀ ਨੌਜਵਾਨ ਖਿਡਾਰੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਸਤਵੀਰ ਸਿੰਘ ਅਤੇ ਸਕੱਤਰ ਪ੍ਰੇਮ ਸਿੰਘ, ਜਲੰਧਰ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਸਕੱਤਰ ਸਰਬਜੀਤ ਸਿੰਘ, ਪੰਜਾਬ ਜੈਵਲਿਨ ਦੇ ਮੁੱਖ ਇੰਟਰਨੈਸ਼ਨਲ ਕੋਚ ਬਿਕਰਮਜੀਤ ਸਿੰਘ ਅਤੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਆਯੋਜਕਾਂ ਨੇ ਦੱਸਿਆ ਕਿ ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਜਲੰਧਰ ਦੇ ਐਥਲੈਟਿਕਸ ਕੋਚਾਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਬੁਲਾਰਿਆਂ ਨੇ ਕਿਹਾ ਕਿ ਜੈਵਲਿਨ ਡੇ ਮਨਾਉਣ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਐਥਲੈਟਿਕਸ ਅਤੇ ਖਾਸ ਕਰਕੇ ਜੈਵਲਿਨ ਥ੍ਰੋਅ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਉੱਚ ਪੱਧਰ ’ਤੇ ਖੇਡਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਨੀਰਜ ਚੋਪੜਾ ਦੀਆਂ ਪ੍ਰਾਪਤੀਆਂ ਨੂੰ ਯਾਦ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਨੇ ਭਾਰਤ ਵਿਚ ਜੈਵਲਿਨ ਥ੍ਰੋਅ ਨੂੰ ਨਵੀਂ ਪਛਾਣ ਦਿੱਤੀ ਹੈ । ਸਮਾਗਮ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਅਤੇ ਕੋਚਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਪਿਛਲੀ ਖ਼ਬਰ ਪੰਜਾਬ ਖੋ - ਖੋ ਐਸੋਸੀਏਸ਼ਨ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਖੋ-ਖੋ ਨੂੰ ਜ਼ਮੀਨੀ ਪੱਧਰ ਤੋਂ ਮਜ਼ਬੂਤ ਕਰਨ ਲਈ ਬਣਾਈ ਰਣਨੀਤ... ਅਗਲੀ ਖ਼ਬਰ ਮਹਿੰਦਰੂ ਮੁਹੱਲੇ ਵਿਚ ਤੋੜੀ ਸੜਕ ਠੀਕ ਨਹੀਂ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।