11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਟੇਟ ਪਬਲਿਕ ਸਕੂਲ ਕੈਂਟ ਦੇ ਵਿਦਿਆਰਥੀਆਂ ਦਾ ਏ ਆਈ ਕਾਨਕਲੇਵ ’ ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 10 ਅਗਸਤ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ. ਟੀ.

ਅਜੀਤ ਡੈਸਕ 11-08-2026
ਜਲੰਧਰ, 10 ਅਗਸਤ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ.ਟੀ. ਪਬਲਿਕ ਸਕੂਲ, ਜਲੰਧਰ ਵਿਖੇ ਆਯੋਜਿਤ ਏ.ਆਈ. ਕੌਨਕਲੇਵ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਸਥਾਨ ਹਾਸਲ ਕੀਤੇ । ਵਿਦਿਆਰਥੀਆਂ ਨੇ ਸਭ ਤੋਂ ਵੱਧ ਟਰਾਫ਼ੀਆਂ ਆਪਣੇ ਨਾਮ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ, ਜਿਸ ਵਿੱਚ ਨੌਵੀਂ ਜਮਾਤ ਦੀਆਂ ਵਿਦਿਆਰਥਣਾ ਗੁਰਮਨਪ੍ਰੀਤ ਕੌਰ, ਨੂਰਪ੍ਰੀਤ ਕੌਰ, ਮਾਨਵੀ ਬਸਰਾ ਨੇ ਕੁਇਜ਼ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ । ਇਸ ਤੋਂ ਇਲਾਵਾ ਪ੍ਰੌਮਪਟ ਇੰਜੀਨੀਅਰਿੰਗ ਵਿੱਚ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਪ੍ਰਭਜੋਤ ਸਿੰਘ, ਹਰਸ਼ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਏ.ਆਈ. ਪ੍ਰੋਜੈਕਟ ਪ੍ਰਦਰਸ਼ਨੀ ਵਿਚ 12ਵੀਂ ਜਮਾਤ ਦੇ ਵਿਦਿਆਰਥੀ ਆਯੁਸ਼ ਅਗਰਵਾਲ, ਦੀਸ਼ਾਂਤ ਕੁਮਾਰ ਰੱਟੂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਕੋਡਿੰਗ ਚੈਲੇਂਜ ਵਿੱਚ ਜਮਾਤ 12ਵੀਂ ਦੀਆਂ ਵਿਦਿਆਰਥਣਾਂ ਸਮੀਕਸ਼ਾ, ਪ੍ਰਤਿਭਾ ਪੌਲ ਨੇ ਕਨਸੋਲੇਸ਼ਨ ਇਨਾਮ ਪ੍ਰਾਪਤ ਕੀਤਾ। ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਤਕਨੀਕੀ ਸਮਝ, ਰਚਨਾਤਿਮਕਤਾ, ਨਵੀਨਤਮ ਸੋਚ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਨਾਲ ਸਬੰਧਿਤ ਗਿਆਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ-ਪ੍ਰਧਾਨ ਡਾ. ਗਗਨਦੀਪ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਸਵੀਨਾ ਬਹਿਲ ਨੇ ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਨਵੀਆਂ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ।
ਪਿਛਲੀ ਖ਼ਬਰ ਸੰਘ - ਭਾਜਪਾ ਤੇ ਮੋਦੀ ਸਰਕਾਰ ਦਾ ਹੰਕਾਰ ਭੰਨਣ ਵਾਲੇ ਨੌਜਵਾਨ ਵਧਾਈ ਦੇ ਪਾਤਰ - ਪਾਸਲਾ ਅਗਲੀ ਖ਼ਬਰ ਮਾਮਲਾ ਮਹਿਲਾ ਤੋਂ ਸੋਨੇ ਦੀ ਚੇਨੀ ਲੁੱਟਣ ਦਾ ਲੁਟੇਰਿਆਂ ਨੂੰ ਕਾਬੂ ਕਰਨ ਲਈ ਕਾਰਵਾਈ ਜਾਰੀ - ਜਾਂਚ ਅਧਿਕਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।