11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਾਂਝੇ ਕਿਸਾਨ - ਮਜ਼ਦੂਰ ਅੰਦੋਲਨ ਨੂੰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀ . ਆਈ . ਟੀ . ਯੂ . ਦਾ ਭਰਵਾਂ ਸਮਰਥਨ

ਜਲੰਧਰ, 10 ਅਗਸਤ (ਐੱਮ. ਐੱਸ.

ਪ੍ਰਦਰਸ਼ਨ ਕਰਦੀਆਂ ਹੋਈਆਂ ਆਂਗਨਵਾੜੀ ਮੁਲਾਜ਼ਮਾਂ। ਤਸਵੀਰ : ਮੁਨੀਸ਼ 11-08-2026
ਜਲੰਧਰ, 10 ਅਗਸਤ (ਐੱਮ. ਐੱਸ. ਲੋਹੀਆ) - ਦੇਸ਼ ਭਰ ’ਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਵਰਗਾਂ ਵਲੋਂ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਕੀਤੇ ਗਏ ਸਾਂਝੇ ਅੰਦੋਲਨ ਨੂੰ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀ.ਆਈ.ਟੀ.ਯੂ. ਜ਼ਿਲ੍ਹਾ ਜਲੰਧਰ ਵਲੋਂ ਭਰਵਾਂ ਸਮਰਥਨ ਦਿੱਤਾ ਗਿਆ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਹੋਏ ਰੋਸ ਪ੍ਰਦਰਸ਼ਨਾਂ ’ਚ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਵੱਡੀ ਗਿਣਤੀ ’ਚ ਸਮੂਲੀਅਤ ਕਰਕੇ ਕਿਸਾਨਾਂ, ਮਜ਼ਦੂਰਾਂ ਅਤੇ ਸਮੂਹ ਮਿਹਨਤਕਸ ਵਰਗਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਸੀਨੀਅਰ ਮੀਤ ਪ੍ਰਧਾਨ ਹਰਜੀਤ ਕੌਰ ਨੇ ਕਿਹਾ ਕਿ 10 ਅਗਸਤ ਦਾ ਅੰਦੋਲਨ ਸਿਰਫ਼ ਕਿਸਾਨਾਂ ਅਤੇ ਮਜ਼ਦੂਰਾਂ ਦਾ ਸੰਘਰਸ਼ ਨਹੀਂ, ਸਗੋਂ ਹਰ ਉਸ ਮਿਹਨਤਕਸ਼ ਦੀ ਆਵਾਜ਼ ਹੈ ਜੋ ਸਰਕਾਰਾਂ ਦੀਆਂ ਨੀਤੀਆਂ ਕਾਰਨ ਆਪਣੇ ਹੱਕਾਂ ਤੋਂ ਵਾਂਝਾ ਹੈ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰ ਅਤੇ ਹੈਲਪਰ ਵੀ ਇਸ ਸਾਂਝੇ ਸੰਘਰਸ਼ ਦਾ ਅਹਿਮ ਹਿੱਸਾ ਹਨ। ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੰਜਵਾਂ ਸਾਲ ਸ਼ੁਰੂ ਹੋ ਚੁੱਕਾ ਹੈ, ਪਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਸਲੇ ਅਜੇ ਵੀ ਲਟਕ ਰਹੇ ਹਨ। ਸਰਕਾਰ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਉਨ੍ਹਾਂ ’ਚ ਕੀਤੇ ਗਏ ਫੈਸਲੇ ਅਤੇ ਦਿੱਤੇ ਭਰੋਸੇ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਹੋਏ। ਕੈਸ਼ੀਅਰ ਪਰਮਜੀਤ ਕੌਰ ਨੇ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਪੈਨਸ਼ਨ, ਈ.ਐੱਸ.ਆਈ., ਈ.ਪੀ.ਐੱਫ਼. ਅਤੇ ਹੋਰ ਸਮਾਜਿਕ ਸੁਰੱਖਿਆ ਸਹੂਲਤਾਂ ਯਕੀਨੀ ਬਣਾਉਣ, ਵਿਭਾਗੀ ਕੰਮ ਤੋਂ ਇਲਾਵਾ ਵਾਧੂ ਕੰਮ ਲੈਣ ਦੀ ਪ੍ਰਥਾ ਬੰਦ ਕਰਨ ਅਤੇ ਆਂਗਨਵਾੜੀ ਕੇਂਦਰਾਂ ’ਚ ਲੋੜੀਂਦਾ ਬੁਨਿਆਦੀ ਢਾਂਚਾ, ਪੋਸ਼ਣ ਸਮੱਗਰੀ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ ਗਈ।
ਪਿਛਲੀ ਖ਼ਬਰ ਆਸਟ੍ਰੇਲੀਆ ਭੇਜਣ ਦੇ ਨਾਂਅ ’ ਤੇ ਠੱਗੇ 11.50 ਲੱਖ ਰੁਪਏ , ਕਿਸਾਨਾਂ ਨੇ ਘੇਰਿਆ ਟ੍ਰੈਵਲ ਏਜੰਟ ਦਾ ਦਫ਼ਤਰ ਅਗਲੀ ਖ਼ਬਰ ਵਿਦਿਆਰਥੀਆਂ ਦੇ ਮੁੱਦੇ ’ਤੇ ਸਰਕਾਰ ਚਰਚਾ ਲਈ ਤਿਆਰ-ਰਿਜਿਜੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।