12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅਕਾਲੀ - ਭਾਜਪਾ ਨੂੰ ਪਹਿਲਾਂ ਵੱਖ - ਵੱਖ ਤੌਰ ’ ਤੇ ਤੇ ਹੁਣ ਇਨ੍ਹਾਂ ਦੇ ਗੱਠਜੋੜ ਨੂੰ ਲੋਕ ਪੂਰੀ ਤਰ੍ਹਾਂ ਕਰਨਗੇ ਰੱਦ – ਸਿਸੋਦੀਆ

ਜਲੰਧਰ, 11 ਅਗਸਤ (ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇੱਥੇ ਬੂਥ ਇੰਚਾਰਜਾਂ ਤੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕਰਕੇ ਪਾਰਟੀ ਦੇ ਬੂਥ ਪੱਧਰੀ ਸੰਗਠਨਾਤਮਕ ਕੰਮ ਦੀ ਸਮੀਖਿਆ ਕੀਤੀ। ਮੀਟਿੰਗ ਵਿਚ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਵੀ ਮੌਜੂਦ ਰਹੇ।

ਬੂਥ ਇੰਚਾਰਜਾਂ ਤੇ ਬਲਾਕ ਪ੍ਰਧਾਨਾਂ ਨਾਲ ਸਮੀਖਿਆ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ। ਨਾਲ ਹਨ ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ। ਤਸਵੀਰ-ਮਨੀਸ਼। 12-08-2026
ਜਲੰਧਰ, 11 ਅਗਸਤ (ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇੱਥੇ ਬੂਥ ਇੰਚਾਰਜਾਂ ਤੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕਰਕੇ ਪਾਰਟੀ ਦੇ ਬੂਥ ਪੱਧਰੀ ਸੰਗਠਨਾਤਮਕ ਕੰਮ ਦੀ ਸਮੀਖਿਆ ਕੀਤੀ। ਮੀਟਿੰਗ ਵਿਚ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਵੀ ਮੌਜੂਦ ਰਹੇ। ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਬੂਥ ਪੱਧਰੀ ਸੰਗਠਨ ਇੱਕ ਮਜ਼ਬੂਤ ਸਿਆਸੀ ਪਾਰਟੀ ਦੀ ਨੀਂਹ ਹੈ। ਹਰ ਬੂਥ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਨਾਲ ਪਾਰਟੀ ਦੀ ਪਹੁੰਚ ਵਧੇਗੀ ਅਤੇ ਸੰਗਠਨ ਹੋਰ ਮਜ਼ਬੂਤ ਹੋਵੇਗਾ। ਸਿਸੋਦੀਆ ਨੇ ਪੰਜਾਬ ਸਰਕਾਰ ਵੱਲੋਂ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਫੀਸ ਵਾਧੇ ਨੂੰ ਨਿਯਮਤ ਕਰਨ ਦੇ ਕਦਮ ਦਾ ਵੀ ਸਵਾਗਤ ਕੀਤਾ। ਸਿਸੋਦੀਆ ਨੇ ਕਿਹਾ ਕਿ ਇਹ ਕਾਨੂੰਨ ਮਾਪਿਆਂ ਨੂੰ ਮਨਮਾਨੇ ਢੰਗ ਨਾਲ ਫੀਸ ਵਧਾਉਣ ਤੋਂ ਬਚਾਏਗਾ। ਸੋਧ ਤਹਿਤ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਨੂੰ ਆਮ ਤੌਰ ’ਤੇ ਪਿਛਲੇ ਸਾਲ ਦੀਆਂ ਦਰਾਂ ਦੇ ਮੁਕਾਬਲੇ ਪੰਜ ਫੀਸਦੀ ਤੋਂ ਵੱਧ ਫੀਸ ਵਧਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਸਿਸੋਦੀਆ ਨੇ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸੰਭਾਵਿਤ ਗਠਜੋੜ ’ਤੇ ਵੀ ਤੰਜ਼ ਕੱਸਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੋਵਾਂ ਪਾਰਟੀਆਂ ਨੂੰ ਵੱਖ-ਵੱਖ ਤੌਰ ’ਤੇ ਪਹਿਲਾਂ ਹੀ ਰੱਦ ਕਰ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਇਕੱਠਿਆਂ ਰੱਦ ਕਰਨ ਦਾ ਮੌਕਾ ਮਿਲੇਗਾ। ਸਿਸੋਦੀਆ ਨੇ ਸੈਂਟਰਲ ਹਲਕਾ ਇੰਚਾਰਜ ਵਜੋਂ ਨਿਤਿਨ ਕੋਹਲੀ ਦੇ ਕੰਮ ਅਤੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਬੂਥ ਪੱਧਰ ’ਤੇ ਕੀਤੇ ਜਾ ਰਹੇ ਕੰਮ ’ਤੇ ਸੰਤੁਸ਼ਟੀ ਪ੍ਰਗਟਾਈ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ’ਤੇ ਵੀ ਚਰਚਾ ਕੀਤੀ ਗਈ । ਇਸ ਮੌਕੇ ਪੰਜਾਬ ਸਰਕਾਰ ਦੇ ਸਲਾਹਕਾਰ ਆਦਿਲ, ਜਲੰਧਰ ਲੋਕ ਸਭਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਚੇਅਰਮੈਨ ਰਮਨੀਕ ਸਿੰਘ ਰੰਧਾਵਾ ਅਤੇ ਜਲੰਧਰ ਸੈਂਟਰਲ ਹਲਕੇ ਦੇ ਸੰਗਠਨ ਸਕੱਤਰ ਡਾ. ਅਮਿਤ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਚੰਦਨ ਨਗਰ ਅੰਡਰ ਬ੍ਰਿਜ ਸਮੇਤ ਕਈ ਇਲਾਕਿਆਂ ਵਿਚ ਭਰਿਆ ਪਾਣੀ ਅਗਲੀ ਖ਼ਬਰ ਸ਼ਰਾਬ ਦੀਆਂ 706 ਪੇਟੀਆਂ ਬਰਾਮਦਗੀ ਮਾਮਲੇ ’ ਚ 32.51 ਲੱਖ ਰੁਪਏ ਜੁਰਮਾਨਾ ਵਸੂਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।