12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਡੀ . ਸੀ . ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ ਚ ਆਜ਼ਾਦੀ ਦਿਹਾੜੇ ਦੀਆਂ ਚੱਲ ਰਹੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਦਿੱਤੀਆਂ ਹਦਾਇਤਾਂ, ਕੱਲ੍ਹ ਹੋਵੇਗੀ ਫੁੱਲ ਡਰੈੱਸ ਰਿਹਰਸਲ

ਜਲੰਧਰ, 11 ਅਗਸਤ (ਜਤਿੰਦਰ ਪੰਮੀ)–80ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਾਇਜ਼ਾ ਲਿਆ। ਇਥੇ ਸਟੇਡੀਅਮ ਵਿਖੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਵੱਖ-ਵੱਖ ਵਿਭਾਗ ਸੌਂਪੇ ਗਏ ਕਾਰਜ/ਜ਼ਿੰਮੇਵਾਰੀਆਂ ਸਮਾਂ ਰਹਿੰਦਿਆਂ ਮੁਕੰਮਲ ਕਰ ਲੈਣ ਤਾਂ ਜੋ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਸਭਿਆਚਾਰਕ ਪੇਸ਼ਕਾਰੀ ਦੀ ਰਿਹਰਸਲ ਕਰਦੇ ਹੋਏ ਵਿਦਿਆਰਥੀ ਤੇ ਵਿਦਿਆਰਥਣਾਂ। 12-08-2026
ਜਲੰਧਰ, 11 ਅਗਸਤ (ਜਤਿੰਦਰ ਪੰਮੀ)–80ਵੇਂ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਾਇਜ਼ਾ ਲਿਆ। ਇਥੇ ਸਟੇਡੀਅਮ ਵਿਖੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਵੱਖ-ਵੱਖ ਵਿਭਾਗ ਸੌਂਪੇ ਗਏ ਕਾਰਜ/ਜ਼ਿੰਮੇਵਾਰੀਆਂ ਸਮਾਂ ਰਹਿੰਦਿਆਂ ਮੁਕੰਮਲ ਕਰ ਲੈਣ ਤਾਂ ਜੋ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਇਸੇ ਦੌਰਾਨ ਜਿੱਥੇ ਪੁਲਿਸ, ਐੱਨ. ਸੀ. ਸੀ. ਤੇ ਹੋਰ ਫੋਰਸਾਂ ਦੀਆਂ ਟੁਕੜੀਆਂ ਨੇ ਪਰੇਡ ਦੀ ਸਟੀਕ ਪੇਸ਼ਕਾਰੀ ਲਈ ਰਿਹਰਸਲ ਦੌਰਾਨ ਪਸੀਨਾ ਵਹਾਇਆ, ਉਥੇ ਹੀ ਸਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਦੇਣ ਲਈ ਪਿਛਲੇ ਦਿਨਾਂ ਤੋਂ ਰਿਹਰਸਲ ਕਰ ਰਹੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਚੰਗੀ ਕਾਰਗੁਜ਼ਾਰੀ ਦਿਖਾਉਣ ਲਈ ਪੂਰਾ ਜ਼ੋਰ ਲਾਇਆ। ਇਸ ਮੌਕੇ ਗੱਲਬਾਤ ਕਰਦਿਆਂ ਵਰਜੀਤ ਵਾਲੀਆ ਨੇ ਕਿਹਾ ਕਿ ਸਮਾਗਮ ਵਿੱਚ ਵੱਡੀ ਗਿਣਤੀ ਲੋਕਾਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਸੁਰੱਖਿਆ, ਸੁਖਾਲੀ ਐਂਟਰੀ, ਪਾਰਕਿੰਗ, ਆਵਾਜਾਈ ਦੀ ਸੁਚਾਰੂ ਵਿਵਸਥਾ ਸਬੰਧੀ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾ ਲਏ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਟੇਡੀਅਮ ਅਤੇ ਪ੍ਰਮੁੱਖ ਚੌਕਾ ਦੀ ਸਾਫ-ਸਫਾਈ, ਸਜਾਵਟ, ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ, ਮੈਡੀਕਲ ਟੀਮਾਂ, ਐਂਬੂਲੈਂਸ ਦੀ ਤਾਇਨਾਤੀ ਆਦਿ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਪੇਸ਼ ਕੀਤੀਆਂ ਜਾਣ ਵਾਲੀਆਂ ਸੱਭਿਆਚਾਰਕ ਵੰਨਗੀਆਂ ਦਾ ਜਾਇਜ਼ਾ ਵੀ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਐੱਸ.ਡੀ.ਐੱਮ. ਸ਼ੁਭੀ ਆਂਗਰਾ ਤੇ ਸ਼ਾਇਰੀ ਮਲਹੋਤਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਖਾਲਸਾ ਮਾਡਰਨ ਹਾਈ ਸਕੂਲ ’ ਚ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਬਰਤਾਨੀਆ ਦੇ ਸਿੱਖ ਐਮ . ਪੀ . ਤਨਮਨਜੀਤ ਸਿੰਘ ਢੇਸੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਐਨ. ਆਰ. ਆਈਜ਼ ਦੇ ਮਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।