12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ਼ਾਹਕੋਟ ’ ਚ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਨਗਰ ਪੰਚਾਇਤ ਫੇੇਲ੍ਹ , ਲੋਕ ਪ੍ਰੇਸ਼ਾਨ ਨਾਜਾਇਜ਼ ਕਬਜ਼ੇ, ਰੇਹੜੀਆਂ ਤੇ ਗਲਤ ਢੰਗ ਨਾਲ ਖੜ੍ਹੇ ਵਾਹਨਾਂ ਕਾਰਨ ਲੱਗਦਾ ਭਾਰੀ ਜਾਮ

ਸ਼ਾਹਕੋਟ, 11 ਅਗਸਤ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ’ਚ ਟ੍ਰੈਫ਼ਿਕ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਨਾਜਾਇਜ਼ ਕਬਜ਼ਿਆਂ, ਦੁਕਾਨਾਂ ਦੇ ਬਾਹਰ ਲੱਗੀਆਂ ਰੇਹੜੀਆਂ ਤੇ ਸੜਕਾਂ ’ਤੇ ਗਲਤ ਢੰਗ ਨਾਲ ਖੜ੍ਹੇ ਕੀਤੇ ਜਾਂਦੇ ਵਾਹਨਾਂ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 12-08-2026
ਸ਼ਾਹਕੋਟ, 11 ਅਗਸਤ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ’ਚ ਟ੍ਰੈਫ਼ਿਕ ਦੀ ਸਮੱਸਿਆ ਦਿਨੋਂ-ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਨਾਜਾਇਜ਼ ਕਬਜ਼ਿਆਂ, ਦੁਕਾਨਾਂ ਦੇ ਬਾਹਰ ਲੱਗੀਆਂ ਰੇਹੜੀਆਂ ਤੇ ਸੜਕਾਂ ’ਤੇ ਗਲਤ ਢੰਗ ਨਾਲ ਖੜ੍ਹੇ ਕੀਤੇ ਜਾਂਦੇ ਵਾਹਨਾਂ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤ ਇਹ ਹਨ ਕਿ ਕਈ ਵਾਰ ਮੇਨ ਬਾਜ਼ਾਰ ਵਿਚ ਵਾਹਨਾਂ ਦਾ ਲੰਘਣਾ ਤਾਂ ਦੂਰ ਦੀ ਗੱਲ, ਪੈਦਲ ਲੰਘਣਾ ਵੀ ਮੁਸ਼ਕਿਲ ਹੋ ਜਾਂਦਾ ਹੈ। ਲੋਕਾਂ ਵਲੋਂ ਲੰਬੇ ਸਮੇਂ ਤੋਂ ਇਸ ਸਮੱਸਿਆ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਜਦ ਕਿ ਨਗਰ ਪੰਚਾਇਤ ਸ਼ਾਹਕੋਟ ਦੇ ਕਾਰਜ ਸਾਧਕ ਅਫ਼ਸਰ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾ ਰਹੇ। ਮੇਨ ਬਾਜ਼ਾਰ ਵਿਚ ਕਈ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਦੇ ਬਾਹਰ ਤੱਕ ਸਾਮਾਨ ਰੱਖ ਕੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਸ ਤੋਂ ਇਲਾਵਾ ਦੁਕਾਨਾਂ ਬਾਹਰ ਲੱਗੀਆਂ ਰੇਹੜੀਆਂ ਵੀ ਟ੍ਰੈਫ਼ਿਕ ਸਮੱਸਿਆ ਦਾ ਵੱਡਾ ਕਾਰਨ ਬਣ ਰਹੀਆਂ ਹਨ। ਕੁਝ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਬਾਹਰ ਰੇਹੜੀਆਂ ਲਗਵਾਉਣ ਲਈ ਪੈਸੇ ਵੀ ਵਸੂਲਦੇ ਹਨ, ਜਿਸ ਕਾਰਨ ਸੜਕ ਦੀ ਜਗ੍ਹਾ ਹੋਰ ਘੱਟ ਜਾਂਦੀ ਹੈ। ਬਾਜ਼ਾਰ ਵਿਚ ਖ਼ਰੀਦਦਾਰੀ ਕਰਨ ਆਉਣ ਵਾਲੇ ਲੋਕ ਵੀ ਆਪਣੇ ਵਾਹਨ ਸੜਕ ਦੇ ਕਿਨਾਰਿਆਂ ਜਾਂ ਦੁਕਾਨਾਂ ਦੇ ਬਾਹਰ ਗਲਤ ਢੰਗ ਨਾਲ ਖੜ੍ਹੇ ਕਰ ਦਿੰਦੇ ਹਨ, ਇਸ ਕਾਰਨ ਪਹਿਲਾਂ ਹੀ ਤੰਗ ਹੋਈਆਂ ਸੜਕਾਂ ’ਤੇ ਟ੍ਰੈਫ਼ਿਕ ਦਾ ਦਬਾਅ ਹੋਰ ਵਧ ਜਾਂਦਾ ਹੈ ਤੇ ਵਾਰ-ਵਾਰ ਜਾਮ ਦੀ ਸਥਿਤੀ ਬਣਦੀ ਹੈ। ਲੋਕਾਂ ਨੇ ਨਗਰ ਪੰਚਾਇਤ ਸ਼ਾਹਕੋਟ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ ਹਨ। ਲੋਕਾਂ ਦਾ ਕਹਿਣਾ ਹੈ ਕਿ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਪੰਚਾਇਤ ਦੀ ਟੀਮ ਵਲੋਂ ਕਦੇ-ਕਦਾਈਂ ਕਾਰਵਾਈ ਕੀਤੀ ਜਾਂਦੀ ਹੈ, ਪਰ ਟੀਮ ਦੇ ਬਾਜ਼ਾਰ ਵਿਚ ਪਹੁੰਚਣ ਤੋਂ ਪਹਿਲਾਂ ਹੀ ਕੁਝ ਦੁਕਾਨਦਾਰਾਂ ਨੂੰ ਕਾਰਵਾਈ ਦੀ ਸੂਚਨਾ ਮਿਲ ਜਾਂਦੀ ਹੈ, ਇਸ ਕਾਰਨ ਦੁਕਾਨਦਾਰ ਆਪਣਾ ਸਮਾਨ ਪਹਿਲਾਂ ਹੀ ਦੁਕਾਨਾਂ ਅੰਦਰ ਰੱਖ ਲੈਂਦੇ ਹਨ ਤੇ ਕਾਰਵਾਈ ਬੇਅਸਰ ਰਹਿ ਜਾਂਦੀ ਹੈ। ਨਾਜਾਇਜ਼ ਕਬਜ਼ੇ ਹਟਾਉਣ ਦੌਰਾਨ ਨਗਰ ਪੰਚਾਇਤ ਵਲੋਂ ਕਬਜ਼ੇ ਵਿਚ ਲਿਆ ਗਿਆ ਸਮਾਨ ਕਈ ਵਾਰ ਬਿਨਾਂ ਬਣਦੀ ਕਾਰਵਾਈ ਜਾਂ ਜੁਰਮਾਨੇ ਦੇ ਸਿਫ਼ਾਰਿਸ਼ ਦੇ ਆਧਾਰ ’ਤੇ ਵਾਪਸ ਕਰ ਦਿੱਤਾ ਜਾਂਦਾ ਹੈ। ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਨਗਰ ਪੰਚਾਇਤ ਵਲੋਂ ਮੇਨ ਬਾਜ਼ਾਰ ਵਿਚ ਦਾਖ਼ਲ ਹੋਣ ਵਾਲੇ ਰਸਤਿਆਂ ’ਤੇ ਸੰਗਲ ਲਗਾਏ ਗਏ ਸਨ, ਇਸ ਕਾਰਨ ਸ਼ਾਮ 5 ਵਜੇ ਤੋਂ ਬਾਅਦ ਹੀ ਚਾਰ-ਪਹੀਆ ਵਾਹਨਾਂ ਨੂੰ ਬਾਜ਼ਾਰ ਵਿ ਚ ਦਾਖ਼ਲ ਹੋਣ ਦੀ ਇਜਾਜ਼ਤ ਹੁੰਦੀ ਸੀ। ਲੋਕਾਂ ਦਾ ਕਹਿਣਾ ਹੈ ਕਿ ਉਸ ਸਮੇਂ ਟ੍ਰੈਫ਼ਿਕ ਦੀ ਸਮੱਸਿਆ ਵਿਚ ਕਾਫ਼ੀ ਹੱਦ ਤੱਕ ਕਮੀ ਆਈ ਸੀ ਤੇ ਲੋਕਾਂ ਨੇ ਰਾਹਤ ਮਹਿਸੂਸ ਕੀਤੀ ਸੀ। ਸਰਕਾਰ ਬਦਲਣ ਤੋਂ ਬਾਅਦ ਇਹ ਸੰਗਲ ਹਟਾ ਦਿੱਤੇ ਗਏ, ਜਿਸ ਤੋਂ ਬਾਅਦ ਬਾਜ਼ਾਰ ਵਿਚ ਚਾਰ-ਪਹੀਆ ਵਾਹਨਾਂ ਦੀ ਆਵਾਜਾਈ ਵਧਣ ਨਾਲ ਟ੍ਰੈਫ਼ਿਕ ਸਮੱਸਿਆ ਮੁੜ ਗੰਭੀਰ ਹੋ ਗਈ। ਇਸੇ ਤਰ੍ਹਾਂ ਸ਼ਾਹਕੋਟ ਦੇ ਮੋਗਾ ਰੋਡ ’ਤੇ ਵੀ ਰੇਹੜੀਆਂ ਸੜਕ ਤੱਕ ਆ ਜਾਣ ਕਾਰਨ ਟ੍ਰੈਫ਼ਿਕ ਦੀ ਸਮੱਸਿਆ ਬਣੀ ਰਹਿੰਦੀ ਹੈ। ਕਈ ਵਾਰ ਸੜਕ ’ਤੇ ਭਾਰੀ ਜਾਮ ਲੱਗ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜਾਮ ਕਾਰਨ ਐਮਰਜੈਂਸੀ ਸੇਵਾਵਾਂ ਵੀ ਪ੍ਰਭਾਵਿਤ ਹੁੰਦੀਆਂ ਹਨ ਤੇ ਕਈ ਵਾਰ ਐਂਬੂਲੈਂਸਾਂ ਨੂੰ ਵੀ ਰਸਤਾ ਮਿਲਣ ਵਿਚ ਮੁਸ਼ਕਿਲ ਆਉਂਦੀ ਹੈ। ਥਾਣੇ ਦੇ ਸਾਹਮਣੇ ਵੀ ਅਕਸਰ ਟ੍ਰੈਫ਼ਿਕ ਜਾਮ ਦੀ ਸਥਿਤੀ ਬਣੀ ਰਹਿੰਦੀ ਹੈ। ਸ਼ਹਿਰ ਵਿਚ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਵੀ ਲੋੜੀਂਦੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਖ਼ਾਸ ਕਰਕੇ ਮੇਨ ਬਾਜ਼ਾਰ ਤੇ ਮੋਗਾ ਰੋਡ ’ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਆਵਾਜਾਈ ਨਿਰਵਿਘਨ ਚੱਲ ਸਕੇ। ਸ਼ਹਿਰ ਵਾਸੀਆਂ ਨੇ ਨਗਰ ਪੰਚਾਇਤ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ ਤੇ ਆਵਾਜਾਈ ਨੂੰ ਬਿਨਾਂ ਕਿਸੇ ਰੁਕਾਵਟ ਦੇ ਚਲਾਉਣ ਲਈ ਠੋਸ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ ਨਾਰੀ ਨਿਕੇਤਨ ਵਿਖੇ ਤੀਜ ਦੇ ਤਿਉਹਾਰ ’ ਚ ਸੰਸਥਾ ਦੀਆਂ ਧੀਆਂ ਨੇ ਪੀਂਘ ਝੂਟ ਕੇ ਤੇ ਨੱਚ - ਨੱਚ ਪਾਈ ਧਮਾਲ ਬੱਚਿਆਂ ਦੇ ਚ... ਅਗਲੀ ਖ਼ਬਰ ਬਿਨਾਂ ਨੰਬਰਾਂ ਤੇ ਬਿਨਾਂ ਤਰਪਾਲਾਂ ਤੋਂ ਮਿੱਟੀ ਢੋਅ ਰਹੀਆਂ ਪੰਜ ਟਰੈਕਟਰ - ਟਰਾਲੀਆਂ ਕੀਤੀਆਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।