ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਫਿਲੌਰ ’ ਚ ਹੋਈ ਪਲੇਠੀ ਮੀਟਿੰਗ
ਫਿਲੌਰ, 11 ਅਗਸਤ (ਵਿਪਨ ਗੈਰੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਪਲੇਠੀ ਮੀਟਿੰਗ ਅੱਜ ਫਿਲੌਰ ਵਿਖੇ ਸਥਿਤ ਦਾਣਾ ਮੰਡੀ ਵਿਖੇ ਹੋਈ, ਜਿਸ ਵਿੱਚ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸਮੇਤ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਭਾਈ ਅਮ੍ਰਿਤਪਾਲ ਸਿੰਘ ਦੇ ਪਿਤਾ ਸ.
ਫਿਲੌਰ, 11 ਅਗਸਤ (ਵਿਪਨ ਗੈਰੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਪਲੇਠੀ ਮੀਟਿੰਗ ਅੱਜ ਫਿਲੌਰ ਵਿਖੇ ਸਥਿਤ ਦਾਣਾ ਮੰਡੀ ਵਿਖੇ ਹੋਈ, ਜਿਸ ਵਿੱਚ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸਮੇਤ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਭਾਈ ਅਮ੍ਰਿਤਪਾਲ ਸਿੰਘ ਦੇ ਪਿਤਾ ਸ.ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਤੋਂ ਇਲਾਵਾ ਸ.ਮਨਪ੍ਰੀਤ ਸਿੰਘ ਇਆਲੀ, ਹਰਭਜਨ ਸਿੰਘ ਤੁੜ, ਅਮਰਜੀਤ ਸਿੰਘ, ਮਹਿੰਦਰ ਸਿੰਘ ਬਾਜਵਾ ਅਤੇ ਪਾਰਟੀ ਦੇ ਇਸਤਰੀ ਵਿੰਗ ਦੀ ਪੰਜਾਬ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਖਾਲਸਾ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ । ਇਸ ਮੌਕੇ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਇਆਲੀ, ਬਾਪੂ ਤਰਸੇਮ ਸਿੰਘ ਅਤੇ ਹੋਰ ਬੁਲਾਰਿਆਂ ਨੇ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਅਤੇ ਭਵਿੱਖ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਆਗੂਆਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਥਕ ਪਾਰਟੀ ਹੈ ਜੋ ਲੋਕਾਂ ਦੇ ਹੱਕਾਂ ਅਤੇ ਪੰਜਾਬ ਦੇ ਹਿੱਤਾਂ ਲਈ ਆਵਾਜ਼ ਬੁਲੰਦ ਕਰੇਗੀ। ਮੀਟਿੰਗ ਦੌਰਾਨ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਲੋਕ ਆਪਮੁਹਾਰੇ ਵੱਡੀ ਗਿਣਤੀ ਵਿੱਚ ਪਹੁੰਚੇ।ਇਸ ਮੌਕੇ ਪਾਰਟੀ ਆਗੂਆਂ ਵੱਲੋਂ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ । ਅੰਤ ਵਿੱਚ ਮੀਟਿੰਗ ਦੀ ਅਗਵਾਈ ਕਰਦੇ ਹੋਏ ਬੀਬੀ ਹਰਪ੍ਰੀਤ ਕੌਰ ਖਾਲਸਾ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ, ਵਰਕਰਾਂ ਅਤੇ ਮੀਟਿੰਗ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ।