13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਨਗਰ ਨਿਗਮ ਦੀ ਟੀਮ ਨੇ ਡਿਫਾਲਟਰਾਂ ਦੇ ਕੱਟੇ ਪਾਣੀ , ਸੀਵਰੇਜ ਦੇ ਕੁਨੈਕਸ਼ਨ 1.35 ਲੱਖ ਦੀ ਕੀਤੀ ਵਸੂਲੀ

ਜਲੰਧਰ, 12 ਅਗਸਤ (ਸ਼ਿਵ)- ਨਗਰ ਨਿਗਮ ਜਲੰਧਰ ਵੱਲੋਂ ਬਕਾਇਆ ਪਾਣੀ ਅਤੇ ਸੀਵਰੇਜ ਬਿੱਲਾਂ ਦੀ ਵਸੂਲੀ ਲਈ ਜ਼ੋਨ ਨੰਬਰ-4 ਵਿੱਚ ਵਿਸ਼ੇਸ਼ ਕਾਰਵਾਈ ਕੀਤੀ ਗਈ। ਇਹ ਕਾਰਵਾਈ ਮੇਅਰ ਵਨੀਤ ਧੀਰ, ਨਗਰ ਨਿਗਮ ਕਮਿਸ਼ਨਰ ਨਿਕਾਸ ਕੁਮਾਰ, ਆਈ.

ਅਜੀਤ ਡੈਸਕ 13-08-2026
ਜਲੰਧਰ, 12 ਅਗਸਤ (ਸ਼ਿਵ)- ਨਗਰ ਨਿਗਮ ਜਲੰਧਰ ਵੱਲੋਂ ਬਕਾਇਆ ਪਾਣੀ ਅਤੇ ਸੀਵਰੇਜ ਬਿੱਲਾਂ ਦੀ ਵਸੂਲੀ ਲਈ ਜ਼ੋਨ ਨੰਬਰ-4 ਵਿੱਚ ਵਿਸ਼ੇਸ਼ ਕਾਰਵਾਈ ਕੀਤੀ ਗਈ। ਇਹ ਕਾਰਵਾਈ ਮੇਅਰ ਵਨੀਤ ਧੀਰ, ਨਗਰ ਨਿਗਮ ਕਮਿਸ਼ਨਰ ਨਿਕਾਸ ਕੁਮਾਰ, ਆਈ.ਏ.ਐੱਸ. ਅਤੇ ਸੰਯੁਕਤ ਕਮਿਸ਼ਨਰ ਡਾ. ਸੁਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਐਸਟੇਟ ਅਫਸਰ-ਕਮ-ਚੀਫ ਟੈਕਸ ਕਲੈਕਟਰ ਅਸ਼ਵਨੀ ਗਿੱਲ ਅਤੇ ਸੁਪਰਿੰਟੈਂਡੈਂਟ ਵਾਟਰ ਰੇਟ ਹਰਪ੍ਰੀਤ ਵਾਲੀਆ ਦੀ ਦੇਖ-ਰੇਖ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਜ਼ੋਨ-4 ਦੇ ਵੱਖ-ਵੱਖ ਇਲਾਕਿਆਂ ਵਿੱਚ ਬਕਾਇਆ ਪਾਣੀ ਅਤੇ ਸੀਵਰੇਜ ਬਿੱਲਾਂ ਦੀ ਵਸੂਲੀ ਕੀਤੀ ਗਈ। ਜਿਨ੍ਹਾਂ ਪ੍ਰਾਪਰਟੀ ਮਾਲਕਾਂ ਵੱਲੋਂ ਬਕਾਇਆ ਰਕਮ ਜਮਾਂ ਨਹੀਂ ਕਰਵਾਈ ਗਈ ਸੀ, ਉਨ੍ਹਾਂ ਦੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਕਾਰਵਾਈ ਵੀ ਕੀਤੀ ਗਈ। ਨਗਰ ਨਿਗਮ ਅਨੁਸਾਰ ਇਸ ਮੁਹਿੰਮ ਦੌਰਾਨ ਡਿਫਾਲਟਰਾਂ ਵੱਲੋਂ ਕੁੱਲ 1 ਲੱਖ 35 ਹਜ਼ਾਰ ਰੁਪਏ ਦੀ ਬਕਾਇਆ ਰਕਮ ਜਮਾਂ ਕਰਵਾਈ ਗਈ। ਇਸ ਤੋਂ ਇਲਾਵਾ ਬਾਕੀ ਡਿਫਾਲਟਰਾਂ ਨੂੰ ਵੀ ਬਿੱਲ ਜਮਾਂ ਕਰਵਾਉਣ ਲਈ ਚੇਤਾਵਨੀ ਦਿੱਤੀ ਗਈ ਅਤੇ ਕਈ ਖਪਤਕਾਰਾਂ ਵੱਲੋਂ ਇਕ ਹਫ਼ਤੇ ਦੇ ਅੰਦਰ ਬਕਾਇਆ ਰਕਮ ਜਮਾਂ ਕਰਵਾਉਣ ਦਾ ਸਮਾਂ ਲਿਆ ਗਿਆ। ਇਹ ਕਾਰਵਾਈ ਜ਼ੋਨ-4 ਦੇ ਏਰੀਆ ਇੰਚਾਰਜ ਇੰਸਪੈਕਟਰ ਸੰਜੀਵ ਮੋਦਗਿੱਲ, ਅਮਨਦੀਪ ਸਿੰਘ, ਸਰਬਜੀਤ ਦੁਗੱਲ, ਹਨੀ, ਰਾਜ ਕੁਮਾਰ, ਰਕੇਸ਼ ਕੁਮਾਰ, ਮਨੀ ਗਿੱਲ ਅਤੇ ਦੁਸ਼ਾਂਤ ਭਗਤ ਵੱਲੋਂ ਅਮਲ ਵਿੱਚ ਲਿਆਂਦੀ ਗਈ।
ਪਿਛਲੀ ਖ਼ਬਰ ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਮਨਾਇਆ ਐਂਟੀ - ਰੈਗਿੰਗ ਹਫ਼ਤਾ ਅਗਲੀ ਖ਼ਬਰ ਕੈਂਟ ਬੋਰਡ ਸਕੂਲ ਜਲੰਧਰ ਛਾਉਣੀ ਵਿਖੇ ਸੱਭਿਆਚਾਰਕ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।