14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ , ਕੀਤੀ ਨਾਅਰੇਬਾਜ਼ੀ

ਜਲੰਧਰ, 13 ਅਗਸਤ (ਜਤਿੰਦਰ ਪੰਮੀ)–ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਨੇ ਵੀਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਬਾਹਰ ਪੰਜਾਬ ਦੇ ਵਿੱਤ ਮੰਤਰੀ ਵਲੋਂ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ ਨੂੰ ਐਂਟੀ ਸਟੇਟ ਕਹਿਣ ਦੇ ਵਿਰੋਧ ਵਿੱਚ ਉਨ੍ਹਾਂ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ । ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਦੇਸ਼ ਵਿਰੋਧੀ ਨਹੀਂ, ਸਗੋਂ ਮੁਲਾਜ਼ਮਾਂ ਦਾ ਲੋਕਤੰਤਰਿਕ ਅਤੇ ਸੰਵਿਧਾਨਕ ਹੱਕ ਹੈ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਬਾਹਰ ਵਿੱਤ ਮੰਤਰੀ ਪੰਜਾਬ ਦਾ ਪੁਤਲਾ ਫੂਕਣ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਆਗੂ ਤੇ ਅਹੁਦੇਦਾਰ। ਤਸਵੀਰ-ਮੁਨੀਸ਼। 14-08-2026
ਜਲੰਧਰ, 13 ਅਗਸਤ (ਜਤਿੰਦਰ ਪੰਮੀ)–ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਨੇ ਵੀਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਬਾਹਰ ਪੰਜਾਬ ਦੇ ਵਿੱਤ ਮੰਤਰੀ ਵਲੋਂ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ ਨੂੰ ਐਂਟੀ ਸਟੇਟ ਕਹਿਣ ਦੇ ਵਿਰੋਧ ਵਿੱਚ ਉਨ੍ਹਾਂ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ । ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਦੇਸ਼ ਵਿਰੋਧੀ ਨਹੀਂ, ਸਗੋਂ ਮੁਲਾਜ਼ਮਾਂ ਦਾ ਲੋਕਤੰਤਰਿਕ ਅਤੇ ਸੰਵਿਧਾਨਕ ਹੱਕ ਹੈ।ਜਥੇਬੰਦੀ ਦੇ ਆਗੂਆਂ ਵਿਨੋਦ ਸਾਗਰ ਜ਼ਿਲ੍ਹਾ ਜਨਰਲ ਸਕੱਤਰ, ਜੋਰਾਵਰ ਸਿੰਘ ਚੇਅਰਮੈਨ, ਕੇਵਲ ਸਿੰਘ ਹੁੰਦਲ, ਜ਼ਿਲ੍ਹਾ ਪ੍ਰਧਾਨ ਈ.ਟੀ.ਟੀ. ਯੂਨੀਅਨ, ਸ਼ਿਵਰਾਜ ਸਿੰਘ ਅਤੇ ਅਜਮੇਰ ਸਿੰਘ ਅਧਿਆਪਕ ਆਗੂਆਂ, ਤਰਸੇਮ ਲਾਲ, ਜ਼ਿਲ੍ਹਾ ਪ੍ਰਧਾਨ ਐਲੀਮੈਂਟਰੀ ਟੀਚਰ ਯੂਨੀਅਨ ਤੇ ਜਨਰਲ ਸਕੱਤਰ ਰਿਸ਼ੀ ਕੁਮਾਰ, ਸੁਖਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਸਿੱਖਿਆ ਵਿਭਾਗ, ਦਵਿੰਦਰ ਭੱਟੀ ਨੇ ਵਿੱਤ ਮੰਤਰੀ ਪੰਜਾਬ ਦੇ ਉਕਤ ਬਿਆਨ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮ ਜਥੇਬੰਦੀਆਂ ਨੂੰ ਐਂਟੀ ਸਟੇਟ ਕਹਿਣ ਵਾਲੇ ਸ਼ਬਦ ਤੁਰੰਤ ਵਾਪਸ ਲਏ ਜਾਣ। ਇਸ ਦੇ ਨਾਲ ਹੀ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ ਜਾਣ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪਵਨ ਕੁਮਾਰ, ਹਰਮਨ, ਜਸਵੰਤ ਸਿੰਘ, ਹਰਭਜਨ ਸਿੰਘ, ਸੁਖਵਿੰਦਰ ਸਿੰਘ, ਅਸ਼ੋਕ ਭਾਰਤੀ, ਸੁਰਿੰਦਰ ਕੁਮਾਰ ਸਰਪ੍ਰਸਤ ਸਿੱਖਿਆ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਤੋਂ ਮੁਲਾਜ਼ਮ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ‘ ਇਕ ਆਸਰਾ ’ ਵੈਲਫੇਅਰ ਸੁਸਾਇਟੀ ਵਲੋਂ ਨੰਗਲ ਕਰਾਰ ਖਾਂ ਸਕੂਲ ਦੇ ਹੋਣਹਾਰ ਬੱਚਿਆਂ ਦਾ ਸਨਮਾਨ ਅਗਲੀ ਖ਼ਬਰ ਦੋਹਰੇ ਹੱਤਿਆਕਾਂਡ ਦੇ ਮ੍ਰਿਤਕ ਸਹੁਰੇ ਤੇ ਨੂੰਹ ਦਾ ਕੀਤਾ ਗਿਆ ਅੰਤਿਮ ਸੰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।