ਜਲੰਧਰ , 14 ਅਗਸਤ ( ਐੱਮ . ਐੱਸ . ਲੋਹੀਆ )- ਸੁਆਮੀ ਸੰਤ ਦਾਸ ਪਬਲਿਕ ਸਕੂਲ , ਜਲੰਧਰ ਦੇ ਵਿਹੜੇ ’ ਚ ਅਜ਼ਾਦੀ ਦਿਵਸ ਦਾ ਜਸ਼ਨ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ । ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ . ਸੋਨੀਆ ਮਾਗੋ ਵਲੋਂ ਤਿਰੰਗੇ ਗੁਬਾਰੇ ਛੱਡ ਕੇ ਕੀਤੀ ਗਈ । ਮਹਾਂਦੇਵੀ ਵਰਮਾ ਹਾਊਸ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਕ ਪ੍ਰਭਾਵਸ਼ਾਲੀ ਪੇਸ਼ਕਾਰੀ ਦੁਆਰਾ ਦੇਸ਼ ਭਗਤੀ ਦੀ ਭਾਵਨਾ ਨੂੰ ਜ਼ਿੰਦਾ ਰੱਖਣ ਅਤੇ ਸਾਡੇ ਨੇਤਾਵਾਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ , ਭ੍ਰਿਸ਼ਟਾਚਾਰ ਅਤੇ ਹੋਰ ਸਮੱਸਿਆਵਾਂ ਵਿਰੁੱਧ ਅਵਾਜ਼ ਬੁਲੰਦ ਕਰਨ ਦੀ ਜ਼ਰੂਰਤ ਨੂੰ ਉਜਾਗਰ ਕੀਤਾ ਗਿਆ । ਸੱਭਿਆਚਾਰਕ ਨਾਚਾਂ ਨੇ ਸਾਡੀ ਸੱਭਿਆਚਾਰਕ ਵਿਭਿੰਨਤਾ ਦਾ ਸਨਮਾਨ ਕਰਨ ਦੀ ਜ਼ਰੂਰਤ ‘ ਤੇ ਜ਼ੋਰ ਦਿੱਤਾ । ਪ੍ਰਿੰਸੀਪਲ ਡਾ . ਸੋਨੀਆ ਮਾਗੋ ਨੇ ਇਕ ਪ੍ਰੇਰਨਾਦਾਇਕ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਅਜ਼ਾਦੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਦੇਸ਼ ’ ਚੋਂ ਭ੍ਰਿਸ਼ਟਾਚਾਰ ਅਤੇ ਬੁਰਾਈਆਂ ਨੂੰ ਦੂਰ ਕਰਨ ’ ਚ ਹਰੇਕ ਨਾਗਰਿਕ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰਾਸ਼ਟਰ ਦੀ ਤਰੱਕੀ ਅਤੇ ਵਿਕਾਸ ’ ਚ ਨਵੀਨਤਾਕਾਰੀ ਵਿਚਾਰਾਂ ਅਤੇ ਹੁਨਰਾਂ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ।