15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਾਨੂੰ ਬੇਅੰਤ ਕੁਰਬਾਨੀਆਂ ਸਦਕਾ ਅੰਗਰੇਜ਼ਾਂ ਦੀ ਗੁਲਾਮੀ ਤੋਂ ਮਿਲੀ ਸੀ ਆਜ਼ਾਦੀ-ਪ੍ਰਿਤਪਾਲ ਸਿੰਘ ਨੌਟੀ

ਜਲੰਧਰ , 14 ਅਗਸਤ ( ਜਤਿੰਦਰ ਪੰਮੀ )– ਭਾਰਤ ਨੂੰ ਆਜ਼ਾਦ ਹੋਇਆਂ 80 ਸਾਲ ਹੋ ਗਏ ਹਨ ਅਤੇ ਇਹ ਆਜ਼ਾਦੀ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵਲੋਂ ਤਸੀਹੇ ਝੱਲ ਕੇ ਹਾਸਲ ਕੀਤੀ ਗਈ ਸੀ । ਇਸ ਤਰ੍ਹਾਂ ਸਾਨੂੰ ਬੇਅੰਤ ਕੁਰਬਾਨੀਆਂ ਸਦਕਾ ਅੰਗਰੇਜ਼ਾਂ ਦੀ ਗੁਲਾਮੀ ਤੋਂ ਛੁਟਕਾਰਾ ਮਿਲਿਆ ਸੀ ।

ਅਜੀਤ ਡੈਸਕ 15-08-2026
ਜਲੰਧਰ , 14 ਅਗਸਤ ( ਜਤਿੰਦਰ ਪੰਮੀ )– ਭਾਰਤ ਨੂੰ ਆਜ਼ਾਦ ਹੋਇਆਂ 80 ਸਾਲ ਹੋ ਗਏ ਹਨ ਅਤੇ ਇਹ ਆਜ਼ਾਦੀ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵਲੋਂ ਤਸੀਹੇ ਝੱਲ ਕੇ ਹਾਸਲ ਕੀਤੀ ਗਈ ਸੀ । ਇਸ ਤਰ੍ਹਾਂ ਸਾਨੂੰ ਬੇਅੰਤ ਕੁਰਬਾਨੀਆਂ ਸਦਕਾ ਅੰਗਰੇਜ਼ਾਂ ਦੀ ਗੁਲਾਮੀ ਤੋਂ ਛੁਟਕਾਰਾ ਮਿਲਿਆ ਸੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਕੀਲ ਤੇ ਚੀਫ ਵਾਰਡਨ ਸਿਵਲ ਡਿਫੈਂਸ ਜਲੰਧਰ ਪ੍ਰਿਤਪਾਲ ਸਿੰਘ ਨੌਟੀ ਨੇ ਸਮੂਹ ਪੰਜਾਬੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੇ ਆਜ਼ਾਦੀ ਘੁਲਾਟੀਆਂ ਨੂੰ ਨਤਮਸਤਕ ਹੋਣਾ ਚਾਹੀਦਾ ਹੈ ਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਚਾਹੀਦਾ ਹੈ , ਜਿਨ੍ਹਾਂ ਨੇ ਆਪਣੀਆਂ ਜਾਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਭਾਰਤ ਦੀ ਆਜ਼ਾਦੀ ਲਈ ਜਾਨਾਂ ਵਾਰ ਦਿੱਤੀਆਂ । ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤਾਂ ਦੀਆਂ ਜੀਵਨੀਆਂ ਤੋਂ ਜਾਣੂ ਕਰਵਾਉਣ ਤੇ ਬੱਚਿਆਂ ਅੰਦਰ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ।
ਪਿਛਲੀ ਖ਼ਬਰ ਜਲੰਧਰ ’ਚ ਭਾਜਪਾ ਨੇ ਵੰਡ ਸੰਤਾਪ ਯਾਦਗਾਰੀ ਦਿਵਸ ਮੌਕੇ ਕੱਢੀ ਮੌਨ ਯਾਤਰਾ ਅਗਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਸ਼ਹਿਰ ’ਚ ਦਿਨੇ ਹੀ ਹੋਈ ਖੋਹ ਤੇ ਝਪਟਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।