15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

‘ਅਜ਼ਾਦੀ ਦਿਹਾੜੇ’ ਮੌਕੇ ਲੋਹੀਆਂ ਪੁਲਿਸ ਵਲੋਂ ਫਲੈਗ ਮਾਰਚ

ਲੋਹੀਆਂ ਖਾਸ 14 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਸਬ ਡਵੀਜ਼ਨ ਸ਼ਾਹਕੋਟ ਦੇ ਡੀ. ਐੱਸ.

ਅਜੀਤ ਡੈਸਕ 15-08-2026
ਲੋਹੀਆਂ ਖਾਸ 14 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਸਬ ਡਵੀਜ਼ਨ ਸ਼ਾਹਕੋਟ ਦੇ ਡੀ.ਐੱਸ.ਪੀ. ਸਰਵਣ ਸਿੰਘ ਬੱਲ ਦੀ ਰਹਿਨੁਮਾਈ ਅਤੇ ਥਾਣਾ ਲੋਹੀਆਂ ਦੇ ਐੱਸ.ਐੱਚ.ਓ. ਸੁਖਜਿੰਦਰ ਸਿੰਘ ਖੈਹਿਰਾ ਦੀ ਅਗਵਾਈ ਹੇਠ ਲੋਹੀਆਂ ਪੁਲਿਸ ਵੱਲੋਂ ਅਜ਼ਾਦੀ ਦਿਹਾੜੇ ਨੂੰ ਮੁੱਖ ਰਖਦੇ ਹੋਏ ਲੋਹੀਆਂ ’ਚ ਫਲੈਗ ਮਾਰਚ ਕੱਢਿਆ ਗਿਆ ਅਤੇ ਚੌਂਕਾਂ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ| ਜਾਣਕਾਰੀ ਦਿੰਦਿਆਂ ਲੋਹੀਆਂ ਦੇ ਐੱਸ.ਐੱਚ.ਓ. ਸੁਖਜਿੰਦਰ ਸਿੰਘ ਖੈਹਿਰਾ ਨੇ ਕਿਹਾ ਕਿ ਅਜ਼ਾਦੀ ਦਿਹਾੜੇ ਦੀਆਂ ਗਤੀਵਿਧੀਆਂ ਨੂੰ ਧਿਆਨ ’ਚ ਰੱਖਦਿਆਂ ਫਲੈਗ ਮਾਰਚ ਕੱਢਿਆ ਗਿਆ ਤਾਂ ਕਿ ਸ਼ਹਿਰ ਵਾਸੀ ਪੂਰੀ ਅਮਨ ਅਮਾਨ ਨਾਲ ਅਜ਼ਾਦੀ ਦਿਹਾੜਾ ਮਨਾਉਣ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਸ਼ਹਿਰ ਦੇ ਵੱਖ ਵੱਖ ਚੌਂਕਾਂ ਵਿੱਚ ਵਿਸ਼ੇਸ਼ ਨਾਕਾਬੰਦੀ ਵੀ ਕੀਤੀ ਗਈ ਹੈ, ਜਿਸ ਵਿਚ ਅਧੂਰੇ ਕਾਗਜ਼ਾਤ ਵਾਲਿਆਂ ਦੇ ਚਲਾਣ ਕੀਤੇ ਗਏ ਹਨ ਅਤੇ ਕੁੱਝ ਅਧੂਰੇ ਕਾਗਜ਼ਾਤ ਤੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਲੋਕਾਂ ਦੇ ਵਹੀਕਲ ਬੰਦ ਵੀ ਕੀਤੇ ਗਏ ਹਨ| ਇਸ ਮੌਕੇ ਵੱਡੀ ਗਿਣਤੀ ’ਚ ਪੁਲਿਸ ਜਵਾਨ ਹਾਜਰ ਸਨ|
ਪਿਛਲੀ ਖ਼ਬਰ 15 ਅਗਸਤ ਦੇ ਮੱਦੇਨਜ਼ਰ ਟਰੈਫਿਕ ਪੁਲਿਸ ਵਲੋਂ ਨੂਰਮਹਿਲ ਚੀਮਾ ਚੌਕ ’ਚ ਵਾਹਨਾਂ ਦੀ ਕੀਤੀ ਚੈਕਿੰਗ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ‘ਤੀਆਂ ਧੀਰ ਪੰਜਾਬ ਦੀਆਂ’ ਤਿਉਹਾਰ ਧੂਮ-ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।