15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ਼ਾਹਕੋਟ ਦੇ ਭਗਵਾਨ ਵਾਲਮੀਕਿ ਮੰਦਰ ’ ਚ ਲੱਗੀਆਂ ਤੀਆਂ ਦੀਆਂ ਰੌਣਕਾਂ

ਸ਼ਾਹਕੋਟ, 14 ਅਗਸਤ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਦੇ ਮੁਹੱਲਾ ਬਾਗਵਾਲਾ ਵਿਖੇ ਭਗਵਾਨ ਵਾਲਮੀਕਿ ਮੰਦਰ ’ਚ ਤੀਆਂ ਦਾ ਤਿਉਹਾਰ ਮੰਦਰ ਕਮੇਟੀ ਦੇ ਪ੍ਰਧਾਨ ਦਿਆਲਾ ਗਿੱਲ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਔਰਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਪੰਜਾਬੀ ਸੱਭਿਆਚਾਰ ਨਾਲ ਜੁੜੇ ਇਸ ਰਵਾਇਤੀ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਅਜੀਤ ਡੈਸਕ 15-08-2026
ਸ਼ਾਹਕੋਟ, 14 ਅਗਸਤ (ਦਲਜੀਤ ਸਿੰਘ ਸਚਦੇਵਾ)- ਸ਼ਾਹਕੋਟ ਦੇ ਮੁਹੱਲਾ ਬਾਗਵਾਲਾ ਵਿਖੇ ਭਗਵਾਨ ਵਾਲਮੀਕਿ ਮੰਦਰ ’ਚ ਤੀਆਂ ਦਾ ਤਿਉਹਾਰ ਮੰਦਰ ਕਮੇਟੀ ਦੇ ਪ੍ਰਧਾਨ ਦਿਆਲਾ ਗਿੱਲ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਔਰਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਪੰਜਾਬੀ ਸੱਭਿਆਚਾਰ ਨਾਲ ਜੁੜੇ ਇਸ ਰਵਾਇਤੀ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਦੀ ਪਤਨੀ ਚਰਨਜੀਤ ਕੌਰ ਸਰਪੰਚ ਪੰਡੋਰੀ ਖ਼ਾਸ ਤੇ ਵਿਧਾਇਕ ਲਾਡੀ ਸ਼ੇਰੋਵਾਲੀਆ ਦੇ ਪੀ.ਏ ਸੋਨੂੰ ਕੰਗ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਔਰਤਾਂ ਤੇ ਲੜਕੀਆਂ ਨੇ ਪੰਜਾਬੀ ਲੋਕ-ਰਵਾਇਤਾਂ ਨਾਲ ਜੁੜੇ ਗੀਤਾਂ ਤੇ ਬੋਲੀਆਂ ਰਾਹੀਂ ਤੀਆਂ ਦੇ ਤਿਉਹਾਰ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਸੋਨੂੰ ਕੰਗ ਪੀ.ਏ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਤਿਉਹਾਰ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਤਿਉਹਾਰ ਸਿਰਫ਼ ਖੁਸ਼ੀਆਂ ਮਨਾਉਣ ਦਾ ਮੌਕਾ ਹੀ ਨਹੀਂ ਹੁੰਦੇ, ਸਗੋਂ ਇਹ ਲੋਕਾਂ ਨੂੰ ਇਕ-ਦੂਜੇ ਦੇ ਨੇੜੇ ਲਿਆਉਣ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਵੀ ਸਾਧਨ ਹਨ। ਪ੍ਰਧਾਨ ਦਿਆਲਾ ਗਿੱਲ ਤੇ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਰੋਮੀ ਗਿੱਲ ਸਾਬਕਾ ਐੱਮ.ਸੀ, ਟਿੰਪੀ ਕੁਮਰਾ ਸਮਾਜ ਸੇਵਕ, ਐੱਮ.ਸੀ ਰਾਖੀ ਮੱਟੂ, ਕੁਲਵੰਤ ਕੌਰ ਗਿੱਲ, ਰਜਿੰਦਰ ਕੌਰ, ਬਲਵਿੰਦਰ ਕੌਰ, ਜਸਵੀਰ ਕੌਰ, ਮਨਜੀਤ ਕੌਰ, ਕੰਚਨ, ਨੇਹਾ, ਪ੍ਰੀਆ, ਲਛਮੀ, ਭੋਲੀ, ਅਮਨ, ਅੰਜਲੀ, ਕੁਲਜੀਤ ਕੌਰ ਵਾਈਸ ਪ੍ਰਧਾਨ, ਮੁਸਕਾਨ, ਨੀਰੂ, ਸ਼ਾਲੂ, ਭਾਵਨਾ, ਕਿਰਨ, ਗਿਆਨੋ, ਲੱਖੋ, ਸੁਰਜੀਤ, ਸੋਮਾ, ਤਮੰਨਾ, ਪ੍ਰੀਤ, ਸੰਦੀਪ, ਅਮਨਦੀਪ ਕੌਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪੱਤੀ ਕੱਲਾ ਦੱਲਾ ਪਿੰਡ ਸਮਰਾਏ ਵਿੱਚ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਵਿਖੇ ਤੀਜ ਤੇ ਆਜ਼ਾਦੀ ਦਿਵਸ ਬੜੇ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।