ਜ਼ੋਨ ਨੰਬਰ -16 ਦੀਆਂ ਜ਼ੋਨਲ ਸਕੂਲ ਖੇਡਾਂ ਸ਼ਾਨੋ - ਸ਼ੌਕਤ ਨਾਲ ਸਮਾਪਤ
ਮਲਸੀਆਂ, 14 ਅਗਸਤ (ਸੁਖਦੀਪ ਸਿੰਘ)- ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਜੋਨ ਨੰਬਰ-16 ਦੀਆਂ ਜੋਨਲ ਸਕੂਲ ਖੇਡਾਂ 2026-27 ਜੋਨਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਜਸਪਾਲਜੀਤ ਕੌਰ ਦੀ ਅਗਵਾਈ ਅਤੇ ਸਕੱਤਰ ਪਰਮਿੰਦਰ ਸਿੰਘ ਮੁੱਤੀ ਦੀ ਦੇਖ-ਰੇਖ ਹੇਠ ਸੰਤ ਅਵਤਾਰ ਸਿੰਘ ਯਾਦਗਾਰੀ ਸਟੇਡੀਅਮ, ਸੀਚੇਵਾਲ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ। ਇੰਨ੍ਹਾਂ ਖੇਡਾਂ ’ਚ ਸ਼ਾਹਕੋਟ-1 ਤੇ ਲੋਹੀਆਂ ਖਾਸ ਬਲਾਕਾਂ ਅਧੀਨ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 300 ਤੋਂ ਵੱਧ ਖਿਡਾਰੀਆਂ (ਲੜਕੇ ਅਤੇ ਲੜਕੀਆਂ) ਨੇ ਉਤਸ਼ਾਹ ਨਾਲ ਭਾਗ ਲਿਆ।
ਮਲਸੀਆਂ, 14 ਅਗਸਤ (ਸੁਖਦੀਪ ਸਿੰਘ)- ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਜੋਨ ਨੰਬਰ-16 ਦੀਆਂ ਜੋਨਲ ਸਕੂਲ ਖੇਡਾਂ 2026-27 ਜੋਨਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਜਸਪਾਲਜੀਤ ਕੌਰ ਦੀ ਅਗਵਾਈ ਅਤੇ ਸਕੱਤਰ ਪਰਮਿੰਦਰ ਸਿੰਘ ਮੁੱਤੀ ਦੀ ਦੇਖ-ਰੇਖ ਹੇਠ ਸੰਤ ਅਵਤਾਰ ਸਿੰਘ ਯਾਦਗਾਰੀ ਸਟੇਡੀਅਮ, ਸੀਚੇਵਾਲ ਵਿਖੇ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ। ਇੰਨ੍ਹਾਂ ਖੇਡਾਂ ’ਚ ਸ਼ਾਹਕੋਟ-1 ਤੇ ਲੋਹੀਆਂ ਖਾਸ ਬਲਾਕਾਂ ਅਧੀਨ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ 300 ਤੋਂ ਵੱਧ ਖਿਡਾਰੀਆਂ (ਲੜਕੇ ਅਤੇ ਲੜਕੀਆਂ) ਨੇ ਉਤਸ਼ਾਹ ਨਾਲ ਭਾਗ ਲਿਆ। ਆਖ਼ਰੀ ਦਿਨ ਉੱਘੇ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸੁਰਜੀਤ ਸਿੰਘ ਸ਼ੰਟੀ, ਸਰਪੰਚ ਬੂਟਾ ਸਿੰਘ ਸੀਚੇਵਾਲ, ਸਰਪੰਚ ਜੋਗਾ ਸਿੰਘ ਚੱਕ ਚੇਲਾ ਆਦਿ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ। ਸੰਤ ਸੀਚੇਵਾਲ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਖੇਡਾਂ ਵਿੱਚ ਵੱਧ-ਚੜ੍ਹ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ’ਚ ਅਨੁਸ਼ਾਸਨ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਖੇਡ ਮੁਕਾਬਲਿਆਂ ਦੇ ਨਾਲ-ਨਾਲ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਪ੍ਰਬੰਧਕਾਂ ਨੇ ਦੱਸਿਆ ਕਿ ਜੋਨ ਪੱਧਰੀ ਖੇਡਾਂ ’ਚ ਜੇਤੂ ਖਿਡਾਰੀ ਜਿਲ੍ਹਾ ਪੱਧਰੀ ਖੇਡਾਂ ਵਿਚ ਭਾਗ ਲੈਣਗੇ। ਟੂਰਨਾਮੈਂਟ ਪ੍ਰਬੰਧਕ ਕਮੇਟੀ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਜਸਪਾਲਜੀਤ ਕੌਰ ਜੋਨਲ ਪ੍ਰਧਾਨ ਨੇ ਸਹਿਯੋਗ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਜਸਪਾਲਜੀਤ ਕੌਰ ਜੋਨਲ ਪ੍ਰਧਾਨ, ਪ੍ਰਿੰਸੀਪਲ ਪੂਨਮ ਪੁਰੀ ਬਲਾਕ ਨੋਡਲ ਅਫ਼ਸਰ ਲੋਹੀਆਂ ਖਾਸ, ਹੈੱਡ ਮਾਸਟਰ ਸੁਖਵਿੰਦਰ ਪ੍ਰੀਤ ਸਿੰਘ, ਪਰਮਿੰਦਰ ਸਿੰਘ ਮੁੱਤੀ ਜੋਨਲ ਸਕੱਤਰ, ਡਾ. ਹਿਨਾ ਕੁਮਾਰੀ, ਭੁਪਿੰਦਰ ਸਿੰਘ ਅੰਮ੍ਰਿਤਪਾਲ ਸਿੰਘ ਥਿੰਦ, ਤਲਵਿੰਦਰ ਸਿੰਘ, ਅਮਨਦੀਪ ਸਿੰਘ, ਹਰਪਿੰਦਰ ਸਿੰਘ, ਕੁਲਦੀਪ ਕੌਰ, ਸੰਦੀਪ ਕੌਰ, ਗੁਰਮੀਤ ਕੌਰ, ਪਰਮਿੰਦਰ ਕੌਰ, ਨੀਲਮ ਰਾਣੀ, ਧਰਮਿੰਦਰ ਸਿੰਘ ਰੂਪਰਾ, ਮਨਜਿੰਦਰ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।