18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰਦੁਆਰਾ ਮਾਡਲ ਟਾਊਨ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਸੰਬੰਧੀ ਕਰਵਾਏ ਵਿਸ਼ੇਸ਼ ਸਮਾਗਮ

ਜਲੰਧਰ, 17 ਅਗਸਤ (ਐੱਮ. ਐੱਸ.

ਅਜੀਤ ਡੈਸਕ 18-08-2026
ਜਲੰਧਰ, 17 ਅਗਸਤ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਜਲੰਧਰ ਵਿਖੇ ਭਾਦੋਂ ਮਹੀਨੇ ਦੀ ਸੰਗਰਾਂਦ ਮੌਕੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਸਵੇਰ ਦੇ ਦੀਵਾਨਾਂ ਅੰਦਰ ਖ਼ਾਲਸਾ ਹੈਰੀਟੇਜ ਜੱਥਾ, ਜਲੰਧਰ ਅਤੇ ਸ਼ਾਮ ਦੇ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ‘ਭੂਲਪੁਰ’ ਕੀਰਤਨ ਦੀ ਛਹਿਬਰ ਲਗਾ ਕੇ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਭਾਈ ਬਲਦੇਵ ਸਿੰਘ ਅਤੇ ਭਾਈ ਗੁਰਦੇਵ ਸਿੰਘ (ਹਜ਼ੂਰੀ ਰਾਗੀ, ਗੁਰਦੁਆਰਾ ਸਾਹਿਬ) ਨੇ ਕੀਰਤਨ ਹਾਜ਼ਰੀ ਭਰੀ, ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਭਾਦੋਂ ਮਹੀਨੇ ਸੰਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤ ਨੂੰ ਗੁਰੂ ਘਰ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ. ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ, ਕੈਪਟਨ ਸਤਿੰਦਰਪਾਲ ਸਿੰਘ, ਪੀ. ਐੱਸ. ਓਬਰਾਏ, ਲਖਬੀਰ ਸਿੰਘ ਛਾਬੜਾ ਤੇ ਸ਼ਹਿਰ ਦੀਆਂ ਹੋਰ ਨਾਮਵਰ ਹਸਤੀਆਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਪਿਛਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਐਸੋਸੀਏਸ਼ਨ ਵਲੋਂ ਆਜ਼ਾਦੀ ਦਿਵਸ ਮਨਾਇਆ - ਪੀ . ਐਸ . ਸੰਧੂ ਅਗਲੀ ਖ਼ਬਰ ਵਿਸ਼ਾਲ ਟੂਲਸ ਐਂਡ ਫੋਰਜਿੰਗਜ਼ ਨੇ ਆਜ਼ਾਦੀ ਦਿਵਸ ’ ਤੇ ਚੌਥਾ ਖੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।