20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ-ਜਥੇਦਾਰ ਗੜਗੱਜ * ਕਿਹਾ-ਪਵਿੱਤਰ ਅਸਥਾਨਾਂ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਵੇ

ਸੁਲਤਾਨਪੁਰ ਲੋਧੀ, 17 ਅਗਸਤ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੱਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 18-08-2026
ਸੁਲਤਾਨਪੁਰ ਲੋਧੀ, 17 ਅਗਸਤ (ਨਰੇਸ਼ ਹੈਪੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੱਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਅੱਜ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਆਪਸੀ ਏਕਤਾ, ਸੰਜਮ ਅਤੇ ਗੁਰੂ ਸਾਹਿਬ ਦੀ ਬਾਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰ ਸਿੱਖ ਸੰਗਤ ਲਈ ਸ਼ਰਧਾ, ਸ਼ਾਂਤੀ ਅਤੇ ਆਤਮਿਕਤਾ ਦੇ ਕੇਂਦਰ ਹਨ, ਇਸ ਲਈ ਇਨ੍ਹਾਂ ਪਵਿੱਤਰ ਅਸਥਾਨਾਂ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਹਰ ਹਾਲਤ ਵਿਚ ਕਾਇਮ ਰੱਖਣਾ ਚਾਹੀਦਾ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਥ ਵਿਰੋਧੀ ਸ਼ਕਤੀਆਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਨੂੰ ਇਨ੍ਹਾਂ ਤਾਕਤਾਂ ਵਿਰੁੱਧ ਇੱਕਜੁੱਟ ਹੋਣ ਦੀ ਲੋੜ ਹੈ, - ਤਾਂ ਜੋ ਇਹ ਪੰਥ ਵਿਰੋਧੀ ਸ਼ਕਤੀਆਂ ਆਪਣੇ ਮਨਸੂਬੇ ਵਿਚ ਕਾਮਯਾਬ ਨਾ ਹੋ ਸਕਣ | ਉਨ੍ਹਾਂ ਬੀਤੇ ਦਿਨੀਂ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪਵਿੱਤਰ ਧਰਤੀ ‘ਤੇ ਕਿਸੇ ਵੀ ਤਰ੍ਹਾਂ ਦੀ ਹਿੰਸਕ ਜਾਂ ਅਣਸੁਖਾਵੀਂ ਘਟਨਾ ਨਹੀਂ ਵਾਪਰਨੀ ਚਾਹੀਦੀ | ਗੁਰੂ ਘਰ ਮਾਨਵਤਾ ਨੂੰ ਸ਼ਾਂਤੀ, ਸੇਵਾ, ਨਿਮਰਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ, ਇਸ ਲਈ ਇੱਥੇ ਅਜਿਹਾ ਵਰਤਾਰਾ ਸਿੱਖੀ ਦੀਆਂ ਕਦਰਾਂ-ਕੀਮਤਾਂ ਦੇ ਅਨੁਕੂਲ ਨਹੀਂ ਹੈ | ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਧਰਤੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਛੋਹ ਪ੍ਰਾਪਤ ਹੈ, ਜਿੱਥੇ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਇਕ ਅਕਾਲ ਪੁਰਖ ਨਾਲ ਜੁੜਨ ਦਾ ਸੰਦੇਸ਼ ਦਿੱਤਾ | ਉਨਾਂ ਕਿਹਾ ਕਿ ਧਰਮ ਪ੍ਰਚਾਰ ਵਹੀਰ ਦਾ ਮੰਤਵ ਜਿੱਥੇ ਸੰਗਤਾਂ ਨੂੰ ਸਿੱਖ ਸਿਧਾਂਤਾਂ ਨਾਲ ਜੋੜਨਾ ਹੈ, ਉੱਥੇ ਹੀ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਿਤ ਕਰਨਾ ਹੈ। ਉਨ੍ਹਾਂ ਸੰਗਤ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਅਤੇ ਅੰਮਿ੍ਤਧਾਰੀ ਹੋਣ ਦੀ ਅਪੀਲ ਵੀ ਕੀਤੀ। ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਬੁਲਾਰਿਆਂ ਨੇ ਸੰਗਤ ਨਾਲ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਅਤੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਬੂਟਾ ਸਿੰਘ, ਇੰਜ ਸਵਰਨ ਸਿੰਘ, ਮੈਨੇਜਰ ਅਵਤਾਰ ਸਿੰਘ, ਤੇਜਵੰਤ ਸਿੰਘ, ਮੋਹਨ ਸਿੰਘ ਮਿਰਜ਼ਾਪੁਰ, ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਬੂਲੇ, ਮਨਜੀਤ ਸਿੰਘ ਗੋਲਡੀ ਸਮੇਤ ਸੰਗਤਾਂ ਮੌਜੂਦ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਸੀਨੀਅਰ ਪੱਤਰਕਾਰ ਅਤੇ ਲੇਖਕ ਮੇਹਰ ਮਲਿਕ ਦਾ ਸਟੇਟ ਐਵਾਰਡ ਨਾਲ ਸਨਮਾਨ ਅਗਲੀ ਖ਼ਬਰ ਦੋਆਬਾ ਕਾਲਜ ਵਿਚ ਆਜ਼ਾਦੀ ਦਿਵਸ ਸੰਬੰਧੀ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।