19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਿਰਮਲ ਕੁਟੀਆ ਜੌਹਲਾਂ ਵਿਖੇ ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਬਾਣੀ ਤੇ ਬਾਣੇ ਦਾ ਧਾਰਨੀ ਬਣਿਆ ਜਾਵੇ - ਸੰਤ ਬਾਬਾ ਜੀਤ ਸਿੰਘ

ਚੁਗਿੱਟੀ/ ਜੰਡੂ ਸਿੰਘਾ, 17 ਅਗਸਤ (ਨਰਿੰਦਰ ਲਾਗੂ) ਸੋਮਵਾਰ ਨੂੰ ਸੰਤ ਬਾਬਾ ਬਸੰਤ ਸਿੰਘ ਜੀ ਦੇ ਤੱਪ ਅਸਥਾਨ ਨਿਰਮਲ ਕੁਟੀਆ ਜੋਹਲਾਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਪ੍ਰਬੰਧਕਾਂ ਵੱਲੋਂ ਕਰਵਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਅਜੀਤ ਡੈਸਕ 18-08-2026
ਚੁਗਿੱਟੀ/ ਜੰਡੂ ਸਿੰਘਾ, 17 ਅਗਸਤ (ਨਰਿੰਦਰ ਲਾਗੂ) ਸੋਮਵਾਰ ਨੂੰ ਸੰਤ ਬਾਬਾ ਬਸੰਤ ਸਿੰਘ ਜੀ ਦੇ ਤੱਪ ਅਸਥਾਨ ਨਿਰਮਲ ਕੁਟੀਆ ਜੋਹਲਾਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਾਦੋਂ ਦੇ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਪ੍ਰਬੰਧਕਾਂ ਵੱਲੋਂ ਕਰਵਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਸ ਉਪਰੰਤ ਸਜਾਏ ਹੋਏ ਦੀਵਾਨ ਵਿੱਚ ਵੱਖ -ਵੱਖ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਗਾਇਨ ਕਰਕੇ ਹਾਜ਼ਰੀਨ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਇਸ ਦੌਰਾਨ ਹਾਜ਼ਰੀਨ ਨਾਲ ਰੂਹਾਨੀ ਪ੍ਰਵਚਨਾਂ ਦੀ ਸਾਂਝ ਪਾਉਂਦੇ ਹੋਏ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਵਲੋਂ ਭਾਦੋਂ ਮਹੀਨੇ ਦੀ ਮਨੁੱਖੀ ਜੀਵਨ ਵਿੱਚ ਮਹੱਤਤਾ ‘ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਬਾਣੀ ਤੇ ਬਾਣੇ ਦਾ ਧਾਰਨੀ ਬਣਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਮਨੁੱਖੀ ਜਾਮਾ ਚੌਰਾਸੀ ਦੇ ਗੇੜ ਵਿੱਚੋਂ ਸਭ ਤੋਂ ਉੱਤਮ ਹੈ। ਇਸ ਕਰਕੇ ਇਸ ਮੌਕੇ ਦਾ ਲਾਭ ਲੈਣ ਲਈ ਸਾਰਿਆਂ ਵਲੋਂ ਵੱਧ ਤੋਂ ਵੱਧ ਸਮਾਂ ਪ੍ਰਮਾਤਮਾ ਦੀ ਭਗਤੀ ਵਿੱਚ ਗੁਜ਼ਾਰਿਆ ਜਾਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਰਾਗੀ ਤੇ ਢਾਡੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਟੇਜ ਸੰਚਾਲਕ ਵਜੋਂ ਸੇਵਾ ਭਾਈ ਡਾਕਟਰ ਸੁਖਬੀਰ ਸਿੰਘ ਤੇ ਭਾਈ ਅਵਤਾਰ ਸਿੰਘ ਸ਼ੇਰਗਿੱਲ ਵਲੋਂ ਗੁਰਬਾਣੀ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਨਿਭਾਈ ਗਈ। ਸਮਾਪਤੀ ‘ਤੇ ਸੇਵਾਦਾਰਾਂ ਵੱਲੋਂ ਦੂਰੋਂ ਦੂਰੋਂ ਪਹੁੰਚੀਆਂ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਨੰਬਰਦਾਰ ਮੱਖਣ ਸਿੰਘ ਬੋਲੀਨਾ,ਆਰ.ਪੀ.ਸਿੰਘ,ਸਤਿਆਪਾਲ ਸਿੰਘ, ਪਰਮਜੀਤ ਸਿੰਘ, ਦਲਜੀਤ ਸਿੰਘ ਭੋਜੋਵਾਲ, ਦਲਜੀਤ ਸਿੰਘ ਚੋਹਕਾ, ਹਾਕਮ ਸਿੰਘ, ਜੋਗਾ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ ਫਗੂੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਹਿੰਦਰ ਸਿੰਘ ਕੇ . ਪੀ . ਦੇ ਬੇਟੇ ਰਿਚੀ ਕੇ . ਪੀ . ਨੂੰ ਪਹਿਲੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਵਿਪਨ ਸੱਭਰਵਾਲ ਨੇ ਸਾਈਂ ਉਮਰੇ ਸ਼ਾਹ ਤੋਂ ਲਿਆ ਅਸ਼ੀਰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।