18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪਿੰਡ ਸੰਗ ਢੇਸੀਆਂ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਗੁਰਾਇਆ, 17 ਅਗਸਤ (ਚਰਨਜੀਤ ਸਿੰਘ ਦੁਸਾਂਝ)- ਪਿੰਡ ਸੰਗ ਢੇਸੀਆਂ ਵਿਖੇ ਤੀਆਂ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

ਅਜੀਤ ਡੈਸਕ 18-08-2026
ਗੁਰਾਇਆ, 17 ਅਗਸਤ (ਚਰਨਜੀਤ ਸਿੰਘ ਦੁਸਾਂਝ)- ਪਿੰਡ ਸੰਗ ਢੇਸੀਆਂ ਵਿਖੇ ਤੀਆਂ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਬਲਵੀਰ ਕੌਰ ਅਤੇ ਰੇਸ਼ਮ ਕੌਰ ਨੇ ਦੱਸਿਆ ਕਿ ਸਮਾਗਮ ਵਿੱਚ ਬਲਾਕ ਸੰਮਤੀ ਮੈਂਬਰ ਸੁਨੀਤਾ ਰਾਣੀ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ। ਉਨ੍ਹਾਂ ਵੱਲੋਂ ਰਿਬਨ ਕੱਟ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਇਹ ਤਿਉਹਾਰ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਤੀਆਂ ਦੇ ਸਮਾਗਮ ਦੌਰਾਨ ਬੱਚੀਆਂ, ਮਾਵਾਂ ਅਤੇ ਧੀਆਂ ਨੇ ਗਿੱਧਾ ਪਾ ਕੇ ਖੂਬ ਰੌਣਕਾਂ ਲਾਈਆਂ। ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਰੇਸ਼ਮ ਕੌਰ, ਬਲਵੀਰ ਕੌਰ, ਗੁਰਮੀਤ ਕੌਰ, ਗੁਰਪਾਲ ਕੌਰ, ਰੱਜੀ, ਮਨਪ੍ਰੀਤ, ਸੰਦੀਪ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ। ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਪੁਰਾਤਨ ਵਿਰਸੇ ਨੂੰ ਸੰਭਾਲਣ ਦਾ ਸੁਨੇਹਾ ਵੀ ਦਿੱਤਾ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਮੰਦਰ ਵਿਖੇ ਮੁਫ਼ਤ ਅੱਖਾਂ ਦਾ ਕੈਂਪ ਅਗਲੀ ਖ਼ਬਰ ਏਕਮ ਪਬਲਿਕ ਸਕੂਲ ਮਹਿਤਪੁਰ ਦੇ ਵਿਹੜੇ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।