19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਔਰਤਾਂ ਨੂੰ ਆਤਮ ਨਿਰਭਰ ਬਣਨ ਤੇ ਹੱਕਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ - ਵਿਜਯਾ ਰਹਾਟਕਰ

ਜਲੰਧਰ, 18 ਅਗਸਤ (ਜਸਪਾਲ ਸਿੰਘ)-ਹੰਸਰਾਜ ਮਹਿਲਾ ਮਹਾਵਿਦਿਆਲਾ (ਐਚ. ਐਮ.

ਅਜੀਤ ਡੈਸਕ 19-08-2026
ਜਲੰਧਰ, 18 ਅਗਸਤ (ਜਸਪਾਲ ਸਿੰਘ)-ਹੰਸਰਾਜ ਮਹਿਲਾ ਮਹਾਵਿਦਿਆਲਾ (ਐਚ. ਐਮ. ਵੀ.) ਵਿਖੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਦੀ ਅਗਵਾਈ ਹੇਠ ਰਾਸ਼ਟਰੀ ਪੱਧਰ ਦੇ ‘ਸ਼ੀ ਸਰਵਜ’ ਪ੍ਰੋਗਰਾਮ ’ਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਵਿਜਯਾ ਰਾਹਤਕਰ ਨੇ ਔਰਤਾਂ ਨੂੰ ਆਤਮ ਨਿਰਭਰ ਬਣਨ ਅਤੇ ਹੱਕਾਂ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਕ ਆਤਮ ਨਿਰਭਰ ਤੇ ਜਾਗਰੂਕ ਔਰਤ ਹੀ ਸਮਾਜ ਦੀ ਬਿਹਤਰੀ ’ਚ ਆਪਣਾ ਯੋਗਦਾਨ ਪਾ ਸਕਦੀ ਹੈ। ਉਨ੍ਹਾਂ ਔਰਤਾਂ ਦੇ ਅਧਿਕਾਰਾਂ, ਸੁਰੱਖਿਆ, ਸਨਮਾਨ, ਅਗਵਾਈ ਅਤੇ ਸ਼ਸ਼ਕਤੀਕਰਨ ਨਾਲ ਜੁਡ਼ੇ ਮਹੱਤਵਪੂਰਨ ਵਿਸ਼ਿਆਂ ’ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਮਹਿਲਾ ਕਮਿਸ਼ਨ ਦਾ ਮੁੱਖ ਉਦੇਸ਼ ਨੌਜਵਾਨ ਵਰਗ ਨੂੰ ਸੁਰੱਖਿਆ ਬਲਾਂ ਨਾਲ ਜੋਡ਼ਨਾ ਅਤੇ ਉਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰਨਾ ਹੈ । ਇਹ ਪ੍ਰੋਗਰਾਮ ਰਾਸ਼ਟਰੀ ਮਹਿਲਾ ਕਮਿਸ਼ਨ, ਕਾਲਜ ਦੀ ਅੰਦਰੂਨੀ ਸ਼ਿਕਾਇਤ ਕਮੇਟੀ ਤੇ ਮਹਿਲਾ ਸ਼ਸ਼ਕਤੀਕਰਨ ਸੈੱਲ ਦੇ ਸਾਂਝੇ ਯਤਨਾਂ ਨਾਲ ਕਰਵਾਇਆ ਗਿਆ। ਇਸ ਦੌਰਾਨ ਮਹਿਮਾਨਾਂ ਦਾ ਸਵਾਗਤ ਬੂਟੇ ਭੇਟ ਕਰਕੇ ਅਤੇ ਪੰਜਾਬੀ ਸੱਭਿਆਚਾਰ ਦੀ ਪ੍ਰਤੀਕ ਫੁਲਕਾਰੀ ਅਤੇ ਸ਼ਾਲ ਭੇਟ ਕਰਕੇ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਏਕਤਾ ਖੋਸਲਾ ਨੇ ਕਿਹਾ ਕਿ ਮਹਿਲਾ ਸ਼ਸ਼ਕਤੀਕਰਨ ਕੇਵਲ ਔਰਤਾਂ ਦੇ ਅਧਿਕਾਰਾਂ ਦੀ ਗੱਲ ਨਹੀਂ, ਸਗੋਂ ਇੱਕ ਮਜ਼ਬੂਤ, ਸੁਰੱਖਿਅਤ ਅਤੇ ਪ੍ਰਗਤੀਸ਼ੀਲ ਸਮਾਜ ਦੇ ਨਿਰਮਾਣ ਦੀ ਨੀਂਹ ਹੈ । ਉਨ੍ਹਾਂ ਕਿਹਾ ਕਿ ‘ਸ਼ੀ ਸਰਵਜ’ ਵਰਗਾ ਰਾਸ਼ਟਰੀ ਪੱਧਰ ਦਾ ਪ੍ਰੋਗਰਾਮ ਵਿਦਿਆਰਥਣਾਂ ਨੂੰ ਪ੍ਰੇਰਨਾ ਦੇਣ ਅਤੇ ਉਨ੍ਹਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿੱਚ ਅੱਗੇ ਵਧਣ ਲਈ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲ ਹੈ। ਉਨ੍ਹਾਂ ਨੇ ਪ੍ਰੋਗਰਾਮ ਕਨਵੀਨਰ ਡਾ. ਅੰਜਨਾ ਭਾਟੀਆ ਅਤੇ ਪ੍ਰੋਗਰਾਮ ਇੰਚਾਰਜ ਪ੍ਰੋਤਿਮਾ ਮੰਡੇਰ ਨੂੰ ਸਫਲ ਆਯੋਜਨ ਲਈ ਵਧਾਈ ਦਿੱਤੀ। ਇਸ ਤੋਂ ਬਾਅਦ ਤਕਨੀਕੀ ਸੈਸ਼ਨ ਕਰਵਾਇਆ ਗਿਆ, ਜਿਸ ਵਿੱਚ ਵਿਸ਼ਾ ਮਾਹਿਰ ਕਰਨਲ ਰਸ਼ਮੀ ਨਾਰਾਇਣ ਨੇ ਭਾਗੀਦਾਰਾਂ ਨੂੰ ਆਰਮੀ ਦੀ ਸੰਖੇਪ ਜਾਣਕਾਰੀ ਦਿੰਦੇ ਹੋਏ ਨੌਜਵਾਨ ਵਰਗ ਨੂੰ ਫੌਜ ਦਾ ਖੇਤਰ ਚੁਣਨ ਲਈ ਉਤਸ਼ਾਹਿਤ ਕੀਤਾ ਅਤੇ ਔਰਤਾਂ ਦੇ ਅਧਿਕਾਰਾਂ, ਸੁਰੱਖਿਆ ਤੇ ਸ਼ਸ਼ਕਤੀਕਰਨ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਦਿੱਤੀ। ਲੈਫਟੀਨੈਂਟ ਸੋਨੀਆ ਮਹਿੰਦਰੂ ਨੇ ਵਿਦਿਆਰਥਣਾਂ ਨੂੰ ‘ਸ਼ੀ ਸਰਵਜ’ ਦੇ ਉਦੇਸ਼ਾਂ ਪ੍ਰਤੀ ਜਾਗਰੂਕ ਕੀਤਾ ਅਤੇ ਧੀਆਂ ਨੂੰ ਫੌਜ (ਆਰਮੀ) ਨਾਲ ਜੁਡ਼ਨ ਲਈ ਅਨਮੋਲ ਜਾਣਕਾਰੀ ਦਿੱਤੀ। ਇਸ ਮੌਕੇ ਸੰਗੀਤ ਅਤੇ ਡਾਂਸ ਵਿਭਾਗ ਦੀਆਂ ਵਿਦਿਆਰਥਣਾ ਵੱਲੋਂ ਲੋਕ ਗੀਤ ਅਤੇ ਲੋਕ ਨਾਚ ਦੀ ਖੂਬਸੂਰਤ ਪੇਸ਼ਕਾਰੀ ਕੀਤੀ ਗਈ। ਅੰਤ ਵਿੱਚ ਵਿਜਯਾ ਰਾਹਤਕਰ ਵਲੋਂ ਪ੍ਰਿੰਸੀਪਲ ਡਾ. ਏਕਤਾ ਖੋਸਲਾ, ਕਰਨਲ ਰਸ਼ਮੀ ਨਾਰਾਇਣ ਅਤੇ ਲੇਫਟੀਨੈਂਟ ਸੋਨੀਆ ਮਹਿੰਦਰੂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ।
ਪਿਛਲੀ ਖ਼ਬਰ ਪਟੇਲ ਹਸਪਤਾਲ ਦੇ ਮਾਹਿਰ ਰਾਜਪਾਲ ਹਸਪਤਾਲ, ਨਵਾਂਸ਼ਹਿਰ ਵਿਖੇ ਮੁਫ਼ਤ ਕੈਂਸਰ ਜਾਂਚ ਕਰਨਗੇ ਅੱਜ ਅਗਲੀ ਖ਼ਬਰ ਕਮਲਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ ( ਬ ) ਯੂਥ ਵਿੰਗ ਸਰਕਲ ਕਿਸ਼ਨਪੁਰਾ ਦੇ ਪ੍ਰਧਾਨ ਬਣੇ ਢੀਂਡਸਾ ਤੇ ਰਾਣਾ ਵਲੋਂ ਕੀਤਾ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।