19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਅਵਤਾਰ ਪਾਸ਼ ਦੇ 76 ਵੇਂ ਜਨਮ ਦਿਨ ਮੌਕੇ ਸਮਾਗਮ ਲਈ ਤਲਵੰਡੀ ਸਲੇਮ ’ ਚ ਇਕੱਤਰਤਾ ਲੋਕ ਜਥੇਬੰਦੀਆਂ ਵਲੋਂ ਹੱਥ ਪਰਚਾ ਅਤੇ ਇਸ਼ਤਿਹਾਰ ਲੋਕ ਅਰਪਣ

ਨਕੋਦਰ, 18 ਅਗਸਤ (ਗੁਰਵਿੰਦਰ ਸਿੰਘ)- ਉੱਚ ਕੋਟੀ ਦੇ ਇਨਕਲਾਬੀ ਕਵੀ ਅਵਤਾਰ ਪਾਸ਼ ਦੇ 76ਵੇਂ ਜਨਮ ਦਿਨ ਮੌਕੇ 9 ਸਤੰਬਰ ਨੂੰ ਪਾਸ਼ ਹੰਸ ਰਾਜ ਯਾਦਗਾਰੀ ਕੰਪਲੈਕਸ ‘ਚ ਸਮਾਗਮ ਕਰਨ ਲਈ ਅੱਜ ਪਾਸ਼ ਦੇ ਪਿੰਡ ਤਲਵੰਡੀ ਸਲੇਮ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਇੱਕ ਸਾਂਝੀ ਮੀਟਿੰਗ ਹੋਈ । ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ ਲਈ ਜਿੱਥੇ ਠੋਸ ਵਿਉਂਤਬੰਦੀ ਬਣਾਈ ਗਈ, ਉੱਥੇ ਪਾਸ਼ -ਹੰਸ ਰਾਜ ਯਾਦਗਾਰੀ ਕੰਪਲੈਕਸ ਵਿਖੇ ਸਮਾਗਮ ਦਾ ਪੋਸਟਰ ਅਤੇ ਪ੍ਰਚਾਰ ਲਈ ਹੱਥ ਪਰਚਾ ਜਾਰੀ ਕੀਤਾ ਗਿਆ।

ਅਜੀਤ ਡੈਸਕ 19-08-2026
ਨਕੋਦਰ, 18 ਅਗਸਤ (ਗੁਰਵਿੰਦਰ ਸਿੰਘ)- ਉੱਚ ਕੋਟੀ ਦੇ ਇਨਕਲਾਬੀ ਕਵੀ ਅਵਤਾਰ ਪਾਸ਼ ਦੇ 76ਵੇਂ ਜਨਮ ਦਿਨ ਮੌਕੇ 9 ਸਤੰਬਰ ਨੂੰ ਪਾਸ਼ ਹੰਸ ਰਾਜ ਯਾਦਗਾਰੀ ਕੰਪਲੈਕਸ ‘ਚ ਸਮਾਗਮ ਕਰਨ ਲਈ ਅੱਜ ਪਾਸ਼ ਦੇ ਪਿੰਡ ਤਲਵੰਡੀ ਸਲੇਮ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਇੱਕ ਸਾਂਝੀ ਮੀਟਿੰਗ ਹੋਈ । ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ ਲਈ ਜਿੱਥੇ ਠੋਸ ਵਿਉਂਤਬੰਦੀ ਬਣਾਈ ਗਈ, ਉੱਥੇ ਪਾਸ਼ -ਹੰਸ ਰਾਜ ਯਾਦਗਾਰੀ ਕੰਪਲੈਕਸ ਵਿਖੇ ਸਮਾਗਮ ਦਾ ਪੋਸਟਰ ਅਤੇ ਪ੍ਰਚਾਰ ਲਈ ਹੱਥ ਪਰਚਾ ਜਾਰੀ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁਹੰਚੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸੀਨੀਅਰ ਟ੍ਰਸਟੀ ਸੁਰਿੰਦਰ ਕੁਮਾਰੀ ਕੋਛੜ, ਸੱਭਿਆਚਾਰਕ ਵਿੰਗ ਦੇ ਕਨਵੀਨਰ ਅਤੇ ਪੰਜਾਬ ਲੋਕ ਸੱਭਿਆਚਾਰਕ ਮੰਚ ਦੇ ਸੂਬਾ ਪ੍ਰਧਾਨ ਅਮੋਲਕ ਸਿੰਘ ਵਲੋਂ ਪਾਸ਼ ਯਾਦਗਾਰੀ ਲਾਇਬ੍ਰੇਰੀ ਵਾਸਤੇ ਕਮੇਟੀ ਦੇ ਅਹੁਦੇਦਾਰਾਂ ਵਲੋਂ ਭੇਜੀਆਂ ਕਿਤਾਬਾਂ ਵੀ ਭੇਟ ਕੀਤੀਆਂ ਗਈਆਂ । ਮੀਟਿੰਗ ’ਚ ਸ਼ਾਮਿਲ ਪਾਸ਼ ਹੰਸ ਰਾਜ ਸ਼ਹੀਦੀ ਯਾਦਗਾਰ ਕਮੇਟੀ ਦੇ ਕਨਵੀਨਰ ਮੋਹਨ ਸਿੰਘ ਬੱਲ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਸੁਖਵਿੰਦਰ ਬਾਗਪੁਰ , ਐਡਵੋਕੇਟ ਸੁਰਿੰਦਰ ਖੀਵਾ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਸਕੱਤਰ ਡਾਕਟਰ ਮੰਗਤ ਰਾਏ ਔਜਲਾ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਦੱਸਿਆ ਕਿ, ਹਰ ਸਾਲ ਸਾਹਿਤਕਾਰਾਂ ਬੁੱਧੀਜੀਵੀਆਂ ਵਲੋਂ 9 ਸਤੰਬਰ, ਪਾਸ਼ ਦਾ ਜਨਮ ਦਿਨ “ ਕਵਿਤਾ ਦਿਵਸ “ ਵਜੋਂ ਮਨਾਇਆ ਜਾਂਦਾ ਹੈ। ਇਸ ਵਾਰ ਇਹ ਸਮਾਗਮ, ਲੇਖਕਾਂ, ਬੁੱਧੀਜੀਵੀਆਂ, ਮਜ਼ਦੂਰਾਂ ਕਿਸਾਨਾਂ, ਮੁਲਾਜ਼ਮਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਵਲੋਂ ਇਕੱਠਿਆਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਵੱਡਾ ਜਨਤਕ ਇਕੱਠ ਪਾਸ਼ -ਹੰਸ ਰਾਜ ਯਾਦਗਾਰੀ ਕੰਪਲੈਕਸ ਤਲਵੰਡੀ ਸਲੇਮ ਵਿਖੇ ਕੀਤਾ ਜਾਵੇਗਾ । ਉਹਨਾਂ ਦੱਸਿਆ ਕਿ ਇਸ ਮੌਕੇ ਪ੍ਰਸਿੱਧ ਨਾਟਕਕਾਰ ਕੇਵਲ ਧਾਲੀਵਾਲ ਅਤੇ ਨਾਟਕਕਾਰ ਅਤੇ ਵਿਦਵਾਨ ਡਾਕਟਰ ਸਵਰਾਜਬੀਰ ਵਲੋਂ ਪਾਸ਼ ਦੀਆਂ ਕਵਿਤਾਵਾਂ ਦੇ ਅਧਾਰਿਤ ਨਾਟਕ ਖੇਡਿਆ ਜਾਵੇਗਾ । ਅੱਜ ਦੀ ਮੀਟਿੰਗ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਪਿੰਡ ਦੇ ਕੁਝ ਲੋਕਾਂ ਵਲੋਂ ਕੰਪਲੈਕਸ ਅੰਦਰ ਲਾਈ ਓਪਨ ਜਿੰਮ ਨੂੰ ਤੁਰੰਤ ਉਥੋਂ ਹਟਾਇਆ ਜਾਵੇ ਅਤੇ ਯਾਦਗਾਰ ਨੂੰ ਸ਼ਹੀਦੀ ਯਾਦਗਾਰ ਵਜੋਂ ਮਾਨਤਾ ਦਿੱਤੀ ਜਾਵੇ। ਅੱਜ ਦੀ ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਸਤਨਾਮ ਉੱਗੀ, ਹਰਪਾਲ ਬਿੱਟੂ, ਮਾਸਟਰ ਬਲਦੇਵ ਸਿੰਘ ਉੱਗੀ, ਤਲਵੰਡੀ ਸਲੇਮ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਚਾ, ਮਲਕੀਅਤ ਸਿੰਘ ਈਦਾ, ਅਵਤਾਰ ਉੱਗੀ, ਬਲਦੇਵ ਰਾਜ ਮਾਲੜੀ, ਅਤੇ ਗੁਰਮੀਤ ਸਿੰਘ ਕੋਟਲੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਾਹਕੋਟ ਦੇ ਮਾਡਲ ਟਾਊਨ ’ ਚ ਤੀਆਂ ਪੰਜਾਬੀ ਸੱਭਿਆਚਾਰ ਦੇ ਰੰਗਾਂ ’ ਚ ਰੰਗ ਕੇ ਮਨਾਈਆਂ ਅਗਲੀ ਖ਼ਬਰ ਸੁਖਬੀਰ ’ ਤੇ ਨਾਂਦੇੜ ’ ਚ ਹੋਏ ਹਮਲੇ ਦੀ ਆਦਮਪੁਰ ਦੇ ਅਕਾਲੀ ਆਗੂਆਂ ਵਲੋਂ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।