21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਤੀਆਂ ਦਾ ਤਿਉਹਾਰ ਮਨਾਇਆ

ਜਲੰਧਰ, 19 ਅਗਸਤ (ਐੱਮ. ਐੱਸ.

ਅਜੀਤ ਡੈਸਕ 20-08-2026
ਜਲੰਧਰ, 19 ਅਗਸਤ (ਐੱਮ. ਐੱਸ. ਲੋਹੀਆ)- ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਗੁਰੂ ਰਾਮਦਾਸ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਮਾਣ ਮੱਤੇ ਪੰਜਾਬੀ ਸੱਭਿਆਚਾਰ ਦੀ ਪੇਸ਼ਕਾਰੀ ਕੀਤੀ। ਰਿਵਾਇਤੀ ਪੰਜਾਬੀ ਪਹਿਰਾਵੇ ’ਚ ਆਏ ਵਿਦਿਆਰਥੀਆਂ ਨੇ ਇਸ ਤਿਉਹਾਰ ਦਾ ਅਨੰਦ ਮਾਣਿਆ। ਪ੍ਰਬੰਧਕਾਂ ਨੇ ਬੱਚਿਆਂ ਨੂੰ ਆਪਣੀ ਮਾਂ ਬੋਲੀ ਅਤੇ ਪੰਜਾਬੀ ਵਿਰਸੇ ਨਾਲ ਜੁੜੇ ਰਹਿਣ ਦੀ ਪ੍ਰੇਰਣਾ ਦਿੱਤੀ। ਸਮਾਗਮ ਉਪਰੰਤ ਵਿਦਿਆਰਥੀਆਂ ਨੂੰ ਖਾਣ-ਪੀਣ ਦਾ ਸਮਾਨ ਵੰਡਿਆ ਗਿਆ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ ਦੀ ਅਗਵਾਈ ਹੇਠ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਸੁਰਿੰਦਰ ਸਿੰਘ ਵਿਰਦੀ, ਤਜਿੰਦਰ ਕੌਰ, ਪਰਮਿੰਦਰ ਕੌਰ, ਜਸਬੀਰ ਕੌਰ, ਅਵਿਨਾਸ਼ ਕੌਰ ਅਤੇ ਸਕੂਲ ਦਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਬਸ਼ੀਰਪੁਰਾ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਡੀ. ਸੀ. ਦਫ਼ਤਰ ਮੁਲਾਜ਼ਮਾਂ ਨੇ ਹੜਤਾਲ ਦੌਰਾਨ ਹੋ ਰਹੀਆਂ ਰਜਿਸਟਰੀਆਂ ਦਾ ਕੰਮ ਕਰਵਾਇਆ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।