21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਬਸ਼ੀਰਪੁਰਾ ਵਿਖੇ ਗੁਰਮਤਿ ਸਮਾਗਮ

ਚੁਗਿੱਟੀ/ ਜੰਡੂ ਸਿੰਘਾ, 19 ਅਗਸਤ ( ਨਰਿੰਦਰ ਲਾਗੂ)- ਸਥਾਨਕ ਮੁਹੱਲਾ ਬਸ਼ੀਰਪੁਰਾ ‘ਚ ਸਥਿਤ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਾਦੋਂ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਰਾਗੀ ਭਾਈ ਅਜਮੇਰ ਸਿੰਘ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਲਗਵਾਈ ਗਈ।

ਅਜੀਤ ਡੈਸਕ 20-08-2026
ਚੁਗਿੱਟੀ/ ਜੰਡੂ ਸਿੰਘਾ, 19 ਅਗਸਤ ( ਨਰਿੰਦਰ ਲਾਗੂ)- ਸਥਾਨਕ ਮੁਹੱਲਾ ਬਸ਼ੀਰਪੁਰਾ ‘ਚ ਸਥਿਤ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਨ ਕੌਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਾਦੋਂ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਰਾਗੀ ਭਾਈ ਅਜਮੇਰ ਸਿੰਘ ਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਲਗਵਾਈ ਗਈ। ਇਸ ਮੌਕੇ ਉਕਤ ਗੁਰੂ ਘਰ ਦੀ ਮੁੱਖ ਸੇਵਾਦਾਰ ਬੀਬੀ ਸੁਖਵਿੰਦਰ ਕੌਰ ਵੱਲੋਂ ਸਭ ਨੂੰ ਵੱਧ ਤੋਂ ਵੱਧ ਸਮਾਂ ਪ੍ਰਮਾਤਮਾ ਦੀ ਭਗਤੀ ਵਿੱਚ ਗੁਜਾਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਕੌਰ, ਜਸਪਾਲ ਕੌਰ, ਮਨਿੰਦਰ ਕੌਰ, ਕਰਮਜੀਤ ਕੌਰ, ਭੁਪਿੰਦਰ ਕੌਰ, ਮਨਦੀਪ ਕੌਰ, ਪੂਜਾ, ਮਧੂ, ਜਸਵੀਰ ਕੌਰ, ਉਪਕਾਰ ਕੌਰ, ਸੁਖਮਨਦੀਪ ਸਿੰਘ, ਸਾਹਿਬ ਪ੍ਰੀਤ, ਕੁਲਵਿੰਦਰ ਸਿੰਘ, ਖੁਸਮੀਤ ਸਿੰਘ, ਗੁਰਸਿਮਰਨ ਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਟੱਲ ਬਿਹਾਰੀ ਵਾਜਪਾਈ ਦੀ ਬਰਸੀ ਮੌਕੇ ਭਾਜਪਾ ਆਗੂਆਂ ਵਲੋਂ ਸ਼ਰਧਾ ਦੇ ਫ਼ੁੱਲ ਭੇਟ ਅਗਲੀ ਖ਼ਬਰ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।