20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮਹਾਂਮਾਈ ਦਾ ਜਾਗਰਣ ਕਰਵਾਇਆ

ਬਿਲਗਾ, 19 ਅਗਸਤ (ਤਜਿੰਦਰ ਕੁਮਾਰ)- ਸ਼ਿਵ ਸ਼ਕਤੀ ਜਾਗਰਨ ਕਮੇਟੀ ਪ੍ਰਤਾਬਪੁਰਾ ਵਲੋਂ ਸਮੂਹ ਨਗਰ ਵਾਸੀਆਂ, ਇਲਾਕਾ ਨਿਵਾਸੀਆਂ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਮਹਾਂਮਾਈ ਦਾ ਜਾਗਰਨ ਕਰਵਾਇਆ ਗਿਆ। ਜਾਗਰਨ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 20-08-2026
ਬਿਲਗਾ, 19 ਅਗਸਤ (ਤਜਿੰਦਰ ਕੁਮਾਰ)- ਸ਼ਿਵ ਸ਼ਕਤੀ ਜਾਗਰਨ ਕਮੇਟੀ ਪ੍ਰਤਾਬਪੁਰਾ ਵਲੋਂ ਸਮੂਹ ਨਗਰ ਵਾਸੀਆਂ, ਇਲਾਕਾ ਨਿਵਾਸੀਆਂ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਮਹਾਂਮਾਈ ਦਾ ਜਾਗਰਨ ਕਰਵਾਇਆ ਗਿਆ। ਜਾਗਰਨ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਜਾਗਰਨ ਦੀ ਸ਼ੁਰੂਆਤ ਧਾਰਮਿਕ ਮਰਿਆਦਾ ਅਨੁਸਾਰ ਪਵਿੱਤਰ ਜੋਤੀ ਪ੍ਰਚੰਡ ਕਰਕੇ ਕੀਤੀ ਗਈ। ਇਸ ਉਪਰੰਤ ਮਾਤਾ ਰਾਣੀ ਦੇ ਦਰਬਾਰ ਵਿਚ ਵਿਧੀਵਤ ਪੂਜਾ-ਅਰਚਨਾ ਕੀਤੀ ਗਈ ਤੇ ਭਗਵਤੀ ਮਾਤਾ ਦੇ ਜੈਕਾਰਿਆਂ ਨਾਲ ਜਾਗਰਨ ਦਾ ਆਗਾਜ਼ ਹੋਇਆ। ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਬਲਰਾਜ ਬਿਲਗਾ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਾਤਾ ਰਾਣੀ ਦੇ ਚਰਨਾਂ ਵਿਚ ਆਪਣੀ ਹਾਜ਼ਰੀ ਲਗਵਾਈ। ਜਾਗਰਨ ਦੌਰਾਨ ਸ਼ਰਧਾਲੂਆਂ ਵਲੋਂ ਮਾਤਾ ਰਾਣੀ ਦੀਆਂ ਭੇਟਾਂ ਦਾ ਆਨੰਦ ਮਾਣਨ ਦੇ ਨਾਲ-ਨਾਲ ਮਾਤਾ ਦੇ ਦਰਬਾਰ ਵਿਚ ਮੱਥਾ ਟੇਕ ਕੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਤੇ ਚੜ੍ਹਦੀ ਕਲਾ ਲਈ ਅਰਦਾਸਾਂ ਵੀ ਕੀਤੀਆਂ ਗਈਆਂ। ਇਸ ਮੌਕੇ ਸ਼ਿਵ ਸ਼ਕਤੀ ਜਾਗਰਨ ਕਮੇਟੀ ਦੇ ਪ੍ਰਧਾਨ ਜਗਜੀਤ ਕੁਮਾਰ ਜੀਤਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਭਾਈਚਾਰਾ, ਪਿਆਰ ਅਤੇ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਪ੍ਰਸਿੱਧ ਗਾਇਕ ਬਲਰਾਜ ਬਿਲਗਾ ਅਤੇ ਜਾਗਰਨ ਵਿੱਚ ਪਹੁੰਚੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕਾਂ ਨੇ ਜਾਗਰਨ ਵਿੱਚ ਸਹਿਯੋਗ ਦੇਣ ਵਾਲੇ ਸਮੂ ਹ ਸਹਿਯੋਗੀਆਂ ਦਾ ਵੀ ਧੰਨਵਾਦ ਕੀਤਾ। ਅੰਤ ਵਿਚ ਪ੍ਰਧਾਨ ਜਗਜੀਤ ਕੁਮਾਰ ਜੀਤਾ ਨੇ ਜਾਗਰਨ ਨੂੰ ਸਫਲ ਬਣਾਉਣ ਲਈ ਸਮੂਹ ਨਗਰ ਵਾਸੀਆਂ, ਇਲਾਕਾ ਨਿਵਾਸੀਆਂ, ਕਮੇਟੀ ਮੈਂਬਰਾਂ, ਸੇਵਾਦਾਰਾਂ, ਸਹਿਯੋਗੀਆਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਤਾ ਰਾਣੀ ਦੀ ਕਿਰਪਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਭਵਿੱਖ ਵਿੱਚ ਵੀ ਅਜਿਹੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਰਹਿਣਗੇ। ਇਸ ਮੌਕੇ ਪਿੰਡ ਅਤੇ ਇਲਾਕੇ ਦੇ ਅਨੇਕਾਂ ਪਤਵੰਤੇ ਸੱਜਣ, ਸਮਾਜ ਸੇਵੀ, ਕਮੇਟੀ ਮੈਂਬਰ ਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਹਰਿਨਾਮ ਸੰਕੀਰਤਨ ਭਵਨ ਸ਼ਾਹਕੋਟ ਵਿਖੇ ਸ਼ਰਧਾ ਨਾਲ ਮਨਾਇਆ ‘ ਹਰਿਆਲੀ ਤੀਜ ’ ਉਤਸਵ ਅਗਲੀ ਖ਼ਬਰ ਐੱਨ . ਐੱਸ . ਕਾਨਵੈਂਟ ਸਕੂਲ ’ ਚ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।