21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮੀਂਹ ਦੌਰਾਨ ਗੁਲਮੋਹਰ ਸਿਟੀ ਵਿਚ ਬਣਾਈ ਜਾ ਰਹੀ ਸੜਕ ਨੂੰ ਲੈ ਕੇ ਭਾਜਪਾ ਨੇ ਚੁੱਕੇ ਸਵਾਲ - ਕੀਤੀ ਨਿਗਮ ਅਫ਼ਸਰਾਂ ਨੂੰ ਸ਼ਿਕਾਇਤ

ਜਲੰਧਰ, 20 ਅਗਸਤ (ਸ਼ਿਵ)- ਲੰਮਾ ਪਿੰਡ ਚੌਕ ਨੇੜੇ ਗੁਲਮੋਹਰ ਸਿਟੀ ਐਕਸਟੈਨਸ਼ਨ ਇਲਾਕੇ ਵਿਚ ਮੀਂਹ ਦੌਰਾਨ ਲੁੱਕ ਵਾਲੀ ਸੜਕ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ ਸ਼ਿਕਾਇਤ ਕਰਦਿਆਂ ਮਾਮਲੇ ਦੀ ਜਾਂਚ ਅਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਸੜਕ ਵਿਚ ਬਣਿਆ ਜਾਨਲੇਵਾ ਖੱਡਾ ਜਿਸ ਨੂੰ ਲੋਕਾਂ ਵਲੋਂ ਭਰਿਆ ਜਾ ਰਿਹਾ ਹੈ। ਤਸਵੀਰ. ਜੀ.ਪੀ. ਸਿੰਘ 21-08-2026
ਜਲੰਧਰ, 20 ਅਗਸਤ (ਸ਼ਿਵ)- ਲੰਮਾ ਪਿੰਡ ਚੌਕ ਨੇੜੇ ਗੁਲਮੋਹਰ ਸਿਟੀ ਐਕਸਟੈਨਸ਼ਨ ਇਲਾਕੇ ਵਿਚ ਮੀਂਹ ਦੌਰਾਨ ਲੁੱਕ ਵਾਲੀ ਸੜਕ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ ਸ਼ਿਕਾਇਤ ਕਰਦਿਆਂ ਮਾਮਲੇ ਦੀ ਜਾਂਚ ਅਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਨਿਗਮ ਹਾਊਸ ਵਿਚ ਭਾਜਪਾ ਧਿਰ ਦੇ ਆਗੂ ਮਨਜੀਤ ਸਿੰਘ ਟੀਟੂ ਤੇ ਉਪ ਆਗੂ ਚਰਨਜੀਤ ਕੌਰ ਸੰਧਾ ਦਾ ਕਹਿਣਾ ਹੈ ਕਿ ਮੀਂਹ ਦੇ ਮੌਸਮ ਵਿਚ ਸੜਕਾਂ ਬਣਾਉਣ ਨਾਲ ਉਨ੍ਹਾਂ ਦੀ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ ਅਤੇ ਅਜਿਹੀਆਂ ਸੜਕਾਂ ਜ਼ਿਆਦਾ ਸਮੇਂ ਤੱਕ ਨਹੀਂ ਟਿਕਦੀਆਂ। ਇਸ ਕਾਰਨ ਲੋਕਾਂ ਦੇ ਟੈਕਸਾਂ ਤੋਂ ਇਕੱਠਾ ਹੋਣ ਵਾਲਾ ਸਰਕਾਰੀ ਪੈਸਾ ਬਰਬਾਦ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਕੇ ’ਤੇ ਸੜਕ ਬਣਾਉਣ ਦਾ ਕੰਮ ਚੱਲਦਾ ਰਹਿਣ ਦੇ ਬਾਵਜੂਦ ਨਗਰ ਨਿਗਮ ਦੇ ਅਧਿਕਾਰੀ ਇਸ ਨੂੰ ਰੋਕਣ ਵਿਚ ਨਾਕਾਮ ਰਹੇ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਥਾਵਾਂ ’ਤੇ ਮੀਂਹ ਦੌਰਾਨ ਸੜਕਾਂ ਬਣਾਉਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਗੁਰੂ ਤੇਗ਼ ਬਹਾਦਰ ਨਗਰ ਵਿਚ ਵੀ ਮੀਂਹ ਦੌਰਾਨ ਸੜਕ ਬਣਾਉਣ ਨੂੰ ਲੈ ਕੇ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਵੱਲੋਂ ਨਗਰ ਨਿਗਮ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਗਈ ਸੀ, ਪਰ ਭਾਜਪਾ ਆਗੂਆਂ ਮੁਤਾਬਿਕ ਉਸ ਮਾਮਲੇ ਵਿਚ ਵੀ ਕੋਈ ਠੋਸ ਕਾਰਵਾਈ ਨਹੀਂ ਹੋਈ। ਭਾਜਪਾ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੇ ਟੈਕਸਾਂ ਤੋਂ ਇਕੱਠੇ ਹੋਣ ਵਾਲੇ ਕਰੋੜਾਂ ਰੁਪਏ ਨੂੰ ਇਸ ਤਰ੍ਹਾਂ ਬਰਬਾਦ ਹੋਣ ਤੋਂ ਬਚਾਇਆ ਜਾਵੇ। ਆਗੂਆਂ ਨੇ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਹੈ ਤਾਂ ਜੋ ਸੜਕ ਦੇ ਕੰਮ ਦੀ ਗੁਣਵੱਤਾ, ਖ਼ਰਚੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਹੋ ਸਕੇ। ਟੁੱਟੀਆਂ ਸੜਕਾਂ ਦੇ ਖੱਡੇ ਲੋਕ ਖ਼ੁਦ ਭਰ ਰਹੇ, ਨਗਰ ਨਿਗਮ ਦੀ ਕਾਰਗੁਜ਼ਾਰੀ ’ਤੇ ਸਵਾਲ ਜਲੰਧਰ, (ਸ਼ਿਵ)- ਨਗਰ ਨਿਗਮ ਜਲੰਧਰ ਵੱਲੋਂ ਹਰ ਸਾਲ ਸੜਕਾਂ ਦੀ ਮੁਰੰਮਤ ਅਤੇ ਵਿਕਾਸ ’ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾਣ ਦੇ ਦਾਅਵਿਆਂ ਦੇ ਬਾਵਜੂਦ ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਹਾਲਾਤ ਇਹ ਹਨ ਕਿ ਕਈ ਥਾਵਾਂ ’ਤੇ ਲੋਕ ਖ਼ੁਦ ਹੀ ਸੜਕਾਂ ਦੇ ਵੱਡੇ-ਵੱਡੇ ਖੱਡਿਆਂ ਨੂੰ ਮਲਬਾ ਪਾ ਕੇ ਭਰਨ ਲਈ ਮਜਬੂਰ ਹਨ। ਹਲਕਾ ਵਿਧਾਨ ਸਭਾ ਵੈਸਟ ਦੇ ਸ਼ਹੀਦ ਬਾਬੂ ਲਾਭ ਸਿੰਘ ਨਗਰ ਰੋਡ ਤੋਂ ਨਾਗਰਾ ਫਾਟਕ ਵੱਲ ਜਾਂਦੇ ਰਸਤੇ ’ਤੇ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸੜਕ ’ਤੇ ਪਏ ਵੱਡੇ ਖੱਡਿਆਂ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸਥਾਨਕ ਨਿਵਾਸੀ ਰਾਜੂ ਨੇ ਦੱਸਿਆ ਕਿ ਖੱਡਿਆਂ ਕਾਰਨ ਕਈ ਵਾਰ ਵਾਹਨ ਪਲਟਣ ਦੀ ਸਥਿਤੀ ਬਣ ਜਾਂਦੀ ਸੀ, ਜਿਸ ਕਰਕੇ ਉਹ ਖ਼ੁਦ ਮਲਬਾ ਪਾ ਕੇ ਖੱਡੇ ਭਰ ਰਿਹਾ ਹੈ। ਸਥਾਨਕ ਲੋਕਾਂ ਮੁਤਾਬਿਕ ਇਸ ਰਸਤੇ ’ਤੇ ਅੱਗੇ ਸੰਘਣੀ ਆਬਾਦੀ ਹੈ ਅਤੇ ਲੋਕਾਂ ਦਾ ਰੋਜ਼ਾਨਾ ਆਉਣਾ-ਜਾਣਾ ਰਹਿੰਦਾ ਹੈ। ਕੁਝ ਦਿਨ ਪਹਿਲਾਂ ਖੱਡਿਆਂ ਕਾਰਨ ਇੱਕ ਈ-ਰਿਕਸ਼ਾ ਅਤੇ ਆਟੋ ਦੇ ਪਲਟਣ ਦੀ ਘਟਨਾ ਵੀ ਵਾਪਰੀ, ਜਿਸ ਵਿਚ ਸਵਾਰੀਆਂ ਵਾਲ-ਵਾਲ ਬਚੀਆਂ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਸੜਕ ਦੀ ਮੁਰੰਮਤ ਨਾ ਕੀਤੀ ਗਈ ਤਾਂ ਕਿਸੇ ਵੱਡੇ ਹਾਦਸੇ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਅਲਾਸਕਾ ਚੌਂਕ ਵਿਖੇ ਵੀ ਸੜਕ ਦੇ ਖੱਡਿਆਂ ਕਾਰਨ ਇੱਕ ਡਲਿਵਰੀ ਬੁਆਏ ਦੀ ਜਾਨ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਤੋਂ ਬਾਅਦ ਵੀ ਜੇਕਰ ਸੜਕਾਂ ਦੀ ਸਥਿਤੀ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਗਿਆ ਤਾਂ ਇਹ ਨਗਰ ਨਿਗਮ ਦੀ ਕਾਰਗੁਜ਼ਾਰੀ ’ਤੇ ਵੱਡਾ ਸਵਾਲੀਆ ਨਿਸ਼ਾਨ ਹੈ। ਲੋਕਾਂ ਨੇ ਮੰਗ ਕੀਤੀ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਅੰਦਰੂਨੀ 85 ਵਾਰਡਾਂ ਦੀ ਨਿਗਰਾਨੀ ਲਈ ਵਿਸ਼ੇਸ਼ ਫ਼ੀਲਡ ਅਧਿਕਾਰੀ ਜਾਂ ਟੀਮ ਤਾਇਨਾਤ ਕੀਤੀ ਜਾਵੇ। ਇਹ ਟੀਮ ਸੀਵਰੇਜ, ਪਾਣੀ ਦੀ ਸਪਲਾਈ, ਟੁੱਟੀਆਂ ਸੜਕਾਂ ਅਤੇ ਖੱਡਿਆਂ ਵਰਗੀਆਂ ਸਮੱਸਿਆਵਾਂ ਦੀ ਤੁਰੰਤ ਰਿਪੋਰਟ ਤਿਆਰ ਕਰਕੇ ਉਨ੍ਹਾਂ ਦਾ ਹੱਲ ਕਰਵਾਏ। ਲੋਕਾਂ ਦਾ ਕਹਿਣਾ ਹੈ ਕਿ ਖੱਡਿਆਂ ਵਿਚ ਮਲਬਾ ਪਾਉਣਾ ਚੰਗੀ ਨੀਅਤ ਵਾਲਾ ਕਦਮ ਹੈ, ਪਰ ਇਹ ਕੰਮ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ ਅਤੇ ਇਸ ਨੂੰ ਸਥਾਈ ਤੌਰ ’ਤੇ ਪੈਚ ਵਰਕ ਕਰਕੇ ਠੀਕ ਕੀਤਾ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ‘ ਕੌਮੀ ਇਨਸਾਫ਼ ਮੋਰਚੇ ’ ਦੇ ਸੱਦੇ ’ ਤੇ ਅੱਜ ਰਹੇਗਾ ਪੰਜਾਬ ਬੰਦ ਅਗਲੀ ਖ਼ਬਰ 600 ਕਰੋੜ ਦੇ ਕੂੜਾ ਪ੍ਰਬੰਧਨ ਪ੍ਰਾਜੈਕਟ ਦੇ ਵਿਰੋਧ ਵਿਚ ਰਹੀ ਹੜਤਾਲ ਠੱਪ ਰਿਹਾ ਕੂੜਾ ਚੁੱਕਣ ਤੇ ਸਫ਼ਾਈ ਦਾ ਕੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।